ਮੁਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:-ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਇਸ ਕਦਰ ਵਿਗੜ ਚੁੱਕੀ ਹੈ ਕਿ ਮੋਹਾਲੀ ਪੁਲਿਸ ਦੀ ਸ਼ਹਿ ਤੇ ਬਦਮਾਸ਼ਾਂ ਦੇ ਹੌਂਸਲੇ ਇਸ ਕਦਰ ਬੁਲੰਦ ਹੋ ਚੁੱਕੇ ਹਨ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮੁਹਾਲੀ ਦੇ ਫੇਸ-8 ਵਾਈ.ਪੀ.ਐਸ ਚੌਕ ਦੇ ਨਜ਼ਦੀਕ ਸ਼ਰਾਬ ਦੇ ਠੇਕੇ ਦੇ ਪਿਛੇ ਪਾਰਕ ਵਿਚ ਕੁਝ ਵਿਅਕਤੀਆਂ ਵੱਲੋਂ ਇੱਕ ਜੂਏ ਦਾ ਅੱਡਾ ਚਲਾਇਆ ਜਾ ਰਿਹਾ ਸੀ ਜਿਸ ਦਾ ਸਥਾਨਕ ਨਿਵਾਸੀਆਂ ਵੱਲੋਂ ਵਿਰੋਧ ਕਰਨ ਤੇ ਜੂਆ ਖੇਡਣ ਵਾਲੇ ਵਿਅਕਤੀਆਂ ਵੱਲੋਂ ਉਨ੍ਹਾਂ ਵਿਅਕਤੀਆਂ ਤੇ ਹਮਲਾ ਕਰ ਉਸ ਨੂੰ ਜ਼ਖ਼ਮੀ ਕਰ ਦਿੱਤਾ ਗਿਆ।ਪੀੜਤ ਅਨੁਸਾਰ ਇਸ ਸਾਰੀ ਘਟਨਾ ਸਬੰਧੀ ਜਾਣਕਾਰੀ ਜਦੋਂ ਪੁਲਿਸ ਨੂੰ ਦਿੱਤੀ ਗਈ ਤਾਂ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਵੱਲੋਂ ਗੰਭੀਰ ਜ਼ਖਮੀ ਵਿਅਕਤੀ ਨੂੰ ਹਸਪਤਾਲ ਲਿਜਾਣ ਦੀ ਬਜਾਏ ਥਾਣੇ ਲਿਜਾ ਕੇ ਇਹ ਗੱਲ ਕਹੀ ਗਈ ਕਿ ਆਰੋਪੀਆਂ ਨੂੰ ਥਾਣੇ ਬੁਲਾ ਤੇਰਾ ਸਮਝੌਤਾ ਕਰਵਾ ਦੇਣੇ ਹਾਂ। ਜਿਸ ਤੇ ਪੀੜਤ ਰਾਜ਼ੀ ਨਹੀਂ ਹੋਇਆ ਤਾਂ ਪੁਲੀਸ ਅਧਿਕਾਰੀਆਂ ਵੱਲੋਂ ਕਿਹਾ ਗਿਆ ਕਿ ਤੂੰ ਆਪ ਹੀ ਜਾ ਕੇ ਮੈਡੀਕਲ ਕਰਵਾ ਲੈ। ਇਸ ਤੋਂ ਬਾਅਦ ਪੀੜਤ ਦੇ ਪਰ ਇਹਨਾਂ ਵੱਲੋਂ ਉਸ ਨੂੰ ਮੋਹਾਲੀ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਲੈ ਕੇ ਜਾਂਦਾ ਗਿਆ ਜਿੱਥੇ ਉਹ ਉਪਚਾਰ ਅਧੀਨ ਹੈ