ਮੋਹਾਲੀ(ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ : ਵਿਧਾਨ ਸਭਾ ਹਲਕਾ ਮੁਹਾਲੀ ਦੇ ਲੋਕਾਂ ਦੀ ਹਰ ਛੋਟੀ -ਵੱਡੀ ਸਮੱਸਿਆ ਦੇ ਹੱਲ ਲਈ ਹਮੇਸ਼ਾਂ ਪਾਬੰਦ ਹਾਂ ਅਤੇ ਉਹ ਲੋਕਾਂ ਦੀ ਕਚਹਿਰੀ ਵਿੱਚ ਹਾਜ਼ਰ ਰਹਿ ਕੇ ਉਨ੍ਹਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ ਹਨ । ਇਹ ਗੱਲ ਵਿਧਾਨ ਸਭਾ ਹਲਕਾ ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ । ਆਪ ਦੇ ਸੈਕਟਰ -79 ਸਥਿਤ ਦਫਤਰ ਵਿਖੇ ਜ਼ਿਲ੍ਹਾ ਲਾਇਬਰੇਰੀ ਫੇਜ਼ -4 ਮੋਹਾਲੀ ਦੇ ਇੰਚਾਰਜ ਮੈਡਮ ਡਾ ਪੂਜਾ ਭੰਡਾਰੀ ਵੱਲੋਂ ਕੁਲਵੰਤ ਸਿੰਘ ਨੂੰ ਸਨਮਾਨਤ ਕੀਤਾ ਗਿਆ ਅਤੇ ਧੰਨਵਾਦ ਕੀਤਾ ਗਿਆ । ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਕੁਲਵੰਤ ਸਿੰਘ ਦੀ ਤਰਫੋਂ ਦਫਤਰ ਲਾਇਬਰੇਰੀਅਨ- ਸਰਕਾਰੀ ਜ਼ਿਲ੍ਹਾ ਪਬਲਿਕ ਮੁਹਾਲੀ ਦੇ ਲਈ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਇਨਵਰਟਰ ਦਿੱਤਾ ਗਿਆ । ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੇ ਕੋਲ ਸਿਰਫ਼ ਤੋਹਮਤਬਾਜ਼ੀ ਅਤੇ ਬਿਆਨਬਾਜ਼ੀ ਕਰਨ ਤੋਂ ਸਿਵਾਏ ਕੁਝ ਨਹੀਂ ਹੈ ।
ਇਸ ਮੌਕੇ ਤੇ ਕੁਲਵੰਤ ਸਿੰਘ ਵਿਧਾਇਕ ਦੇ ਨਾਲ ਕੁਲਦੀਪ ਸਿੰਘ ਸਮਾਣਾ, ਅਕਵਿੰਦਰ ਸਿੰਘ ਗੋਸਲ, ਸਾਬਕਾ ਕੌਂਸਲਰ -ਆਰਪੀ ਸ਼ਰਮਾ, ਬਲਰਾਜ ਸਿੰਘ ਗਿੱਲ, ਤਰਲੋਚਨ ਸਿੰਘ ਮਟੌਰ,ਜਸਪਾਲ ਸਿੰਘ ਮਟੌਰ , ਡਾ ਕੁਲਦੀਪ ਸਿੰਘ ਵੀ ਹਾਜ਼ਰ ਸਨ ।

Leave a Reply

Your email address will not be published. Required fields are marked *