Skip to content
ਮੋਹਾਲੀ (ਮਨੀਸ਼ ਸ਼ੰਕਰ)ਭਾਰਤ ਨਿਊਜ਼ਲਾਈਨ:- ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮੁਹਾਲੀ ਪੁਲੀਸ ਨੂੰ ਉਸ ਵਕਤ ਵੱਡੀ ਕਾਮਯਾਬੀ ਮਿਲੀ ਜਦੋਂ ਲਾਰੇਂਸ ਬਿਸ਼ਨੋਈ ਗੈਂਗ ਦੇ ਦੋ ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਮੁਹਾਲੀ ਪੁਲਿਸ ਵੱਲੋਂ ਨਾਕਾਬੰਦੀ ਕਰ ਇਕ ਵਿਅਕਤੀ ਮਨਿੰਦਰ ਸਿੰਘ ਨੂੰ ਪਿਸਟਲ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ। ਜਿਸਦੀ ਨਿਸ਼ਾਨਦੇਹੀ ਤੇ ਦੂਸਰੇ ਵਿਅਕਤੀ ਦਿਲਬਾਗ ਸਿੰਘ ਨੂੰ ਵੀ ਅਸਲੇ ਸਮੇਤ ਕਾਬੂ ਕਰ ਲਿਆ ਗਿਆ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਪਿੰਡ ਕੋਉਣੀ ਜ਼ਿਲ੍ਹਾ ਮੁਕਤਸਰ ਦੇ ਰਹਿਣ ਵਾਲੇ ਹਨ। ਜੋ ਮੋਹਾਲੀ ਵਿਖੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸਨ।