Skip to content
ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:-ਬੀਤੇ ਦਿਨੀਂ ਹੋਏ ਪੰਜਾਬ ਪੁਲਿਸ ਦੇ ਇੰਨਟੈਲਿਜੈਂਸ ਹੈੱਡ ਕੁਆਟਰ ਤੇ ਆਰਪੀਜੀ ਰਾਕੇਟ ਲਾਂਚਰ ਨਾਲ ਹਮਲੇ ਦੇ ਮਾਮਲੇ ਵਿਚ ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਗਠਿਤ ਕੀਤੀਆਂ ਗਈਆਂ ਸੀ। ਜਿਨ੍ਹਾਂ ਵੱਲੋਂ ਕਾਰਵਾਈ ਕਰਦੇ ਹੋਏ ਇੱਕ ਹੋਰ ਵਿਅਕਤੀ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਜਗਦੀਪ ਸਿੰਘ ਕਾਂਗ ਨੂੰ ਵਜੋਂ ਹੋਈ ਹੈ ਜਿਸ ਨੂੰ ਬੀਤੀ ਦੇਰ ਸ਼ਾਮ ਮੋਹਾਲੀ ਜ਼ਿਲਾ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੇ ਉਸ ਨੂੰ 9 ਦਿਨ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਗਿਆ ਹੈ।