ਲੋਕਾਂ ਦਾ ਲੱਕ ਤੋਡ਼ ਕੇ ਕਚੂੰਮਰ ਕੱਢਣ ਤੇ ਉਤਾਰੂ ਹ
ਮੁਹਾਲੀ(ਮਨੀਸ਼ ਸ਼ੰਕਰ)ਭਾਰਤ ਨਿਊਜ਼ਲਾਈਨ:-ਸਾਬਕਾ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਕੇਂਦਰ ਸਰਕਾਰ ਦੀਆਂ ਕਥਿਤ ਮਾਰੂ ਨੀਤੀਆਂ ਕਾਰਨ ਵਧਦੀ ਜਾ ਰਹੀ ਮਹਿੰਗਾਈ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਦੇਸ਼ ਦੀ ਆਜ਼ਾਦੀ ਇਸ ਦੌਰਾਨ ਫੇਜ਼ 7 ਦੇ ਅੰਬਾਂ ਵਾਲੇ ਚੌਕ ਦੀਆਂ ਮੁੱਖ ਲਾਈਟਾਂ ਉਤੇ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੇ ਅਹੁਦੇਦਾਰਾਂ ਵਰਕਰਾਂ ਮਿਊਂਸਪਲ ਕੌਂਸਲਰਾਂ ਅਤੇ ਪੰਚਾਂ ਸਰਪੰਚਾਂ ਨੇ ਧਰਨਾ ਦਿੱਤਾ।ਇਸ ਮੌਕੇ ਚੌਕ ਦੇ ਉੱਤੇ ਸਿਲੰਡਰ ਰੱਖ ਕੇ ਉਨ੍ਹਾਂ ਉੱਤੇ ਫੁੱਲਾਂ ਦੀ ਮਾਲਾ ਪਾਈ ਗਈ  ਤੇ ਇਸ ਦੌਰਾਨ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਨੇ ਮਹਿੰਗਾਈ ਦੇ ਖਿਲਾਫ ਅਤੇ ਨਰਿੰਦਰ ਮੋਦੀ ਦੀ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਦੇ ਖਿਲਾਫ਼ ਨਾਅਰਿਆਂ ਵਾਲੀਆਂ ਤਖ਼ਤੀਆਂ ਫੜੀਆਂ ਹੋਈਆਂ ਸਨ। ਇਸ ਮੌਕੇ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ  ਦੇ ਖਿਲਾਫ ਜ਼ਬਰਦਸਤ ਨਾਅਰੇਬਾਜ਼ੀ ਵੀ ਕੀਤੀ ਗਈ।ਇਸ ਮੌਕੇ ਬੋਲਦਿਆਂ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਭਾਰਤੀ ਜਨਤਾ ਪਾਰਟੀ ਵਾਲੀ ਕੇਂਦਰ ਸਰਕਾਰ ਨੇ ਲਗਾਤਾਰ ਪੈਟਰੋਲ, ਡੀਜ਼ਲ ਅਤੇ ਐਲਪੀਜੀ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਕਰਕੇ ਆਮ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਪੰਜ ਸੂਬਿਆਂ ਦੀਆਂ ਚੋਣਾਂ ਤੋਂ ਪਹਿਲਾਂ ਮਹੀਨਿਆਂ ਬੱਧੀ ਪੈਟਰੋਲੀਅਮ ਵਸਤਾਂ ਦੀਆਂ ਕੀਮਤਾਂ ਨਹੀਂ ਵਧਾਈਆਂ ਗਈਆਂ ਅਤੇ ਰੂਸ ਅਤੇ ਯੂਕਰੇਨ ਦੀ ਜੰਗ ਆਰੰਭ ਹੋਣ ਉਪਰੰਤ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਤੇਲ ਦੀਆਂ ਕੀਮਤਾਂ ਵਧਣ ਦੇ ਬਾਵਜੂਦ ਤੇਲ ਦੀਆਂ ਕੀਮਤਾਂ ਨਹੀਂ ਵਧੀਆਂ  ਪਰ ਜਿਵੇਂ ਹੀ ਭਾਰਤੀ ਜਨਤਾ ਪਾਰਟੀ ਨੇ ਧੱਕੇਸ਼ਾਹੀ ਨਾਲ ਇਨ੍ਹਾਂ ਚੋਣਾਂ ਵਿੱਚ ਚਾਰ ਸੂਬਿਆਂ ਵਿੱਚ ਜਿੱਤ ਹਾਸਲ ਕੀਤੀ ਤਾਂ ਨਾਲ ਹੀ ਰੋਜ਼ਾਨਾ ਇਹ ਹੁਣ ਪੈਟਰੋਲ ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ ਤੇ ਹਾਲਾਤ ਇਹ ਹੋ ਗਏ ਹਨ ਕਿ ਆਮ ਆਦਮੀ ਦੀ ਥਾਲੀ ਵਿੱਚੋਂ ਸਬਜ਼ੀਆਂ ਦਾਲਾਂ ਰੋਟੀ ਗਾਇਬ ਹੁੰਦੀ ਜਾ ਰਹੀ ਹੈ  ਅਤੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਲੋਕਾਂ ਦਾ ਕਚੂੰਮਰ ਕੱਢਿਆ ਜਾ ਰਿਹਾ ਹੈ।