ਮੁਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:- ਦਿੱਲੀ ਵਿਖੇ ਪੰਜਾਬ ਪੁਲਿਸ ਦੇ ਖਿਲਾਫ ਅਗਵਾ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ।ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਭਾਜਪਾ ਦੇ ਸੀਨੀਅਰ ਲੀਡਰ ਤਰਣਜੀਤ ਸਿੰਘ ਬੱਗਾ ਖਿਲਾਫ ਮੋਹਾਲੀ ਵਿਖੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੇ ਖ਼ਿਲਾਫ਼ ਅਪੱਤੀਜਨਕ ਬਿਆਨ ਦੇਣ ਦੀ ਸੂਰਤ ਵਿੱਚ ਮੋਹਾਲੀ ਆਮ ਆਦਮੀ ਦੇ ਵਰਕਰ ਵੱਲੋਂ ਦਰਖ਼ਾਸਤ ਦਿੱਤੀ ਗਈ ਸੀ। ਜਿਸ ਦੇ ਸਾਈਬਰ ਸੈੱਲ ਮੋਹਾਲੀ ਨੇ ਕਾਰਵਾਈ ਕਰਦਿਆਂ ਅੱਜ ਸਵੇਰੇ 50 ਵਿਅਕਤੀਆਂ ਦੀ ਟੀਮ ਭਾਜਪਾ ਆਗੂ ਨੂੰ ਸਵੇਰੇ ਉਸ ਦੇ ਘਰ ਤੋਂ ਗ੍ਰਿਫਤਾਰ ਕਰਨ ਲਈ ਪਹੁੰਚੀ ਸੀ। ਅੱਜ ਸਵੇਰੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਭਾਜਪਾ ਆਗੂ ਤਜਿੰਦਰਪਾਲ ਸਿੰਘ ਬੱਗਾ ਦੇ ਪਿਤਾ ਨੇ ਦੱਸਿਆ ਸੀ ਕਿ ਅੱਜ ਸਵੇਰੇ ਪਹਿਲਾਂ ਤਾਂ ਪੰਜਾਬ ਪੁਲਸ ਦੋ ਵਿਅਕਤੀ ਉਨ੍ਹਾਂ ਦੇ ਘਰ ਅੰਦਰ ਆਏ। ਜਿਸ ਦੇ ਨਾਲ ਨਾਲ ਹੀ ਪੰਜਾਬ ਪੁਲਿਸ ਦੇ ਕਈ ਮੁਲਾਜ਼ਮ ਜ਼ਬਰਦਸਤੀ ਉਨ੍ਹਾਂ ਦੇ ਘਰ ਵਿੱਚ ਦਾਖਲ ਹੋ ਗਏ, ਜਿਨ੍ਹਾਂ ਵੱਲੋਂ ਉਨ੍ਹਾਂ ਦੇ ਬੇਟੇ ਨੂੰ ਪੱਗ ਬੰਨਣ ਤਕ ਦਾ ਵੀ ਮੌਕਾ ਨਹੀਂ ਦਿੱਤਾ ਗਿਆ ਅਤੇ ਧੱਕੇ ਨਾਲ ਆਪਣੇ ਨਾਲ ਲੈ ਗਏ ਸਨ। ਪ੍ਰੰਤੂ ਹੁਣ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਪੁਲਿਸ ਵੱਲੋਂ ਭਾਜਪਾ ਨੇਤਾ ਨੂੰ ਗਿਰਫ਼ਤਾਰ ਕਰਨ ਗਈ ਪੰਜਾਬ ਪੁਲਸ ਦੇ ਖਿਲਾਫ ਅਗਵਾਹ ਕਰਨ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਜਿਸ ਤੇ ਤੁਰੰਤ ਕਾਰਵਾਈ ਕਰਦਿਆਂ ਦਿੱਲੀ ਦੇ ਗੁਆਂਢੀ ਸੂਬੇ ਭਾਜਪਾ ਸਾਸ਼ਤ ਸੂਬਾ ਹਰਿਆਣਾ ਦੀ ਪੁਲਿਸ ਵੱਲੋਂ ਗਿਰਫ਼ਤਾਰ ਕਰਨ ਗਏ ਕਾਫ਼ਿਲੇ ਨੂੰ ਪੰਜਾਬ ਵਿੱਚ ਦਾਖਲ ਹੋਣ ਤੋਂ ਪਹਿਲਾਂ ਹੀ ਕੁਰਕਸ਼ੇਤਰ ਦੇ ਨਜ਼ਦੀਕ ਰੋਕ ਲਿਆ ਗਿਆ ਹੈ।