ਮੁਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ!-:-ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਪਣੀਆਂ ਚੋਣ ਸਭਾਵਾਂ ਦੌਰਾਨ ਪੰਜਾਬ ਦੀ ਜਨਤਾਂ ਨਾਲ ਵਾਅਦੇ ਨਹੀਂ ਗਰੰਟੀਆਂ ਦੇ ਐਲਾਨ ਕੀਤੇ ਸਨ।ਜਿਨ੍ਹਾਂ ਵਿਚੋਂ ਇਕ ਐਲਾਨ ਇਹ ਵੀ ਸੀ ਕਿ ਪੰਜਾਬ ਵਿਚ ਹਰ ਤਰ੍ਹਾਂ ਦਾ ਮਾਫੀਆ ਖ਼ਤਮ ਕਰ ਦਿੱਤਾ ਜਾਵੇਗਾ ਅਤੇ ਪੰਜਾਬ ਨੂੰ ਮਾਫ਼ੀਆ ਮੁਕਤ ਕਰ ਰੰਗਲਾ ਪੰਜਾਬ ਬਣਾਇਆ ਜਾਵੇਗਾ।ਲੇਕਿਨ ਪੰਜਾਬ ਵਿੱਚ ਲੋਕਾਂ ਨੂੰ ਭਰਮਾਉਣ ਤੋਂ ਬਾਅਦ ਸੱਤਾ ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਆਪਣੀ ਦਿਤੀ ਹੋਈ ਗਰੰਟੀਆ ਤੋਂ ਯੂ-ਟਰਨ ਲੈਂਦੀ ਹੋਈ ਨਜ਼ਰ ਆ ਰਹੀ ਹੈ। ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗਰੰਟੀਆਂ ਸੀ ਕਿ ਪੰਜਾਬ ਦੇ ਹਰ ਵਰਗ ਦੇ ਵਿਅਕਤੀਆਂ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਚੰਗੀ ਸਿਹਤ ਸਹੂਲਤਾਂ ਅਤੇ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ। ਦਿੱਲੀ ਦੀ ਤਰਜ਼ ਤੇ ਪੰਜਾਬ ਵਿੱਚ ਨੌਜਵਾਨਾਂ ਲਈ ਸਸਤੀ ਅਤੇ ਮਿਆਰੀ ਸਿੱਖਿਆ। ਲੇਕਿਨ ਪੰਜਾਬ ਸਰਕਾਰ ਆਪਣੇ ਵਾਅਦਿਆਂ ਤੋਂ ਮੂੰਹ ਮੋੜਦੀ ਹੋਈ ਨਜ਼ਰ ਆਉਂਦੀ ਹੈ। ਇੱਕ ਪਾਸੇ ਤਾਂ ਉਹਨਾਂ ਵੱਲੋਂ ਕਿਹਾ ਜਾਂਦਾ ਹੈ ਕਿ ਹਰ ਤਰੀਕੇ ਦਾ ਮਾਫਿਆ ਖ਼ਤਮ ਕਰ ਦਿੱਤਾ ਜਾਵੇਗਾ। ਲੇਕਿਨ ਦੂਸਰੇ ਪਾਸੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਤੋਂ ਲੈ ਕੇ ਕੈਬਿਨੇਟ ਮੰਤਰੀਆਂ ਤੱਕ ਆਪਣੀ ਫੋਕੀ ਵਾਹ-ਵਾਹ ਖੱਟਣ ਲਈ ਨਿੱਜੀ ਕਾਲਜਾਂ ਦੀ ਤਾਰੀਫ਼ ਵਿਚ ਫੁੱਲ ਬੰਦੇ ਨਹੀਂ ਥੱਕਦੇ। ਜਿਸ ਤੋਂ ਇੰਝ ਜਾਪਦਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਵਿਅਕਤੀਆਂ ਲਈ ਨਹੀਂ ਬਲਕਿ ਕੁਛ ਖਾਸ ਵਿਅਕਤੀਆਂ ਲਈ ਸੱਤਾ ਵਿੱਚ ਆਈ ਹੈ। ਪੰਜਾਬ ਦੇ ਮੁੱਖਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਮੋਹਾਲੀ ਦੇ ਪਿੰਡ ਘੜੂੰਆਂ ਵਿਖੇ ਸਥਿਤ ਨਿੱਜੀ ਸਿੱਖਿਆ ਸੰਸਥਾਨ ਵੱਲੋਂ ਡਰੋਨ ਹੱਬ ਦੇ ਉਦਘਾਟਨ ਲਈ ਮੁੱਖ ਮੰਤਰੀ ਪੰਜਾਬ ਮੁੱਖ ਨੇ ਮਹਿਮਾਨ ਵਜੋਂ ਸ਼ਿਰਕਤ ਕੀਤੀ। ਭਾਵੇਂ ਇਹ ਉਦਘਾਟਨੀ ਸਮਾਗਮ ਕੁਝ ਪਲਾਂ ਦਾ ਸੀ ਲੇਕਿਨ ਆਪਣੇ ਆਪ ਨੂੰ ਆਮ ਜਨਤਾ ਦਾ ਮੁੱਖ ਮੰਤਰੀ ਅਖਵਾਉਣ ਵਾਲੇ ਅਤੇ ਵੀਆਈਪੀ ਕਲਚਰ ਤੇ ਟਿੱਚਰਾਂ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਆਮਦ ਤੋਂ ਪਹਿਲਾਂ ਮੁਹਾਲੀ ਤੋਂ ਲੈ ਕੇ ਘੜੂੰਆ ਤੱਕ ਪੁਲਿਸ ਕਰਮਚਾਰੀ ਨੂੰ ਤਪਦੀ ਧੁੱਪ ਤੋਂ ਲੈ ਕੇ ਸ਼ਾਮ ਤੱਕ ਭਾਜੜਾਂ ਪਈਆਂ ਰਹੀਆਂ।ਮੁੱਖ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਆਂਢੀ ਮੁਲਕ ਤੋਂ ਨਸ਼ੇ ਅਤੇ ਹਥਿਆਰਾਂ ਦੀ ਡਰੋਨਾਂ ਰਾਹੀਂ ਹੁੰਦੀ ਤਸਕਰੀ ਦੀ ਚੁਣੌਤੀ ਨਾਲ ਨਿਪਟਣ ਲਈ ਸੂਬੇ ਵਿਚ ਐਂਟੀ ਡਰੋਨ ਪ੍ਰਣਾਲੀ ਵਿਕਸਤ ਕਰਨ ਦੀ ਲੋੜ ਉਤੇ ਜ਼ੋਰ ਦਿੱਤਾ।ਪਿੰਡ ਘੜੂੰਆਂ ਵਿਖੇ ਡਰੋਨ ਟ੍ਰੇਨਿੰਗ ਹੱਬ ਦਾ ਉਦਘਾਟਨ ਕਰਨ ਤੋਂ ਬਾਅਦ ਨਿੱਜੀ ਸੰਸਥਾਨ ਦੇ ਕੈਂਪਸ ਵਿਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇਕ ਸਰਹੱਦੀ ਸੂਬਾ ਹੋਣ ਕਰਕੇ ਡਰੋਨ ਤਕਨਾਲੋਜੀ ਨੂੰ ਵੱਧ ਤੋਂ ਵੱਧ ਵਿਕਸਤ ਕਰਨ ਦੀ ਜ਼ਰੂਰਤ ਹੈ ਕਿਉਂਕਿ ਗੁਆਂਢੀ ਮੁਲਕ ਡਰੋਨਾਂ ਰਾਹੀਂ ਸਾਡੇ ਸਰਹੱਦੀ ਇਲਾਕਿਆਂ ਵਿਚ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਦਾ ਹੈ ਜਿਸ ਕਰਕੇ ਸਾਡੇ ਕੋਲ ਡਰੋਨ ਟਰੈਕਿੰਗ ਵਰਗੀ ਤਕਨਾਲੋਜੀ ਵੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਤਕਨਾਲੋਜੀ ਨੇ ਦੁਨੀਆ ਨੂੰ ਇਕ ਆਲਮੀ ਪਿੰਡ ਵਿਚ ਬਦਲ ਦਿੱਤਾ ਹੈ ਅਤੇ ਮੌਜੂਦਾ ਸਮੇਂ ਵਿਚ ਉਭਰ ਰਹੀਆਂ ਚੁਣੌਤੀਆਂ ਨਾਲ ਨਿਪਟਣ ਲਈ ਤਕਨਾਲੋਜੀ ਵਿਚ ਖੋਜ ਤੇ ਸੁਧਾਰ ਹੁੰਦੇ ਰਹਿਣੇ ਚਾਹੀਦੇ ਹਨ।
