ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:-ਮੋਹਾਲੀ ਦੇ ਫੇਸ-8 ਵਿਚ ਸਥਿਤ ਗੁਰਦੁਆਰਾ ਅੰਬ ਸਾਹਿਬ ਵਿਖੇ ਕਿਸਾਨਾਂ ਵੱਲੋਂ ਆਪਣੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ਼ ਇਕੱਠੇ ਹੋਣ ਉਪਰੰਤ ਚੰਡੀਗੜ੍ਹ ਜਾਕੇ ਪੱਕੇ ਮੋਰਚੇ ਲਾਉਣ ਦਾ ਐਲਾਨ ਕੀਤਾ ਗਿਆ ਹੈ ਜਿਸ ਦੇ ਚੱਲਦਿਆਂ ਮੋਹਾਲੀ ਪੁਲਿਸ ਵੱਲੋਂ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਪੁਖ਼ਤਾ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ। ਕਿਸਾਨ ਆਗੂਆਂ ਵੱਲੋਂ ਆਪਣੇ ਸਮਰਥਕਾਂ ਸਮੇਤ ਗੁਰਦੁਆਰਾ ਅੰਬ ਸਾਹਿਬ ਵਿਖੇ ਪਹੁੰਚਣਾ ਸ਼ੁਰੂ ਹੋ ਚੁੱਕਾ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਬਾਸਮਤੀ ਤੇ ਐਮਐਸਪੀ ਨਾ ਐਲਾਨ ਕਰਨ ਦੇ ਸਬੰਧ ਵਿੱਚ ਇਹ ਕਾਲ ਦਿੱਤੀ ਗਈ ਹੈ। ਜਿਸ ਦੇ ਚੱਲਦਿਆਂ ਅੱਜ ਚੰਡੀਗੜ੍ਹ ਵਿਖੇ ਦਾ ਪੱਕੇ ਧਰਨੇ ਲਾਏ ਜਾਣਗੇ।ਹਾਲਾਂ ਕਿ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਆਗੂਆਂ ਨਾਲ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੇ ਮੀਟਿੰਗ ਬੁਲਾ ਲਈ ਹੈ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਮੀਟਿੰਗ ਦੇ ਨਤੀਜੇ ਉਨ੍ਹਾਂ ਦੇ ਹੱਕ ਵਿਚ ਨਾ ਆਏ ਤਾਂ ਉਨ੍ਹਾਂ ਨੂੰ ਮਜਬੂਰਨ ਪੱਕੇ ਧਰਨੇ ਲਗਾਉਣ ਪੈਣਗੇ।