ਚੰਡੀਗੜ੍ਹ 9 ਦਸੰਬਰ (ਸੰਦੀਪ ਗੁਪਤਾ)
– ਆਮ ਆਦਮੀ ਪਾਰਟੀ ਪੰਜਾਬ ਵਲੋਂ ਪੰਜਾਬ ਵਿਚ ਇਸਤਰੀ ਵਿੰਗ ਦੇ 5 ਜਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਹਨ। ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਲੋਕ ਸਭਾ ਮੈਂਬਰ ਭਗਵੰਤ ਮਾਨ ਅਤੇ ਪੰਜਾਬ ਪ੍ਰਭਾਰੀ ਜਰਨੈਲ ਸਿੰਘ ਵਲੋਂ ਜਾਰੀ ਲਿਸਟ ਵਿਚ ਜਿਲ੍ਹਾ ਸੰਗਰੂਰ ਦੇ ਮਹਿਨਤੀ ਆਗੂ ਐਡਵੋਕੇਟ ਨਰਿੰਦਰ ਕੌਰ ਨੂੰ ਜਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਹੈ।
ਐਡਵੋਕੇਟ ਨਰਿੰਦਰ ਕੌਰ ਆਮ ਆਦਮੀ ਪਾਰਟੀ ਲਈ ਕਾਫੀ ਸਮੇਂ ਤੋਂ ਕੰਮ ਕਰ ਰਹੇ ਸਨ। ਪੰਜਾਬਨਾਮਾ ਨਾਲ ਗੱਲਬਾਤ ਕਰਦਿਆ ਐਡਵੋਕੇਟ ਨਰਿੰਦਰ ਕੌਰ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆ ਕਿਹਾ ਕਿ ਪਾਰਟੀ ਨੇ ਉਹਨਾ ਨੂੰ ਵੱਡੀ ਜਿੰਮੇਵਾਰੀ ਦਿੱਤੀ ਹੈ ਜਿਸ ਨੂੰ ਉਹ ਇਮਾਨਦਾਰੀ ਨਾਲ ਨਿਭਾਉਣਗੇ ।
ਉਹਨਾ ਕਿਹਾ ਕਿ ਪਾਾਰਟੀ ਦੇ ਕੋਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਪ੍ਰਧਾਨ ਭਗਵੰਤ ਮਾਨ, ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਵਿਧਾਇਕ ਹਰਪਾਲ ਚੀਮਾ ਦੀ ਅਗਵਾਈ ਹੇਠ ਪੰਜਾਬ ਵਿਚ ਆਮ ਆਦਮੀ ਪਾਰਟੀ ਸਰਕਾਰ ਬਣਾਉਣ ਦੇ ਬਹੁਤ ਨੇੜੇ ਪਹੁੰਚ ਚੁੱਕੀ ਹੈ।