Skip to content
ਚੰਡੀਗੜ੍ਹ/ਭਾਰਤ ਨਿਊਜ਼ਲਾਈਨ ਬਿਓਰੋ:-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਵਿਧਾਨ ਸਭਾ ਸੈਸ਼ਨ ਵਿੱਚ ਬੋਲਦਿਆਂ ਐਲਾਨ ਕੀਤਾ ਕਿ ਹੁਣ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਲਾਈਵ ਹੋਇਆ ਕਰੇਗੀ ਪ੍ਰੰਤੂ ਇਹ ਐਲਾਨ ਨਹੀਂ ਕੀਤਾ ਗਿਆ ਕਿ ਇਸ ਦੀ ਸ਼ੁਰੂਆਤ ਕਦੋਂ ਤੋਂ ਕੀਤੀ ਜਾਵੇਗੀ। ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਉਣ ਤੋਂ ਬਾਅਦ ਵਿਧਾਨ ਸਭਾ ਦਾ ਪਹਿਲਾ ਸੈਸ਼ਨ ਅੱਜ ਤੋਂ ਸ਼ੁਰੂ ਹੋਇਆ ਹੈ।ਅੱਜ ਦੇ ਸ਼ੁਰੂਆਤੀ ਸੈਸ਼ਨ ਵਿੱਚ ਕੁਲਤਾਰ ਸਿੰਘ ਸੰਧਵਾਂ ਨੂੰ ਸਰਬਸੰਮਤੀ ਨਾਲ ਸਪੀਕਰ ਚੁਣਿਆ ਗਿਆ। ਇਸ ਤੋਂ ਪਹਿਲਾਂ ਇਕ ਦਿਨ ਚੱਲੇ ਸੈਸ਼ਨ ਵਿੱਚ ਵਿਧਾਇਕਾਂ ਨੂੰ ਸਹੁੰ ਚੁਕਾਈ ਗਈ ਸੀ।