ਮੋਹਾਲੀ (ਮਨੀਸ਼ ਸ਼ੰਕਰ)ਭਾਰਤ ਨਿਊਜ਼ਲਾਈਨ:- ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਜਾਰੀ ਸ਼ਡਿਊਲ ਅਨੁਸਾਰ ਜਿਲ੍ਹਾ ਐਸ.ਏ.ਐਸ. ਨਗਰ ਵਿਚ ਇਸ ਸਾਲ ਦੀ ਦੂਜੀ ਰਾਸ਼ਟਰੀ ਲੋਕ ਅਦਾਲਤ 14 ਮਈ ਨੂੰ ਲਗਾਈ ਜਾ ਰਹੀ ਹੈ ਜਿਸ ਵਿਚ ਵੱਖ-ਵੱਖ ਅਦਾਲਤਾਂ ਵਿਚ ਲੰਬਤ ਮੁਕੱਦਮਿਆਂ ਦੇ ਨਾਲ-ਨਾਲ ਪ੍ਰੀ-ਲਿਟੀਗੇਟਿਵ ਕੇਸ ਵੀ ਸੁਣਵਾਈ ਲਈ ਰੱਖੇ ਜਾ ਰਹੇ ਹਨ। ਇਸ ਕੌਮੀ ਲੋਕ ਅਦਾਲਤ ਦੇ ਸਫਲ ਆਯੋਜਨ ਅਤੇ ਲੋਕ ਅਦਾਲਤ ਰਾਹੀਂ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਰਨ ਲਈ ਸ੍ਰੀ ਆਰ.ਐਸ.ਰਾਏ, ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਜਿਵੇਂ ਕਿ ਬਿਜਲੀ ਵਿਭਾਗ, ਵਾਟਰ ਸਪਲਾਈ, ਸਿੱਖਿਆ ਵਿਭਾਗ ਅਤੇ ਸੈਨੀਟੇਸ਼ਨ, ਟੈਲੀਫੋਨ, ਇਨਸ਼ੋਰੈਂਸ ਅਤੇ ਬੈਂਕਾਂ ਆਦਿ ਦੇ ਕੇਸ ਜਿਹੜੇ ਕਿ ਵੱਖ ਵੱਖ ਅਦਾਲਤਾਂ ਵਿਚ ਚੱਲ ਰਹੇ ਹਨ, ਨੂੰ ਕੌਮੀ ਲੋਕ ਅਦਾਲਤ ਰਾਹੀਂ ਪਾਰਟੀਆਂ ਦੀ ਆਪਸੀ ਸਹਿਮਤੀ ਨਾਲ ਹੱਲ ਕਰਵਾਉਣ ਲਈ ਯਤਨ ਕੀਤੇ ਜਾਣ ਤਾਂ ਜੋ ਸਬੰਧਤ ਵਿਭਾਗਾਂ ਵਿਚ ਚੱਲ ਰਹੀ ਲਿਟੀਗੇਸ਼ਨ ਨੂੰ ਘੱਟ ਕੀਤਾ ਜਾ ਸਕੇ। ਇਸ ਮੌਕੇ ਤੇ ਸ੍ਰੀ ਬਲਜਿੰਦਰ ਸਿੰਘ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਦੱਸਿਆ ਗਿਆ ਸੀ ਵੱਖ ਵੱਖ ਕਿਸਮ ਦੇ ਕੇਸਾਂ ਨੂੰ ਆਪਸੀ ਸਮਝੌਤੇ ਰਾਹੀਂ ਨਿਪਟਾਉਣ ਲਈ 14 ਮਈ ਨੂੰ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ ਜਿਸ ਵਿਚ ਲੈਂਡ ਐਕੁਈਜ਼ੀਸ਼ਨ, ਸ਼ਿਕਾਇਤਾਂ,ਸਥਾਈ ਲੋਕ ਅਦਾਲਤ (ਜ਼.ਉ.ਸ.) ਵਿੱਚ ਦਾਇਰ ਪਟੀਸ਼ਨ, ਐਮ.ਏ.ਸੀ.ਟੀ. ਕਲੇਮ ਪਟੀਸ਼ਨ ਅਤੇ ਐਕੁਈਜ਼ੀਸ਼ਨ, ਪਰਿਵਾਰਿਕ ਮਸਲੇ, ਕਿਰਤੀ ਝਗੜੇ, ਟੈ੍ਰਫਿਕ ਚਲਾਨ, ਕੰਪਾਊਡੇਬਲ ਓਫੈਨਸਿਜ, ਬਿਜਲੀ ਐਕਟ ਤਹਿਤ ਦਰਜ ਐਫ.ਆਈ.ਆਰਜ਼, ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਦੀ ਧਾਰਾ 138 ਤਹਿਤ ਦਾਇਰ ਸਿ਼ਕਾਇਤਾਂ, ਰਿਕਵਰੀ ਸੂਟ, ਪ੍ਰੀ-ਲਿਟੀਗੇਟਿਵ ਕੇਸ ਅਤੇ ਹੋਰ ਮਾਮਲਿਆਂ ਨਾਲ ਸਬੰਧਤ ਕੇਸ ਵਿਚਾਰੇ ਜਾਣਗੇ ।

Leave a Reply

Your email address will not be published. Required fields are marked *