ਚੰਡੀਗੜ- ਮੈਰੀਟੋਰੀਅਸ ਸਕੂਲਜ ਅਧਿਆਪਕ ਯੂਨੀਅਨ , ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਅੱਜ ਦੇਰ ਸਾਮ ਨੂੰ ਹੋਈ । ਜਿਸ ਵਿੱਚ ਯੂਨੀਅਨ ਨੇ 2018 ਦੇ ਨੋਟੀਫਕਿੇਸਨ ਤਹਿਤ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ 8 ਦਸੰਬਰ ਨੂੰ ਪਰਿਵਾਰਾਂ ਸਮੇਤ ਕਾਲੇ ਚੋਲੇ ਪਾ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਪਟਿਆਲਾ ਵਿਖੇ ਸਥਿਤ ਘਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ ।

ਲੰਮੇ ਸਮੇਂ ਤੱਕ ਚੱਲੀ ਇਸ ਮੀਟਿੰਗ ਵਿੱਚ ਇਸ ਗੱਲ ਨੂੰ ਸਰਵਸੰਮਤੀ ਨਾਲ ਪ੍ਰਵਾਨ ਕੀਤਾ ਗਿਆ ਕਿ ਇਹ ਸਾਰੇ ਅਧਿਆਪਕ ਪੰਜਾਬ ਸਰਕਾਰ ਵੱਲੋਂ ਸਾਲ 2018 ਦਾ ਨੋਟੀਫਕਿੇਸਨ ਜਾਰੀ ਕਰਵਾਉਣ ਲਈ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਘੇਰਨਗੇ ।
ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਅੱਜ ਦਿੱਲੀ ਦੇ ਵਿੱਚ ਕੱਚੇ ਅਧਿਆਪਕਾਂ ਦੇ ਧਰਨੇ ਵਿੱਚ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਉਹਨਾਂ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਕਿਹਾ ਜਦਕਿ ਯੂਨੀਅਨ ਦੇ ਆਗੂਆਂ ਦਾ ਕਹਿਣਾ ਹੈ ਕਿ ਉਹ 2 ਵਾਰ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਮਿਲ ਚੁੱਕੇ ਹਨ ਤੇ ਕਾਂਗਰਸ ਪ੍ਰਧਾਨ ਨੇ ਵੀ ਇਹ ਮੰਨਿਆ ਹੈ ਕਿ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਦੀ ਮੰਗ ਬਿਲਕੁੱਲ ਜਾਇਜ਼ ਹੈ ਪਰ ਅਜੇ ਤੱਕ ਉਸ ਉਪਰ ਕੋਈ ਅਮਲ ਨਹੀਂ ਹੋਇਆ ।

ਇੱਥੇ ਇਹ ਦੱਸਣਯੋਗ ਹੈ ਕਿ ਸਾਲ 2018 ਵਿੱਚ ਪੰਜਾਬ ਸਰਕਾਰ ਵੱਲੋਂ ਐਸ.ਐਸ.ਏ./ਰਮਸਾ ਦੇ ਅਧਿਆਪਕਾਂ ਨੂੰ ਇੱਕ ਪਾਲਿਸੀ ਬਣਾ ਕੇ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰ ਦਿੱਤਾ ਗਿਆ ਸੀ , ਇਸ ਪਾਲਿਸੀ ਅਧੀਨ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਨੂੰ ਆਪਸਨ ਕਲਿੱਕ ਕਰਨ ਦਾ ਵਿਕਲਪ ਦਿੱਤਾ ਗਿਆ ਸੀ । ਜਿਸਨੂੰ ਕਿ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਨੇ ਸਵੀਕਾਰ ਕਰਕੇ ਇਸ ਪ੍ਰਤੀ ਹਾਮੀ ਭਰੀ ਸੀ ਪਰ ਸਰਕਾਰ ਵੱਲੋਂ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਨੂੰ 2018 ਦੀ ਇਸ ਪਾਲਿਸੀ ਤਹਿਤ ਸਿੱਖਿਆ ਵਿਭਾਗ ਵਿੱਚ ਰੈਗੂਲਰ ਨਹੀਂ ਕੀਤਾ ਗਿਆ ,ਜਦਕਿ ਮੈਰੀਟੋਰੀਅਸ ਸਕੂਲਾਂ ਵਿੱਚ ਪੜ੍ਹਾ ਰਹੇ ਅਧਿਆਪਕ ਸਿੱਖਿਆ ਵਿਭਾਗ ਦੀ ਸਭ ਤੋਂ ਔਖੀ ਭਰਤੀ ਪ੍ਰਕਿਰਿਆ ਵਿੱਚੋਂ ਗੁਜਰ ਕੇ ਭਰਤੀ ਕੀਤੇ ਗਏ ਹਨ ।
ਯੂਨੀਅਨ ਦੇ ਸੂਬਾ ਪ੍ਰਧਾਨ ਦਲਜੀਤ ਕੌਰ ਨੇ ਦੱਸਿਆ ਕਿ ਜਦੋਂ 2018 ਵਿੱਚ ਇੱਕ ਪਾਲਿਸੀ ਬਣਾ ਕੇ / ਦੇ ਅਧਿਆਪਕ ਸਿੱਖਿਆ ਵਿਭਾਗ ਵਿੱਚ ਰੈਗੂਲਰ ਕੀਤੇ ਗਏ ਸਨ ਤਾਂ ਮੌਜੂਦਾ ਉੱਪ ਮੁੱਖ ਮੰਤਰੀ ਸ੍ਰੀ ਓ.ਪੀ.ਸੋਨੀ ਉਸ ਸਮੇਂ ਖੁਦ ਸਿੱਖਿਆ ਮੰਤਰੀ ਸਨ । ਉਹਨਾਂ ਵੱਲੋਂ ਇਸ ਪਾਲਿਸੀ ਤਹਿਤ 8886 ਅਧਿਆਪਕਾਂ ਨੂੰ ਤਾਂ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰ ਦਿੱਤਾ ਗਿਆ ਪਰ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਨੂੰ ਠੇਕੇ ਦੀ ਨੌਕਰੀ ਉੱਪਰ ਹੀ ਰੁਲਣ ਦੇ ਲਈ ਛੱਡ ਦਿੱਤਾ ਗਿਆ ।

