

ਮਰੀਜ਼ਾਂ ਨਾਲ ਗੱਲਬਾਤ ਕਰਕੇ ਜਾਣੀਆਂ ਦਰਪੇਸ਼ ਸਮੱਸਿਆਵਾਂ
ਮੋਹਾਲੀ(ਮਨੀਸ਼ ਸ਼ੰਕਰ)ਭਾਰਤ ਨਿਊਜ਼ਲਾਈਨ:- ਅੱਜ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ 6 ਫ਼ੇਜ਼ ਸਥਿਤ ਸਿਵਲ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ, ਇਸ ਮੌਕੇ ਉਨ੍ਹਾਂ ਜਿੱਥੇ ਮਰੀਜ਼ਾਂ ਨੂੰ ਦਰਪੇਸ਼ ਆ ਰਹਿਆ ਸਮੱਸਿਆਂ ਬਾਰੇ ਜਾਣਿਆ ਉੱਥੇ ਹੀ ਡਾਕਟਰਾਂ ਨੂੰ ਆਉਣ ਵਾਲੀਆਂ ਪ੍ਰੇਸ਼ਾਨੀਆਂ ਬਾਰੇ ਵੀ ਵਿਸਥਾਰ ’ਚ ਪੁੱਛਿਆ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਸਮੂਹ ਸਰਕਾਰੀ ਹਸਪਤਾਲਾਂ ਦੀਆਂ ਇਮਾਰਤਾਂ ਦੀ ਹਾਲਤ ਵੀ ਕਾਫ਼ੀ ਗੰਭੀਰ ਹੈ ਅਤੇ ਡਾਕਟਰਾਂ ਦੀ ਕਮੀਂ ਵੀ ਵੱਡੀ ਸਮੱਸਿਆਂ ਹੈ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਹਸਪਤਾਲਾਂ ਨੂੰ ਕਦੇ ਤਵੱਜੋਂ ਹੀ ਨਹੀਂ ਦਿੱਤੀ, ਉਨ੍ਹਾਂ ਸੀਨੀਅਰ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਉਹ ਸਟਾਫ਼ ਅਤੇ ਮਰੀਜ਼ਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਦਾ ਇੱਕ ਖਰੜਾ ਬਣਾ ਕੇ ਦੇਣ ਤਾਂ ਜੋ ਜਲਦ ਤੋਂ ਜਲਦ ਸਮੱਸਿਆ ਦਾ ਹੱਲ ਕੱਢਿਆ ਜਾਵੇ, ਇਸ ਮੌਕੇ ਉਨ੍ਹਾਂ ਨੂੰ ਡਾਕਟਰਾਂ ਅਤੇ ਠੇਕੇ ’ਤੇ ਕੰਮ ਕਰਨ ਵਾਲੇ ਕਰਮਚਾਰੀ ਵੀ ਮਿਲੇ ਜਿਨ੍ਹਾਂ ਪੱਕੇ ਕਰਨ ਸਮੇਤ ਆਪਣੀਆਂ ਹੋਰ ਸਮੱਸਿਆਵਾਂ ਤੋਂ ਵਿਧਾਇਕ ਕੁਲਵੰਤ ਸਿੰਘ ਨੂੰ ਜਾਣੂ ਕਰਵਾਇਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਵੰਤ ਸਿੰਘ ਨੇ ਕਿਹਾ ਕਿ ਮੋਹਾਲੀ ਦੇ ਸਰਕਾਰੀ ਹਸਪਤਾਲਾਂ ਦੀਆਂ ਇਮਾਰਤਾਂ ਦੀ ਸਭ ਤੋਂ ਪਹਿਲਾਂ ਮੁਰੰਮਤ ਦਾ ਕੰਮ ਕਰਵਾਇਆ ਜਾਏਗਾ ਅਤੇ ਮਰੀਜ਼ਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ ਨਾ ਆਏ ਇਸ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।