
ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:-ਆਮ ਆਦਮੀ ਪਾਰਟੀ ਮੋਹਾਲੀ ਇਕਾਈ ਵਿਚ ਕਾਟੋ ਕਲੇਸ਼ ਪਹੁੰਚਿਆ ਸ਼ਿਖਰਾਂ ਤੇ, ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੇ ਵਰਕਰਾਂ ਦੇ ਸਿਰ ਤੇ ਭਾਰੀ ਬਹੁਮਤ ਨਾਲ ਆਮ ਆਦਮੀ ਪਾਰਟੀ ਪੰਜਾਬ ਦੀ ਸੱਤਾ ਤੇ ਕਾਬਜ਼ ਹੋਣ ਵਿੱਚ ਕਾਮਯਾਬ ਰਹੀ। ਲੇਕਿਨ ਗੱਲ ਕਰੀਏ ਮੋਹਾਲੀ ਦੀ ਤਾਂ ਮੁਹਾਲੀ ਵਿਖੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਸਾਬਕਾ ਸਿਹਤ ਮੰਤਰੀ ਪੰਜਾਬ ਬਲਵੀਰ ਸਿੰਘ ਸਿੱਧੂ ਨੂੰ ਹਰਾ ਕੇ ਮੁਹਾਲੀ ਦੀ ਸੀਟ ਤੇ ਆਪਣਾ ਪਰਚਮ ਲਹਿਰਾਇਆ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਮੋਹਾਲੀ ਇਕਾਈ ਵਿਚ ਕਾਟੋ ਕਲੇਸ਼ ਸਿਖਰਾਂ ਤੇ ਇਸ ਲਈ ਪਹੁੰਚਿਆ ਹੋਇਆ ਹੈ ਕਿ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਇਕਾਈ ਦੇ ਲੋਕ ਲੀਡਰਾਂ ਨੂੰ ਦਰਕਿਨਾਰ ਕਰਦੇ ਹੋਏ ਆਜਾਦ ਗਰੁੱਪ ਦੇ ਨੁਮਾਇੰਦਿਆਂ ਨੂੰ ਆਪਣੇ ਨਾਲ ਲੈ ਕੇ ਮੁਹਾਲੀ ਦੀ ਜਨਤਾ ਵਿੱਚ ਵਿਚਰਦੇ ਹੋਏ ਨਜ਼ਰ ਆਉਂਦੇ ਹਨ। ਜਿਸ ਤੋਂ ਇੰਝ ਜਾਪਦਾ ਹੈ ਕਿ ਆਮ ਆਦਮੀ ਪਾਰਟੀ ਦੀ ਮੋਹਾਲੀ ਇਕਾਈ ਦੇ ਵਰਕਰ ਆਪਣੇ ਹਲਕਾ ਵਿਧਾਇਕ ਤੋਂ ਖੁਸ਼ ਨਹੀਂ ਜਾਪਦੇ ਜਿਸ ਦਾ ਸਪਸ਼ਟ ਉਦਾਹਰਣ ਹੈ ਕਿ ਕਿਸੇ ਵੀ ਸਿਆਸੀ ਸਮਾਜਕ ਜਾਂ ਸਰਕਾਰੀ ਸਮਾਗਮਾਂ ਵਿਚ ਆਮ ਆਦਮੀ ਪਾਰਟੀ ਮੋਹਾਲੀ ਦਾ ਇਕ ਵੀ ਪੁਰਾਣਾ ਆਗੂ ਜਿਨ੍ਹਾਂ ਨੇ ਉਸ ਵਕਤ ਆਮ ਆਦਮੀ ਪਾਰਟੀ ਦੀ ਬਾਂਹ ਫੜੀ ਸੀ ਜਦੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸੱਤਾ ਤੋਂ ਕੋਹਾਂ ਦੂਰ ਨਜ਼ਰ ਆਉਂਦੀ ਸੀ, ਉਹ ਹੁਣ ਸੱਤਾ ਵਿਚ ਆਉਣ ਤੋਂ ਬਾਅਦ ਮੌਜੂਦਾ ਵਿਧਾਇਕ ਵੱਲੋਂ ਉਨ੍ਹਾਂ ਨੂੰ ਅਣਗੌਲਿਆਂ ਕਰ ਆਜ਼ਾਦ ਗਰੁੱਪ ਦੇ ਮੈਂਬਰਾਂ ਨਾਲ ਸਮਾਜਿਕ ਸਮਾਗਮਾਂ ਵਿੱਚ ਵਿਚਰਦੇ ਹੋਏ ਨਜ਼ਰ ਆਉਂਦੇ ਹਨ। ਜਿਸ ਕਾਰਨ ਆਮ ਆਦਮੀ ਪਾਰਟੀ ਦੇ ਵਰਕਰਾਂ ਵਿੱਚ ਭਾਰੀ ਰੋਸ ਵੇਖਣ ਨੂੰ ਮਿਲ ਰਿਹਾ ਹੈ।ਜਿਸ ਦਾ ਅਸਰ ਆਉਣ ਵਾਲੇ ਸਮੇਂ ਵਿਚ ਨਜ਼ਰ ਆਉਣਾ ਸ਼ੁਰੂ ਹੋ ਜਾਵੇਗਾ।