ਭਵਾਨੀਗੜ੍ਹ 26ਮਾਰਚ(ਵਿਜੈ ਗਰਗ) ਭਾਰਤ ਨਿਊਜ਼ਲਾਈਨ:- ਪੰਜਾਬ ਰਾਈਸ ਮਿਲਰਜ਼ ਐਸੋਸੀਏਸ਼ਨ ਵੱਲੋਂ ਅੱਜ ਪ੍ਰਧਾਨ ਤਰਸੇਮ ਸੈਣੀ ਅਤੇ ਜਨਰਲ ਸਕੱਤਰ ਗੁਰਦੀਪ ਸਿੰਘ ਚੀਮਾ ਦੀ ਰਹਿਨੁਮਾਈ ਹੇਠ ਨਵੇਂ ਬਣੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੇ ਦੱਸਿਆ ਕਿ ਕੈਬਨਿਟ ਮੰਤਰੀ ਕਟਾਰੂਚੱਕ ਨੇ ਪੰਜਾਬ ਰਾਈਸ ਮਿੱਲਰਜ਼ ਐਸੋਸੀਏਸ਼ਨ ਨੂੰ ਪੂਰਾ ਵਿਸ਼ਵਾਸ਼ ਦਵਾਇਆ ਹੈ, ਕਿ ਜੇਕਰ ਤੁਹਾਡੇ ਤੋਂ ਕੋਈ ਅਧਿਕਾਰੀ ਰਿਸ਼ਵਤ ਮੰਗੇ ਤਾਂ ਸਿੱਧਾ ਮੇਰੇ ਨਾਲ ਸੰਪਰਕ ਕਰੋ ਫੇਰ ਵੇਖਿਓ ਉਸ ਅਧਿਕਾਰੀ ਦਾ ਬਣਦਾ ਕੀ ਹੈ। ਗਰਗ ਨੇ ਦੱਸਿਆ ਕਿ ਕੈਬਨਿਟ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਫੂਡ ਅਤੇ ਸਿਵਲ ਸਪਲਾਈ ਵਿਭਾਗ ਚ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਪੰਜਾਬ ਚ ਐਫ ਸੀ ਆਈ ਦਾ ਭ੍ਰਿਸ਼ਟਾਚਾਰ ਵੀ ਕੇਂਦਰ ਸਰਕਾਰ ਨਾਲ ਤਾਲਮੇਲ ਕਰਕੇ ਖ਼ਤਮ ਕੀਤਾ ਜਾਵੇਗਾ ਅਤੇ ਪੰਜਾਬ ਚ ਸ਼ੈੱਲਰ ਇੰਡਸਟਰੀ ਨੂੰ ਪ੍ਰਫੁੱਲਤ ਕੀਤਾ ਜਾਵੇਗਾ ।ਇਹ ਪੰਜਾਬ ਦੀ ਵੱਡੀ ਇੰਡਸਟਰੀ ਹੈ। ਇਸ ਤੋਂ ਇਲਾਵਾ ਰਾਈਸ ਮਿੱਲਰਜ਼ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਤਰਸੇਮ ਸੈਣੀ ਨੇ ਕਿਹਾ ਕਿ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਇੱਕ ਅਮਾਨਦਰ ਆਗੂ ਦੇ ਤੌਰ ਤੇ ਜਾਣਿਆ ਜਾਂਦਾ ਹੈ।ਉਨ੍ਹਾਂ ਨੂੰ ਵਿਭਾਗ ਦੀ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਪੁੁੂਰੀ ਸ਼ੈੱਲਰ ਇੰਡਸਟਰੀ ਚ ਖੁਸ਼ੀ ਦੀ ਲਹਿਰ ਹੈ,ਕਿਉਂਕਿ ਸ਼ੈੱਲਰ ਇੰਡਸਟਰੀ ਨੂੰ ਪੰਜਾਬ ਚ ਵਧੀਆ ਮਾਹੌਲ ਦੀ ਜ਼ਰੂਰਤ ਹੈ।ਇਹ ਮਾਹੌਲ ਮੁੱਖਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਰਗੇ ਆਗੂ ਹੀ ਪ੍ਰਦਾਨ ਕਰ ਸਕਦੇ ਹਨ।ਐਸੋਸੀਏਸ਼ਨ ਦੇ ਜਨਰਲ ਸਕੱਤਰ ਗੁਰਦੀਪ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਨਾਲ ਹੁਣ ਪੰਜਾਬ ਚ ਭ੍ਰਿਸ਼ਟਾਚਾਰ ਨੂੰ ਨੱਥ ਪਵੇਗੀ। ਇਸ ਮੌਕੇ ਨਰਿੰਦਰ ਗਰਗ ਜ਼ਿਲ੍ਹਾ ਪ੍ਰਧਾਨ ਐਸੋਸੀਏਸ਼ਨ ਸੰਗਰੂਰ, ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਸੰਜੇ ਭੂਤ, ਅਸ਼ੋਕ ਭੂਤ ਉਦਯੋਗਪਤੀ, ਤਰਸੇਮ ਬਾਂਸਲ ਰਾਮਪੁਰਾ, ਸੰਜੀਵ ਜਿੰਦਲ ਟਾਂਡਾ ਪ੍ਰਧਾਨ ਸ਼ੈਲਰ ਐਸੋਸੀਏਸ਼ਨ, ਅਨਿਲ ਸੇਠੀ ਜ਼ਿਲਾ ਪ੍ਰਧਾਨ ਰਾਈਸ ਮਿੱਲਰ ਐਸੋਸੀਏਸ਼ਨ ਬਰਨਾਲਾ, ਸ਼ਾਮ ਲਾਲ ਜ਼ਿਲ੍ਹਾ ਪ੍ਰਧਾਨ ਰਾਈਸ ਮਿੱਲਰ ਐਸੋਸੀਏਸ਼ਨ ਮਾਨਸਾ ਮਨਿੰਦਰ ਵਰਮਾ ਜ਼ਿਲਾ ਪ੍ਰਧਾਨ ਰਾਈਸ ਮਿੱਲਰਜ਼ ਐਸੋਸੀਏਸ਼ਨ ਰੂਪ ਨਗਰ ਇੰਦਰਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਫਤਿਹਗਡ਼੍ਹ ਸਾਹਿਬ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਸਨਮਾਨਿਤ ਕਰਦੇ ਪੰਜਾਬ ਰਾਈਸ ਮਿੱਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਤਰਸੇਮ ਸੈਣੀ ਗੁਰਦੀਪ ਚੀਮਾ ਨਰਿੰਦਰ ਗਰਗ ਭਵਾਨੀਗੜ੍ਹ।

Leave a Reply

Your email address will not be published. Required fields are marked *