ਮੋਹਾਲੀ 25 ਮਾਰਚ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:- ਮੋਹਾਲੀ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਵੱਲੋਂ ਚੋਣ ਮੁਹਿੰਮ ਦੌਰਾਨ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੁਗਾਉਣ ਦੀ ਕਵਾਇਦ ਸ਼ੁਰੂ ਕਰਦੀਆਂ ਮੋਹਾਲੀ ਦੇ ਪਿੰਡ ਭਾਗੋਮਾਜਰਾ ਵਿਖੇ ਪਿਛਲੇ 10 ਸਾਲਾਂ ਤੋਂ ਪਾਣੀ ਦੀ ਵੱਡੀ ਮੁਸ਼ਕਲ ਆ ਰਹੀ ਸੀ।ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਭਾਗੋਮਾਜਰਾ ਵਿਖੇ ਟਿਊਬਵੈੱਲ ਦਾ ਉਦਘਾਟਨ ਕਰ ਮੁਸ਼ਕਲਾਂ ਦਾ ਹੱਲ ਕਿਤਾ।ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਚੋਣ ਮੁਹਿੰਮ ਦੇ ਦੌਰਾਨ ਜਦੋਂ ਉਹ ਇਸ ਪਿੰਡ ਵਿੱਚ ਆਏ ਸਨ ਤਾਂ ਵੱਡੀ ਗਿਣਤੀ ਵਿਚ ਮਹਿਲਾਵਾਂ ਨੇ ਉਨ੍ਹਾਂ ਕੋਲੋਂ ਇਹ ਮੰਗ ਰੱਖੀ ਸੀ ਕਿ ਪਿੰਡ ਵਿੱਚ ਪਾਣੀ ਦੀ ਬਹੁਤ ਵੱਡੀ ਸਮੱਸਿਆ ਹੈ, ਜਿਸ ਦੇ ਚਲਦਿਆਂ ਟਿਊਬਵੈੱਲ ਚਾਲੂ ਕੀਤਾ ਜਾਣਾ ਚਾਹੀਦਾ ਹੈ ਜੋ ਕਿ ਪਿਛਲੇ ਲੰਮੇ ਸਮੇਂ ਤੋਂ ਬੰਦ ਪਿਆ ਹੈ।ਕੁਲਵੰਤ ਸਿੰਘ ਨੇ ਕਿਹਾ ਕਿ ਮੈਂ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਅੱਜ ਇਹ ਟਿਊਬਵੈੱਲ ਸ਼ੁਰੂ ਕਰਵਾ ਦਿੱਤਾ ਹੈ ਤਾਂ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ।
ਇਸ ਦੌਰਾਨ ਪਿੰਡ ਵਾਸੀਆਂ ਨੇ ਵਿਧਾਇਕ ਕੁਲਵੰਤ ਸਿੰਘ ਦਾ ਤਹਿ ਦਿਲੋਂ ਧੰਨਵਾਦ ਕੀਤਾ।ਉਨ੍ਹਾਂ ਨੇ ਵਿਧਾਇਕ ਕੁਲਵੰਤ ਸਿੰਘ ਨੂੰ ਕਿਹਾ ਕਿ ਇਹ ਸਾਡੀ ਬਹੁਤ ਪੁਰਾਣੀ ਜ਼ਰੂਰਤ ਸੀ ,ਜਿਸ ਕਾਰਨ ਸਾਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ।ਪਰ ਹੁਣ ਤੁਸੀਂ ਸਾਡੀ ਇਸ ਮੁਸ਼ਕਲ ਦਾ ਹੱਲ ਕੱਢ ਕੇ ਪਿੰਡ ਵਾਸੀਆਂ ਨੂੰ ਰਾਹਤ ਮਿਲੇਗੀ ।ਕੁਲਵੰਤ ਸਿੰਘ ਨੇ ਕਿਹਾ ਕਿ ਆਪ ਦੀ ਸਰਕਾਰ ਬਣਨ ਤੇ ਮੁਹਾਲੀ ਹਲਕੇ ਭਰ ਵਿਚ ਅਧੂਰੇ ਪਏ ਕੰਮਾਂ ਨੂੰ ਬਿਨਾਂ ਦੇਰੀ ਪੂਰਾ ਕੀਤਾ ਜਾਵੇਗਾ ਅਤੇ ਨਵੀਆਂ ਸਹੂਲਤਾਂ ਨਾਲ ਸਬੰਧਤ ਪ੍ਰੋਜੈਕਟ ਲੋਕਾਂ ਦੀ ਸਹੂਲਤ ਦੇ ਲਈ ਅਤੇ ਰੋਜ਼ਮਰ੍ਹਾ ਦੀਆਂ ਸਮੱਸਿਆਵਾਂ ਦੇ ਹੱਲ ਕਿਤੇ ਜਾਣਗੇ।ਇਸ ਮੌਕੇ ਤੇ ਸਰਪੰਚ ਅਵਤਾਰ ਸਿੰਘ ਮੌਲੀ,ਤਰਲੋਚਨ ਸਿੰਘ ਮਟੌਰ ਅਤੇ ਹੋਰਜੋਤ ਸਿੰਘ ਗੱਬਰ,ਜਥੇਦਾਰ ਬਲਵੀਰ ਸਿੰਘ ਗੁਰਮੀਤ ਸਿੰਘ ਪੰਚ ਅਵਤਾਰ ਸਿੰਘ, ਹਰਪ੍ਰੀਤ ਸਿੰਘ ਬਿੱਲੂ, ਭਜਨ ਸਿੰਘ, ਸੰਜੇ ਕੁਮਾਰ,ਅਕਵਿੰਦਰ ਸਿੰਘ ਗੋਸਲ , ਅਵਤਾਰ ਸਿੰਘ, ਜਸਪਾਲ ਸਿੰਘ ਵੀ ਹਾਜ਼ਰ ਸਨ ।