ਬੇਰੋਜ਼ਗਾਰੀ ਨੂੰ ਸਾਰੀਆਂ ਅਲਾਮਤਾਂ ਦੀ ਜੜ੍ਹ ਦੱਸਦੇ ਹੋਏ ਮੁੱਖ ਮੰਤਰੀ ਨੇ ਬਾਹਰੀ ਮੁਲਕਾਂ ਵਿਚ ਪਰਵਾਸ ਕਰ ਰਹੇ ਨੌਜਵਾਨਾਂ ਨੂੰ ਪੰਜਾਬ ਵਿਚ ਹੀ ਰੋਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦਾ ਵਾਅਦਾ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਬਹੁਤ ਪ੍ਰਤਿਭਾਸ਼ਾਲੀ ਹਨ ਪਰ ਪਿਛਲੀਆਂ ਸਰਕਾਰਾਂ ਵੱਲੋਂ ਰੋਜ਼ਗਾਰ ਦੇ ਮੌਕੇ ਪੈਦਾ ਨਾ ਕਰਨ ਸਦਕਾ ਮਜਬੂਰਨ ਉਨ੍ਹਾਂ ਨੂੰ ਬੇਗਾਨੇ ਮੁਲਕਾਂ ਵਿਚ ਰੋਜ਼ਗਾਰ ਤਲਾਸ਼ਣੇ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਬੇਰੋਜ਼ਗਾਰੀ ਦੀ ਗੰਭੀਰ ਸਮੱਸਿਆ ਵੀ ਨਸ਼ਿਆਂ ਦੀ ਅਲਾਮਤ ਲਈ ਜ਼ਿੰਮੇਵਾਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਵਿਚ ਨਿਵੇਸ਼ ਕਰਨ ਲਈ ਛੇਤੀ ਹੀ ਨਵੇਂ ਉਦਯੋਗ ਅਤੇ ਦੇਸ਼-ਵਿਦੇਸ਼ ਦੀਆਂ ਨਾਮੀ ਕੰਪਨੀਆਂ ਤੱਕ ਪਹੁੰਚ ਕਰੇਗੀ ਤਾਂ ਕਿ ਸਾਡੇ ਕਿਸੇ ਵੀ ਹੁਨਰਮੰਦ ਬੱਚੇ ਨੂੰ ਰੋਜ਼ਗਾਰ ਲਈ ਆਪਣੀ ਮਾਤ-ਭੂਮੀ ਨਾ ਛੱਡਣੀ ਪਵੇ।
ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਇਤਿਹਾਸ ਵਿਚ ਪੰਜਾਬ ਨੂੰ ਕਈ ਵਾਰ ਉਤਰਾਅ-ਚੜ੍ਹਾਅ ਦੇਖਣੇ ਪਏ ਹਨ ਅਤੇ ਭਵਿੱਖ ਵਿੱਚ ਵੀ ਪੰਜਾਬ ਦੀ ਸਰਦਾਰੀ ਪਹਿਲਾਂ ਵਾਂਗ ਕਾਇਮ ਕਰਾਂਗੇ। ਮੁੱਖ ਮੰਤਰੀ ਨੇ ਕਿਹਾ, “ਪੰਜਾਬ ਦੇ ਲੋਕਾਂ ਨੇ ਸਾਨੂੰ ਸਾਡੇ ਅੰਦਾਜ਼ੇ ਤੋਂ ਵੀ ਵੱਡਾ ਫਤਵਾ ਦਿੱਤਾ ਹੈ ਜਿਸ ਕਰਕੇ ਉਨ੍ਹਾਂ ਨੂੰ ਸਾਡੇ ਕੋਲੋਂ ਬਹੁਤ ਵੱਡੀਆਂ ਉਮੀਦਾਂ ਵੀ ਹਨ ਅਤੇ ਮੈਂ ਵਾਅਦਾ ਕਰਦਾਂ ਹਾਂ ਕਿ ਅਸੀਂ ਤੁਹਾਡੀਆਂ ਆਸਾਂ-ਉਮੀਦਾਂ ਉਤੇ ਖਰਾ ਉਤਰਨ ਤੱਕ ਟਿਕ ਕੇ ਨਹੀਂ ਬੈਠਾਂਗੇ। ”

Leave a Reply

Your email address will not be published. Required fields are marked *