ਮੁਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:-ਮੁਹਾਲੀ ਨਗਰ ਨਿਗਮ ਨੇ ਮੁਹਾਲੀ ਵਾਸੀਆਂ ਨੂੰ ਡੇਂਗੂ ਤੋਂ ਬਚਾਉਣ ਲਈ  ਮੱਛਰ ਮਾਰ ਦਵਾਈ ਵੀ ਫੌਗਿੰਗ ਆਰੰਭ ਕਰਵਾ ਦਿੱਤੀ ਹੈ। ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਮੁਹਾਲੀ ਦੇ ਵੱਖ ਵੱਖ ਚਾਰ ਜ਼ੋਨਾਂ ਵਿਚ ਮੱਛਰ ਮਾਰ ਦਵਾਈ ਵਿਭਾਗ ਲਈ ਅੱਜ  ਗੱਡੀਆਂ ਰਵਾਨਾ ਕੀਤੀਆਂ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਮੈਡੀਕਲ ਹੈਲਥ ਅਫਸਰ ਡਾ ਤਮੰਨਾ, ਨਗਰ ਨਿਗਮ ਦੇ ਹੋਰ ਅਧਿਕਾਰੀ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਖੁਦ ਵੱਖ ਵੱਖ ਚਾਰ ਜ਼ੋਨਾਂ ਵਿੱਚ ਚਲਦੀ ਫੌਗਿੰਗ  ਜੇ ਸੁਪਰਵਿਜ਼ਨ ਖ॥ਕਰਨ  ਅਸੀਂ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਫੌਗਿੰਗ ਹਰੇਕ ਖੇਤਰ ਵਿੱਚ ਠੀਕ ਢੰਗ ਨਾਲ  ਹੋਵੇ ਤਾਂ ਜੋ ਬੜੀ ਤੇਜ਼ੀ ਨਾਲ ਵਧਦੇ ਜਾ ਰਹੇ ਮੱਛਰਾਂ ਉੱਤੇ ਕਾਬੂ ਪਾਇਆ ਜਾ ਸਕੇ  ਅਤੇ ਡੇਂਗੂ ਦੀ ਖ਼ਤਰਨਾਕ ਅਤੇ ਜਾਨਲੇਵਾ  ਬੀਮਾਰੀ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ। ਇਸ ਮੌਕੇ ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਮੋਹਾਲੀ ਦੇ ਵਸਨੀਕਾਂ ਨੂੰ ਵੀ ਬੇਨਤੀ ਕੀਤੀ ਕਿ ਉਹ ਆਪਣਾ ਆਲਾ ਦੁਆਲਾ ਸਾਫ਼ ਰੱਖਣ ਅਤੇ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦੇਣ। ਖ਼ਾਸ ਤੌਰ ਤੇ ਕੂਲਰਾਂ, ਗਮਲਿਆਂ ਅਤੇ ਫਰਿੱਜਾਂ ਦੇ ਪਿਛਲੇ ਪਾਸੇ ਦੀ ਜਾਂਚ ਪੜਤਾਲ ਕਰਦੇ ਰਹਿਣ ਤੇ ਨਾਲ ਹੀ ਜੇ ਪੰਛੀਆਂ ਅਤੇ ਪਸ਼ੂਆਂ ਲਈ ਪਾਣੀ ਭਰ ਕੇ ਰੱਖਦੇ ਹਨ ਤਾਂ ਉਸ ਨੂੰ ਰੋਜ਼ ਬਦਲਿਆ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ ਇਕ ਜਾਨਲੇਵਾ ਬੀਮਾਰੀ ਹੈ ਜੋ ਮੱਛਰ ਨਾਲ ਪੈਦਾ ਹੁੰਦੀ ਹੈ ਅਤੇ ਇਹ ਮੱਛਰ ਸਾਫ਼ ਪਾਣੀ ਵਿੱਚ ਬਰੀਡ ਕਰਦਾ ਹੈ  ਇਸ ਲਈ ਇਸ ਨੂੰ ਰੋਕਣ ਵਾਸਤੇ ਮੁਹਾਲੀ ਦੇ ਲੋਕਾਂ ਦਾ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ। ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਵੀ ਕਿਹਾ ਕਿ ਮੁਹਾਲੀ ਨਗਰ ਨਿਗਮ ਦੀਆਂ ਵੱਖ ਵੱਖ ਟੀਮਾਂ ਲੋਕਾਂ ਦੇ ਘਰਾਂ ਵਿਚ ਜਾਂਚ ਵਾਸਤੇ ਵੀ ਲਗਾਈਆਂ  ਗਈਆਂ ਹਨ ਅਤੇ ਜੇਕਰ ਕਿਸੇ ਦੇ ਘਰ ਮੱਛਰਾਂ ਦੀ ਬਰੀਡਿੰਗ ਹੁੰਦੀ ਪਾਈ ਜਾਂਦੀ ਹੈ  ਤਾਂ ਉਸ ਦਾ ਚਲਾਨ ਵੀ ਕੱਟਿਆ ਜਾਵੇਗਾ।

Leave a Reply

Your email address will not be published. Required fields are marked *