ਮੋਹਾਲੀ (ਮਨੀਸ਼ ਸ਼ੰਕਰ)ਭਾਰਤ ਨਿਊਜ਼ਲਾਈਨ:-ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲਸ਼ਨ ਐਕਟ-2012 ਦੇ ਸੈਕਸ਼ਨ 6(1)(ਜੀ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ਼੍ਰੀਮਤੀ ਕੋਮਲ ਮਿੱਤਲ ਆਈ.ਏ.ਐਸ ਵੱਲੋ ਵਾਰਡ ਨੰ 07,ਚੰਡੀਗੜ੍ਹ ਰੋਡ, ਬੱਸ ਸਟੈਂਡ, ਕੁਰਾਲੀ, ਤਹਿਸੀਲ-ਖਰੜ੍ਹ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਜਾਰੀ ਲਾਇਸੈਂਸ ਤੁਰੰਤ ਪ੍ਰਭਾਵ ਰੱਦ ਕਰ ਦਿੱਤਾ ਗਿਆ ਹੈ।ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਅਲ ਵਾਹਿਦ ਟੂਰ ਐਂਡ ਟਰੈਵਲਸ ਫਰਮ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 02 ਜੁਲਾਈ 2022 ਤੱਕ ਸੀ । ਉਨ੍ਹਾਂ ਦੱਸਿਆ ਕਿ ਦਫਤਰ ਵੱਲੋ ਲਾਇਸੰਸੀ ਦੇ ਦਫਤਰੀ ਪਤੇ ਤੇ ਪੱਤਰ ਭੇਜਦੇ ਹੋਏ ਨਿਰਧਾਰਤ ਪ੍ਰਫਾਰਮੇ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਦੀ ਜਾਣਕਾਰੀ ਅਤੇ ਦਿੱਤੀ ਗਈ ਸਰਵਿਸ ਬਾਰੇ ਰਿਪੋਰਟ ਮੰਗੀ ਗਈ ਸੀ ।ਇਸ ਸਬੰਧੀ ਕਾਫੀ ਸਮਾਂ ਬੀਤ ਜਾਣ ਉਪਰੰਤ ਲਾਇਸੰਸੀ ਵੱਲੋ ਉਕਤ ਰਿਪੋਰਟਾ ਨਾ ਭੇਜਣ ਦੀ ਸੂਰਤ ਵਿੱਚ ਪੰਜਾਬ ਟਰੈਵਲ ਪ੍ਰੋਫੈਸ਼ਨ ਰੈਗੂਲੇਸ਼ਨ ਐਕਟ-2012 ਅਧੀਨ ਨੋਟਿਸ ਜਾਰੀ ਕੀਤਾ ਗਿਆ । ਇਸ ਸਬੰਧੀ ਫਰਮ ਦੇ ਤਿੰਨਾਂ ਪਾਰਟਨਰਾਂ ਵੱਲੋਂ ਸੂਚਿਤ ਕੀਤਾ ਗਿਆ ਕਿ ਉਨ੍ਹਾਂ ਤਿੰਨ੍ਹਾਂ ਧਿਰਾਂ ਵਿੱਚ ਕੁੱਝ ਆਪਸੀ ਮੱਤਭੇਦ ਹੋਣ ਕਾਰਨ ਉਨ੍ਹਾਂ ਨੇ ਕੰਮ ਨਹੀ ਕੀਤਾ ਹੈ ਅਤੇ ਨਾ ਹੀ ਭਵਿੱਖ ਵਿੱਚ ਇਹ ਕੰਮ ਕਰਨ ਦੇ ਇਛੱਕ ਹਨ। ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਅਧੀਨ ਲਾਇਸੰਸੀ ਵੱਲੋਂ ਤਿੰਨ ਮਹੀਨਿਆ ਤੱਕ ਲਗਾਤਾਰ ਸਮੇਂ ਲਈ ਟ੍ਰੈਵਲ ਏਜੰਟ ਦਾ ਕੰਮ ਕਰਨ ਵਿੱਚ ਅਸਫਲ ਰਹਿਣ ਕਾਰਨ ਉਕਤ ਲਾਇਸੰਸ ਨੂੰ ਤੁਰੰਤ ਅਸਰ ਨਾਲ ਰੱਦ ਕੀਤਾ ਗਿਆ ਹੈ। ਉਨਾਂ ਕਿਹਾ ਐਕਟ,ਰੂਲਜ਼ ਮੁਤਾਬਕ ਕਿਸੇ ਵੀ ਕਿਸਮ ਦੀ ਇਸਦੇ ਖੁੱਦ ਜਾਂ ਇਸਦੀ ਫਰਮ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸ, ਫਰਮ ਦੇ ਪਾਰਟਨਰ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਦੇ ਜਿੰਮੇਵਾਰ ਹੋਣਗੇ ।

Leave a Reply

Your email address will not be published. Required fields are marked *