Skip to content
ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:-ਸ਼ਹੀਦ ਭਗਤ ਸਿੰਘ ਖੋਖਾ ਮਾਰਕੀਟ ਫੇਸ-1 ਮੋਹਾਲੀ ਵਿਖੇ ਅੱਜ ਤਕਰੀਬਨ 50 ਪਰਿਵਾਰਾਂ ਨੂੰ ਬਰਬਾਦੀ ਦੇ ਕੰਢੇ ਤੇ ਲਿਆਉਣ ਲਈ ਗਮਾਡਾ ਵੱਲੋਂ ਤਿਆਰੀ ਕੀਤੀ ਗਈ ਹੈ। ਦੁਕਾਨਦਾਰਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਹਨਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨੀ ਚਾਹੀ ਲੇਕਿਨ ਇਹਨਾਂ ਦੁਕਾਨਦਾਰਾਂ ਨੂੰ ਮੁੱਖ ਮੰਤਰੀ ਨਾਲ ਮਿਲਣ ਨਹੀਂ ਦਿੱਤਾ ਗਿਆ। ਦੁਕਾਨਦਾਰਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਕ ਪਾਸੇ ਭਗਵੰਤ ਸਿੰਘ ਮਾਨ ਵੱਲੋਂ ਕਰੋੜਾਂ ਰੁਪਏ ਖਰਚ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਖੇ ਸੌਂਹ ਚੁੱਕ ਸਮਾਗਮ ਕਰਵਾਏ ਜਾਂਦੇ ਹਨ ਅਤੇ ਦੂਸਰੇ ਪਾਸੇ ਸ਼ਹੀਦ ਭਗਤ ਸਿੰਘ ਦੀ ਮਾਰਕੀਟ ਨੂੰ ਢਾਉਣ ਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਂਦੀ ਹੈ।