ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੂਬਾ ਸਰਕਾਰ ਦੁਆਰਾ ਸੁਰੱਖਿਆ ਦੇ ਪੁਖਤਾ ਇੰਤਜਾਮ ਨਾ ਕਰਨਾ ਸ਼ਰਮ ਦੀ ਗੱਲ ਹੈ ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਲੋਕ ਕਾਂਗਰਸ ਦੇ ਜਿਲ੍ਹਾ ਮਾਲੇਰਕੋਟਲਾ ਦੇ ਪ੍ਰਧਾਨ ਐਡਵੋਕੇਟ ਅਮਜਦ ਖਾਨ ਨੇ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਪੰਜਾਬ ਨੂੰ ਵੱਡੇ ਪੈਕੇਜ ਦਾ ਐਲਾਨ ਕਰਨਾ ਸੀ ਜੋ ਅਤੇ ਪ੍ਰਧਾਨ ਮੰਤਰੀ ਦੇ ਪੰਜਾਬ ਤੋਂ ਨਿਰਾਸ਼ ਮੁੜਨ ਕਾਰਨ ਪੰਜਾਬ ਦੇ ਲੋਕਾਂ ਅਤੇ ਖਾਸਕਰ ਕਿਸਾਨਾਂ ਦਾ ਵੱਡਾ ਨੁਕਸਾਨ ਹੋਇਆ ਹੈ, ਉਹਨਾਂ ਪੰਜਾਬ ਸਰਕਾਰ ਤੇ ਵਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਸੁਰੱਖਿਆ ਦੇਣਾ ਪੰਜਾਬ ਸਰਕਾਰ ਦੀ ਜਿੰਮੇਵਾਰੀ ਸੀ ਜਿਸ ਵਿਚ ਉਹ ਪੂਰਨ ਤੌਰ ਤੇ ਫੇਲ ਸਾਬਤ ਹੋ ਚੱਕੀ ਹੈ।
ਉਨ੍ਹਾਂ ਕਿਹਾ ਕਿ ਤਿੰਨ ਖੇਤੀ ਬਿਲਾਂ ਨੂੰ ਰੱਦ ਕਰਨ ਦਾ ਫੈਸਲਾ ਪ੍ਰਧਾਨ ਮੰਤਰੀ ਵਲੋਂ ਕੈਪਟਨ ਅਮਰਿੰਦਰ ਸਿੰਘ ਅਤੇ ਕਿਸਾਨ ਜਥੇਬੰਦੀਆਂ ਨਾਲ ਮਸ਼ਵਰੇ ਤੋਂ ਬਾਅਦ ਲਿਆ ਗਿਆ ਜਿਸ ਦੀ ਪ੍ਰਸੰਸ਼ਾ ਕਰਨੀ ਬਨਦੀ ਹੈ। ਅੱਗੇ ਬੋਲਦਿਆਂ ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਆਪਣੀ ਪਾਰਟੀ ਬਣਾ ਕੇ ਲੋਕ ਤਾਂਤਰਿਕ ਤਰੀਕੇ ਨਾਲ ਚੋਣ ਲੜ ਸਕਦੀਆਂ ਹਨ ਪ੍ਰੰਤੂ ਦੇਸ਼ ਦੇ ਪ੍ਰਧਾਨ ਮੰਤਰੀ ਦਾ ਇਸ ਤਰ੍ਹਾਂ ਦਾ ਵਿਰੋਧ ਨਿੰਦਣਯੋਗ ਹੈ।
ਇੱਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਓਣ ਵਾਲੀ ਸਰਕਾਰ ਪੰਜਾਬ ਲੋਕ ਕਾਂਗਰਸ ਸਹਿਯੋਗੀ ਪਾਰਟੀਆਂ ਨਾਲ ਮਿਲ ਕੇ ਬਣੇਗੀ। ਮਾਲੇਰਕੋਟਲਾ ਵਿੱਚ ਪਾਰਟੀ ਉਮੀਦਵਾਰ ਵਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਪਾਰਟੀ ਦਾ ਸਰਵੇ ਚੱਲ ਰਿਹਾ ਹੈ ਅਤੇ ਜਲਦ ਹੀ ਮਾਲੇਰਕੋਟਲਾ ਅਤੇ ਅਮਰਗੜ੍ਹ ਲਈ ਯੋਗ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ।