ਸੰਗਰੂਰ 5-12-2021 (ਬਾਵਾ)

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕੋਡੀਨੇਟਰ ਸੈੱਲ ਜਤਿੰਦਰ ਕਾਲੜਾ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਿਚ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸੰਗਰੂਰ ਦੀਆਂ ਪੰਜੇ ਸੀਟਾਂ ਉਪਰ ਵਿਧਾਨ ਸਭਾ ਚੋਣਾਂ ਲੜੇਗੀ ,ਉਹਨਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਵਰਕਰ ਅਤੇ ਆਗੂ ਲੰਮੇਂ ਸਮੇਂ ਤੋਂ ਸਮਾਜ ਸੇਵਾ ਕਰ ਰਹੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਗੱਠਜੋੜ ਟੁੱਟਣ ਉਪਰੰਤ ਭਾਜਪਾ ਆਗੂ ਵਿਧਾਨ ਸਭਾ ਸੀਟਾਂ ਉੱਪਰ ਚੁਣਾਓ ਲੜਨ ਦੀ ਤਿਆਰੀ ਕਰ ਰਹੇ ਸਨ ।

ਜਤਿੰਦਰ ਕਾਲੜਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਕੇਂਦਰ ਸਰਕਾਰ ਦੀਆਂ ਸੱਤ ਸਾਲ ਦੀਆਂ ਪ੍ਰਾਪਤੀਆਂ ਅਤੇ ਲੋਕ ਹਿਤੈਸ਼ੀ ਨੀਤੀਆਂ ਨੂੰ ਜਨ- ਜਨ ਤੱਕ ਲੈ ਕੇ ਜਾਵੇਗੀ ਅਤੇ ਪੰਜਾਬ ਦੀਆਂ ਸਮੱਸਿਆਵਾਂ ਤੇ ਮੁੱਦੇ ਕੇਂਦਰ ਸਰਕਾਰ ਕੋਲੋਂ ਹੱਲ ਕਰਵਾਏਗੀ ,ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਅਕਾਲੀ ਦਲ, ਕਾਂਗਰਸ, ਆਮ ਆਦਮੀ ਪਾਰਟੀ ਜਾਂ ਕੋਈ ਵੀ ਪਾਰਟੀ ਪੰਜਾਬ ਦੀਆਂ ਸਮੱਸਿਆਵਾਂ, ਆਰਥਿਕ ਸਥਿਤੀ ਨੂੰ ਦੇਖ ਕੇ ਕੋਈ ਹੱਲ ਨਹੀਂ ਕਰਵਾ ਸਕਦੇ ।

ਇਕ ਭਾਜਪਾ ਹੀ ਹੈਂ ਜੋ ਕੇਂਦਰ ਸਰਕਾਰ ਦੇ ਸਹਿਯੋਗ ਦੇ ਨਾਲ ਪੰਜਾਬ ਦਾ ਚਹੁਮੁੱਖੀ ਵਿਕਾਸ ਕਰ ਸਕਦੀ ਹੈ ,ਜਿਸ ਕਾਰਨ ਪੰਜਾਬ ਦੇ ਵਿੱਚ ਭਾਜਪਾ ਸਰਕਾਰ ਬਣੇਗੀ । ਇਸ ਮੌਕੇ ਕਿਸਾਨ ਮੋਰਚਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਮਨਿੰਦਰ ਸਿੰਘ ਕਪਿਆਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਕਿਸਾਨਾਂ ਅਤੇ ਸਮੁੱਚੇ ਪੰਜਾਬੀਆਂ ਦੀਆਂ ਸਾਰੀਆਂ ਸਮੱਸਿਆਵਾਂ ਅਤੇ ਮੰਗਾਂ ਦਾ ਹੱਲ ਕਰ ਸਕਦੀ ਹੈ ਇਸ ਲਈ ਸਮੁੱਚੇ ਪੰਜਾਬੀਆਂ ਨੂੰ ਭਾਜਪਾ ਪ੍ਰਤੀ ਵਿਸ਼ਵਾਸ ਪ੍ਰਗਟ ਕਰਦੇ ਹੋਏ ਪੰਜਾਬ ਵਿੱਚ ਭਾਜਪਾ ਸਰਕਾਰ ਬਣਾਉਣੀ ਚਾਹੀਦੀ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮਨਿੰਦਰ ਸਿੰਘ ਕਪਿਆਲ ,ਸੂਬਾ ਜਨਰਲ ਸਕੱਤਰ, ਕਿਸਾਨ ਮੋਰਚਾ ਪੰਜਾਬ ,ਐਡਵੋਕੇਟ ਲਲਿਤ ਗਰਗ ਸੂਬਾ ਕਮੇਟੀ ਮੈਂਬਰ,
ਅਵਿਨਾਸ਼ ਰਾਣਾ ਪ੍ਰੈਸ ਸਕੱਤਰ ਕਿਸਾਨ ਮੋਰਚਾ ਪੰਜਾਬ ਸ਼ਾਮਿਲ ਹੋਏ ।

contact for news and views : 905 6664 887

Leave a Reply

Your email address will not be published. Required fields are marked *