ਸੋ ਹੁਣ ਮੈਰੀਟੋਰੀਅਸ ਸਕੂਲਜ ਅਧਿਆਪਕ ਯੂਨੀਅਨ ਪੰਜਾਬ ਨੇ ਫੈਸਲਾ ਕੀਤਾ ਹੈ ਕਿ 8 ਦਸੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਤੇ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਘਰ ਦਾ ਘਿਰਾਓ ਕਰਨਗੇ ਅਤੇ 2018 ਦੇ ਨੋਟੀਫਿਕੇਸ਼ਨ ਦਾ ਜਵਾਬ ਪੁੱਛਣਗੇ ਤੇ ਨੋਟੀਫਿਕੇਸ਼ਨ ਜਾਰੀ ਕਰਵਾਉਣ ਲਈ ਬੇਨਤੀ ਕਰਨਗੇ ।ਸਰਕਾਰ ਦੇ ਮੰਤਰੀ ਵਾਰ ਵਾਰ ਇਹ ਕਹਿ ਚੁੱਕੇ ਹਨ ਕਿ ਪਾਰਦਰਸੀ ਅਤੇ ਨਿਯਮਾਂ ਤਹਿਤ ਭਰਤੀ ਹੋਏ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਸਿੱਖਿਆ ਵਿਭਾਗ ਵਿੱਚ ਰੈਗੂਲਰ ਕੀਤਾ ਜਾਣਾ ਬਣਦਾ ਹੈ ।ਯੂਨੀਅਨ ਦੀ ਇਸ ਮੀਟਿੰਗ ਵਿੱਚ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਬਾਠ, ਸੂਬਾ ਪ੍ਰਧਾਨ ਦਲਜੀਤ ਕੌਰ,ਜਨਰਲ ਸਕੱਤਰ ਬਲਰਾਜ ਸਿੰਘ, ਮੀਤ ਪ੍ਰਧਾਨ ਅਮਰੀਸ ਸਰਮਾ, ਮੀਤ ਪ੍ਰਧਾਨ ਦਲਜੀਤ ਕੌਰ,ਮੀਤ ਪ੍ਰਧਾਨ ਪ੍ਰਭਜੋਤ ਕੌਰ,ਮੀਤ ਪ੍ਰਧਾਨ ਸਾਕਸੀ ਸਹਿਗਲ, ਮੀਤ ਪ੍ਰਧਾਨ ਜਗਬੀਰ ਸਿੰਘ,ਪ੍ਰੈਸ ਸਕੱਤਰ ਬਿਕਰਮਜੀਤ ਸਿੰਘ,ਮੁੱਖ ਬੁਲਾਰਾ ਹਰਪ੍ਰੀਤ ਸਿੰਘ,ਜਥੇਬੰਦਕ ਸਕੱਤਰ ਸੀਮਾ ਰਾਣੀ,ਸੰਯੁਕਤ ਸਕੱਤਰ ਵਿਪਨੀਤ ਕੌਰ ,ਸਹਾਇਕ ਸਕੱਤਰ ਵਿਕਾਸ ਪੁਰੀ, ਅੰਮਿ੍ਰਤਾ ਸਿੰਘ ਨੇ ਭਾਗ ਲਿਆ ।

 

 

Leave a Reply

Your email address will not be published. Required fields are marked *