ਬਠਿੰਡਾ/ਭਾਰਤ ਨਿਊਜ਼ਲਾਈਨ ਬਿਊਰੋ:-ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਿਸ਼ਵਤਖੋਰੀ ਨੂੰ ਰੋਕਣ ਲਈ ਅੱਜ ਇਕ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ। ਨੰਬਰ ਜਾਰੀ ਹੋਣ ਦੇ ਕੁਝ ਘੰਟਿਆਂ ਬਾਅਦ ਹੀ ਇਸ ਉਤੇ ਪਹਿਲੀ ਸ਼ਿਕਾਇਤ ਬਠਿੰਡਾ ਤੋਂ ਮਿਲੀ ਹੈ।ਬਠਿੰਡਾ ਦੀ ਸ਼੍ਰੀ ਗਊਸ਼ਾਲਾ ਨੂੰ ਦਾਨ ਕੀਤੀ ਜ਼ਮੀਨ ਦੀ ਵਸੀਅਤ ਕਰਵਾਉਣ ਲਈ 3000 ਰੁਪਏ ਦੀ ਰਿਸ਼ਵਤ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਸ਼ਿਕਾਇਤ ਸਾਧੂ ਰਾਮ ਕੁਸਲਾ ਜਨਰਲ ਸਕੱਤਰ ਸ੍ਰੀ ਗਊਸ਼ਾਲਾ ਵੱਲੋਂ ਸਬੂਤਾਂ ਸਮੇਤ ਮੁੱਖ ਮੰਤਰੀ ਨੂੰ ਸਾਂਝੀ ਕੀਤੀ ਗਈ ਹੈ।ਇਹ ਸ਼ਿਕਾਇਤ ਜਗਤਾਰ ਸਿੰਘ ਨਾਇਬ ਤਹਿਸੀਲਦਾਰ ਤਲਵੰਡੀ ਸਾਬੋ ਦੇ ਖਿਲਾਫ ਹੈ, ਜਿਸ ਵਿਚ ਕੱਚੀ ਪਰਚੀ ‘ਤੇ 3000 ਹਜ਼ਾਰ ਰਿਸ਼ਵਤ ਦਾ ਜ਼ਿਕਰ ਹੈ।ਦੱਸ ਦਈਏ ਕਿ ਅੱਜ 23 ਮਾਰਚ ਸ਼ਹੀਦੀ ਦਿਹਾੜੇ ਉੱਤੇ ਮੁੱਖ ਮੰਤਰੀ ਨੇ ਆਪਣਾ ਵਾਅਦਾ ਪੂਰਾ ਕਰਦੇ ਹੋਏ ਸੀਐਮ ਹੈਲਪਲਾਈਨ 9501 200 200 ਨੰਬਰ ਜਾਰੀ ਕੀਤਾ ਹੈ। ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਸੀਐੱਮ ਮਾਨ ਨੇ ਇਹ ਨੰਬਰ ਜਾਰੀ ਕੀਤਾ ਹੈ। ਇਸ ਨੰਬਰ ਉੱਤੇ ਕੋਈ ਵੀ ਵਿਅਕਤੀ ਭ੍ਰਿਸ਼ਟਾਚਾਰ ਦੀ ਵੀਡੀਓ ਤੇ ਆਡੀਓ ਭੇਜ ਸਕਦਾ ਹੈ।ਇਹ ਨੰਬਰ ਖੁਦ ਸੀਐੱਮ ਦਾ ਨਿੱਜੀ ਹੈ। ਇਸ ਨੰਬਰ ਉੱਤੇ ਮਿਲਣ ਵਾਲੀ ਸ਼ਿਕਾਇਤ ਉੱਤੇ ਤੁਰੰਤ ਕਾਰਵਾਈ ਹੋਵੇਗੀ। ਸੀਐੱਮ ਮਾਨ ਮੁਤਾਬਿਕ ਇਸ ਵਟਸਐਪ ਨੰਬਰ ਤੇ ਮਿਲਣ ਵਾਲੀ ਸਬੂਤ ਦੀ ਪੂਰੀ ਜਾਂਚ ਪੜਤਾਲ ਕੀਤੀ ਜਾਵੇਗੀ। ਜੇਕਰ ਕੋਈ ਵੀ ਅਧਿਕਾਰੀ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।