ਉਨ੍ਹਾਂ ਇਸ ਮੌਕੇ ਈਵੀਐਮ ਮਸ਼ੀਨਾਂ ਦਾ ਵੀ ਮੁੱਦਾ ਚੁੱਕਦਿਆਂ ਕਿਹਾ ਕਿ ਜਦੋਂ ਅਮਰੀਕਾ ਵਰਗੇ ਮੁਲਕ ਈਵੀਐਮ ਮਸ਼ੀਨਾਂ ਤਿਆਗ ਕੇ  ਬੈਲਟ ਪੇਪਰ ਰਾਹੀਂ ਚੋਣਾਂ ਕਰਵਾ ਰਹੇ ਹਨ ਤਾਂ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਵਿੱਚ ਰਾਜ ਕਰਨ ਵਾਲੀ ਨਰਿੰਦਰ ਮੋਦੀ ਦੀ ਸਰਕਾਰ ਅਜਿਹਾ ਕਿਉਂ ਨਹੀਂ ਹੋਣ ਦੇ ਰਹੀ। ਉਨ੍ਹਾਂ ਕਿਹਾ ਕਿ ਯੂ ਪੀ ਦੀਆਂ ਚੋਣਾਂ ਵਿੱਚ ਕਈ ਵੀਡੀਓ ਵਾਇਰਲ ਹੋਈਆਂ ਹਨ ਜਿਸ ਵਿੱਚ ਭਾਰਤੀ ਜਨਤਾ ਪਾਰਟੀ ਵਰਕਰਾਂ  ਵੱਲੋਂ ਧੱਕਾ ਕਰਦੇ ਹੋਏ ਮਸ਼ੀਨ ਉੱਤੇ ਵੋਟਾਂ ਪਾਉਣ ਦੀ ਕਾਰਵਾਈ ਦਿਖਾਈ ਦਿੰਦੀ ਹੈ।ਉਨ੍ਹਾਂ ਇਸ ਮੌਕੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਤੇ ਦੀ ਜਬਰਦਸਤ ਸ਼ਬਦੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਬਜ਼ਬਾਗ ਦਿਖਾ ਕੇ ਅਤੇ ਕਰੋੜਾਂ ਰੁਪਏ ਖਰਚ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ  ਆਪਣਾ ਕੋਈ ਵੀ ਵਾਅਦਾ ਪੂਰਾ ਨਹੀਂ ਕਰ ਰਹੀ  ਸਗੋਂ ਹੁਣ ਤਿੱਨ ਸੌ ਯੂਨਿਟ ਬਿਜਲੀ ਮੁਆਫ਼ ਕਰਨ ਦੀ ਥਾਂ ਤੇ ਪ੍ਰੀਪੇਡ ਮੀਟਰ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਪੰਜਾਬ ਦੇ ਲੋਕਾਂ ਵਾਸਤੇ ਮਾਰੂ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਪੰਜਾਬ ਦੇ ਪਾਣੀਆਂ ਦਾ ਮਸਲਾ ਚੰਡੀਗੜ੍ਹ ਦਾ ਮਸਲਾ ਅਤੇ ਪੈਨਸ਼ਨਾਂ ਦਾ ਮਸਲਾ ਵੀ ਖੜ੍ਹਾ ਹੈ  ਅਤੇ ਹਰ ਅਠਾਰਾਂ ਸਾਲ ਤੋਂ ਵੱਧ ਉਮਰ ਦੀ ਔਰਤ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕਰਨ ਵਾਲੀ ਸਰਕਾਰ ਨੇ ਹਾਲੇ ਤੱਕ ਇਸ ਸਬੰਧੀ ਕੋਈ ਕਦਮ ਨਹੀਂ ਚੁੱਕਿਆ ਹੈ।ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰ ਬਣਨ ਤੋਂ ਚੌਵੀ ਘੰਟੇ ਦੇ ਅੰਦਰ ਬੇਅਦਬੀ ਕਰਨ ਵਾਲਿਆਂ ਨੂੰ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਕਰਨ, ਬੇਰੁਜ਼ਗਾਰਾਂ ਨੂੰ ਪਹਿਲੇ ਦਿਨ ਤੋਂ ਮਹਿੰਗਾਈ ਭੱਤਾ ਦੇਣ  ਦੀਆਂ ਗਾਰੰਟੀਆਂ ਦਿੱਤੀਆਂ ਸੀ। ਉਨ੍ਹਾਂ ਕਿਹਾ ਕਿ ਇਕ ਮਹੀਨੇ ਤੱਕ ਇਸ ਸਰਕਾਰ ਨੂੰ ਸਮਾਂ ਦਿੱਤਾ ਜਾਵੇਗਾ ਅਤੇ ਉਸ ਤੋਂ ਬਾਅਦ ਇਸ ਦੇ ਆਗੂਆਂ ਮੰਤਰੀਆਂ ਅਤੇ ਵਿਧਾਇਕਾਂ ਤੋਂ ਜਵਾਬ  ਮੰਗੇ ਜਾਣਗੇ। ਉਨ੍ਹਾਂ ਨੇ ਹਲਕੇ ਦੇ ਸਮੁੱਚੇ ਪਿੰਡਾਂ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਵੱਲੋਂ ਦਿੱਤੀਆਂ ਗਈਆਂ ਗਾਰੰਟੀਆਂ ਨੂੰ ਪੂਰਾ ਕਰਵਾਉਣ ਲਈ  ਕਮਰ ਕੱਸੇ ਕਰ ਲੈਣ ਨਹੀਂ ਤਾਂ ਇਹ ਗਾਰੰਟੀਆਂ ਕਦੇ ਪੂਰੀਆਂ ਨਹੀਂ ਹੋਣਗੀਆਂ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿਧਾਇਕ ਬਦਲਾ ਲਊ ਕਾਰਵਾਈਆਂ ਤੇ ਉਤਾਰੂ ਹਨ ਅਤੇ ਮੋਹਾਲੀ ਹਲਕੇ ਵਿਚ ਉਨ੍ਹਾਂ ਦੇ ਸਮਰਥਕਾਂ ਉੱਤੇ ਹਮਲੇ ਵੀ ਕੀਤੇ ਜਾ ਰਹੇ ਹਨ ਅਤੇ ਪਰਚੇ ਵੀ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਪਰਚਾ ਕਰਨਾ ਹੈ ਤਾਂ ਉਨ੍ਹਾਂ ਦੇ ਖਿਲਾਫ ਕੀਤਾ ਜਾਵੇ ਅਤੇ ਜੇਕਰ ਹੁਣ ਕਿਸੇ ਵੀ ਸਮਰਥਕ ਦੇ ਖਿਲਾਫ ਬਦਲਾ ਲਊ  ਕਾਰਵਾਈ ਕੀਤੀ ਗਈ ਤਾਂ ਉਹ ਖੁਦ ਅਜਿਹਾ ਕਰਨ ਵਾਲੇ ਅਧਿਕਾਰੀ ਦਾ ਘਿਰਾਓ ਕਰਨਗੇ।ਇਸ ਮੌਕੇ ਸਾਬਕਾ ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ ਦੀਪਇੰਦਰ ਸਿੰਘ ਢਿਲੋਂ, ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਕੰਵਰਬੀਰ ਸਿੰਘ ਰੂਬੀ ਸਿੱਧੂ, ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ  ਪ੍ਰਧਾਨ ਮਾਰਕੀਟ ਕਮੇਟੀ ਖਰੜ,  ਮੁਹਾਲੀ ਨਗਰ ਨਿਗਮ ਦੇ ਵੱਖ ਵੱਖ ਮਿਉਂਸਪਲ ਕੌਂਸਲਰ ਕਮਲਪ੍ਰੀਤ ਸਿੰਘ ਬਨੀ, ਅਨੁਰਾਧਾ ਆਨੰਦ, ਸੁੱਚਾ ਸਿੰਘ ਕਲੌਡ਼, ਬਲਜੀਤ ਕੌਰ, ਐਨ ਐਸ ਸਿੱੱਧੂ, ਹਰਜੀਤ ਸਿੰਘ ਭੋਲੂ, ਵਨੀਤ ਮਲਿਕ, ਰਵਿੰਦਰ ਸਿੰਘ, ਜਗਦੀਸ਼ ਜੱਗਾ, ਰੁਪਿੰਦਰ ਕੌਰ ਰੀਨਾ, ਪਰਮਜੀਤ ਸਿੰਘ ਹੈਪੀ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਜਤਿੰਦਰ ਆਨੰਦ ਟਿੰਕੂ, ਨਵਜੋਤ ਸਿੰਘ ਬਾਛਲ, ਬਲਵਿੰਦਰ ਸਿੰਘ ਵਾਲੀਆ, ਬੂਟਾ ਸਿੰਘ ਸੋਹਾਣਾ, ਜ਼ੋਰਾ ਸਿੰਘ ਸਰਪੰਚ ਮਨੌਲੀ, ਮੋਹਨ ਸਿੰਘ ਬਠਲਾਣਾ,ਕਮਲ ਕਿਸ਼ੋਰ ਹਰੜ ਸੀਨੀਅਰ ਕਾਂਗਰਸੀ ਆਗੂ, ਕਮਲਜੀਤ ਚਾਵਲਾ ਸੀਨੀਅਰ ਕਾਂਗਰਸੀ ਆਗੂ ਕੁਰਾਲੀ ਸਮੇਤ ਹੋਰ ਕਾਂਗਰਸੀ ਵਰਕਰ ਅਤੇ ਆਗੂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Leave a Reply

Your email address will not be published. Required fields are marked *