ਵੱਡੀ ਗਿਣਤੀ ਸਰਗਰਮ ਆਗੂ ਕਾਂਗਰਸ ਪਾਰਟੀ ਵਿੱਚ ਸ਼ਾਮਿਲ

ਸੰਗਰੂਰ, ਪੰਜਾਬਨਾਮਾ 28 ਦਸੰਬਰ (ਸਵਾਮੀ ਰਵਿੰਦਰ ਗੁਪਤਾ)-
-ਵਿਧਾਨ ਸਭਾ ਹਲਕਾ ਸੰਗਰੂਰ ਵਿੱਚ ਸੱਤਾਧਾਰੀ ਕਾਂਗਰਸ ਪਾਰਟੀ ਨੂੰ ਅੱਜ ਉਸ ਵੇਲੇ ਹੋਰ ਬਲ ਮਿਲਿਆ ਜਦੋਂ ਹਲਕੇ ਵਿੱਚੋਂ ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਸਰਗਰਮ ਆਗੂਆਂ ਨੇ ਵਿਕਾਸ ਪੁਰਸ਼ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਵਿੱਚ ਕਾਂਗਰਸ ਵਿੱਚ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਲਿਆ ਹੈ।

ਹਾਸਲ ਜਾਣਕਾਰੀ ਮੁਤਾਬਕ ਪਿੰਡ ਖੇੜੀ ਗਿੱਲਾਂ ਵਿੱਚ ਸਰਪੰਚ ਤਰਸੇਮ ਸਿੰਘ, ਜਗਦੀਪ ਸਿੰਘ ਤੇ ਹਰਵਿੰਦਰ ਸਿੰਘ ਪੰਚ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨਾਲ ਸਬੰਧਿਤ ਹਰਦੀਪ ਸਿੰਘ, ਨਿਰਭੈ ਸਿੰਘ, ਦਲਬੀਰ ਸਿੰਘ, ਗੁਰਵਿੰਦਰ ਸਿੰਘ, ਸਤਪਾਲ ਸਿੰਘ ਤੇ ਦਾਰਾ ਸਿੰਘ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਲਿਆ ਹੈ। ਇਸ ਮੌਕੇ ਪਿੰਡ ਵਾਸੀ ਇੰਦਰਜੀਤ ਸਿੰਘ ਤੇ ਜਗਤਾਰ ਸਿੰਘ ਨਮਾਦਾ ਵੀ ਮੌਜ਼ੂਦ ਸਨ।

ਇਸ ਤੋਂ ਇਲਾਵਾ ਪਿੰਡ ਸ਼ਾਹਪੁਰ ਤੋਂ ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਪਿ੍ਰਤਪਾਲ ਸਿੰਘ ਆਪਣੇ ਦਰਜਨ ਤੋਂ ਵੀ ਵੱਧ ਸਾਥੀਆਂ ਨਾਲ ਅੱਜ ਵਿਜੈ ਇੰਦਰ ਸਿੰਗਲਾ ਦੀ ਦੂਰਦਰਸ਼ੀ ਸੋਚ ਨੂੰ ਦੇਖਦੇ ਹੋਏ ਕਾਂਗਰਸ ਚ ਸ਼ਾਮਲ ਹੋਏ ਹਨ. ਕਾਂਗਰਸ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ। ਇਸ ਤੋਂ ਇਲਾਵਾ ਰਾਜਿੰਦਰ ਸਿੰਘ, ਬਲਵੀਰ ਸਿੰਘ, ਪ੍ਰਕਾਸ਼ ਸਿੰਘ, ਕਰਮ ਸਿੰਘ, ਗੁਰਪ੍ਰੀਤ ਸਿੰਘ, ਰੌਸ਼ਨ ਸਿੰਘ, ਸਿਕੰਦਰ ਸਿੰਘ, ਗੁਰਜੰਟ ਸਿੰਘ, ਜਗਦੇਵ ਸਿੰਘ, ਸਾਹਿਬ ਸਿੰਘ, ਅਰਜਨ ਸਿੰਘ ਅਤੇ ਗੁਰਮੁਖ ਸਿੰਘ ਨੇ ਪੰਚਾਇਤ ਮੈਂਬਰ ਜਗਪ੍ਰੀਤ ਸਿੰਘ ਤੇ ਗਿਆਨ ਸਿੰਘ ਦੀ ਅਗਵਾਈ ਵਿੱੱਚ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਹੈ। ਇਨਾਂ ਆਗੂਆਂ ਨੇ ਕਿਹਾ ਉਨਾਂ ਨੇ ਪਿਛਲੇ ਪੰਜ ਸਾਲ ਤੋਂ ਵਿਜੈ ਇੰਦਰ ਸਿੰਗਲਾ ਦੀ ਹਲਕੇ ਵਿੱਚ ਕਾਰਜਸ਼ੈਲੀ ਵੇਖੀ ਹੈ ਜਿਨਾਂ ਨੇ ਹਲਕੇ ਨੂੰ ਇੱਕ ਨਮੂਨੇ ਦਾ ਹਲਕਾ ਬਣਾਉਣ ਵਿੱਚ ਆਪਣੀ ਪੂਰੀ ਵਾਹ ਲਾਈ ਹੈ। ਅੱਜ ਤੱਕ ਵਿਕਾਸ ਦਾ ਏਨਾ ਰਿਕਾਰਡ ਤੋੜ ਕੰਮ ਸੰਗਰੂਰ ਦਾ ਕੋਈ ਵੀ ਲੀਡਰ ਨਹੀਂ ਕਰਵਾ ਸਕਿਆ।

ਇਸ ਮੌਕੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਇਨਾਂ ਆਗੂਆਂ ਦਾ ਸਨਮਾਨ ਕਰਦਿਆਂ ਕਿਹਾ ਕਿ ਇਨਾਂ ਆਗੂਆਂ ਦਾ ਪਾਰਟੀ ਅੰਦਰ ਪੂਰਾ ਮਾਣ ਸਨਮਾਨ ਹੋਵੇਗਾ

Leave a Reply

Your email address will not be published. Required fields are marked *