ਨਵੀਂ ਦਿੱਲੀ/ਭਾਰਤ ਨਿਊਜ਼ਲਾਈਨ ਬਿਊਰੋ:- ਚੋਣਾਂ ਖ਼ਤਮ ਹੁੰਦੇ ਹੀ ਕੇਂਦਰ ਸਰਕਾਰ ਨੇ ਆਪਣੇ ਰੰਗ ਦਿਖਾਉਣੇ ਕੀਤੇ ਸ਼ੁਰੂ, ਅੱਜ ਦੂਸਰੇ ਦਿਨ ਵੀ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਈਆਂ। ਤੇਲ ਕੰਪਨੀਆਂ ਨੇ ਲਗਾਤਾਰ ਦੂਜੇ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਦਿੱਲੀ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 80 ਪੈਸੇ ਦਾ ਵਾਧਾ ਹੋਇਆ ਹੈ। ਹੁਣ ਦਿੱਲੀ ‘ਚ ਪੈਟਰੋਲ 97.01 ਰੁਪਏ ਅਤੇ ਡੀਜ਼ਲ 88.27 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਇਸ ਦੇ ਨਾਲ ਹੀ ਮੁੰਬਈ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 85 ਪੈਸੇ ਦਾ ਵਾਧਾ ਹੋਇਆ ਹੈ। ਇੱਥੇ ਪੈਟਰੋਲ ਦੀ ਕੀਮਤ 111.67 ਰੁਪਏ ਪ੍ਰਤੀ ਲੀਟਰ ਹੋ ਗਈ ਹੈ ਜਦਕਿ ਡੀਜ਼ਲ ਦੀ ਕੀਮਤ 95.85 ਰੁਪਏ ਪ੍ਰਤੀ ਲੀਟਰ ਹੋ ਗਈ ਹੈ।ਜ਼ਿਕਰਯੋਗ ਹੈ ਕਿ ਬੀਤੇ ਕਾਫ਼ੀ ਸਮੇਂ ਤੋਂ ਪੈਟਰੋਲ, ਡੀਜ਼ਲ ਅਤੇ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਸੀ। 4 ਨਵੰਬਰ 2021 ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਸਨ। 6 ਅਕਤੂਬਰ, 2021 ਤੋਂ ਘਰੇਲੂ ਐਲਪੀਜੀ ਸਿਲੰਡਰ ਦੀ ਦਰ ਵਿੱਚ ਕੋਈ ਬਦਲਾਅ ਨਹੀਂ ਹੋਇਆ ਸੀ। ਦੂਜੇ ਪਾਸੇ ਰੂਸ-ਯੂਕਰੇਨ ਯੁੱਧ ਕਾਰਨ ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀ ਕੀਮਤ 40 ਫੀਸਦੀ ਤੱਕ ਵੱਧ ਗਈ ਸੀ। ਇਸ ਕਾਰਨ ਤੇਲ ਕੰਪਨੀਆਂ ‘ਤੇ ਆਪਣੀਆਂ ਕੀਮਤਾਂ ਵਧਾਉਣ ਦਾ ਦਬਾਅ ਸੀ।

Leave a Reply

Your email address will not be published. Required fields are marked *