
ਅੰਮ੍ਰਿਤਸਰ/ਭਾਰਤ ਨਿਊਜ਼ਲਾਈਨ ਬਿਊਰੋ:-ਪੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਤੇਲ ਦੀਆ ਵੱਧਦੀਆਂ ਕੀਮਤਾਂ ਵਿਰੁੱਧ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਚੋਣ ਹਾਰੇ ਹਨ, ਮਰੇ ਨਹੀਂ ਹਨ, ਅਸੀਂ ਪੰਜਾਬ ਦੇ ਲਈ ਲੜਾਈ ਲੜਦੇ ਰਿਹਾਂਗੇ।ਵਿਧਾਨ ਸਭਾ ਚੋਣਾਂ ਦੀ ਹਾਰ ਨੂੰ ਲੈ ਕੇ ਕਾਂਗਰਸੀ ਆਗੂਆਂ ਵੱਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਦੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਹਾਥੀ ਹਾਥੀ ਹੀ ਹੁੰਦਾ ਹੈ। ਉਨ੍ਹਾਂ ‘ਆਪ’ ਦੀ ਸਰਕਾਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਸਰਕਾਰ ਨੇ ਐਮ ਪੀ ਹੀ ਵੇਚਣੇ ਸ਼ੁਰੂ ਕਰ ਦਿੱਤੇ ਹਨ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਮੰਤਰੀ ਓ ਪੀ ਸੋਨੀ ਤੋਂ ਇਲਾਵਾ ਹੋਰ ਵਿਧਾਇਕ ਤੇ ਕਾਂਗਰਸੀ ਆਗੂ ਹਾਜ਼ਰ ਸਨ।