Skip to content
ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:-ਪ੍ਰਾਪਤ ਜਾਣਕਾਰੀ ਅਨੁਸਾਰ ਫੇਸ 6 ਮੋਹਾਲੀ ਦੇ ਪਿੰਡ ਬੜਮਾਜਰਾ ਦੇ ਕਈ ਮਕਾਨਾਂ ਵਿੱਚ ਬਿਜਲੀ 3 ਦਿਨਾਂ ਤੋਂ ਗੁੱਲ ਹੋਈ ਹੋਈ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਹਨਾਂ ਵੱਲੋਂ ਲਗਾਤਾਰ ਤਿੰਨ ਦਿਨਾਂ ਤੋਂ ਬਿਜਲੀ ਵਿਭਾਗ ਵਿੱਚ ਸ਼ਿਕਾਇਤਾਂ ਦਰਜ ਕਰਵਾਈਆਂ ਜਾ ਰਹੀਆਂ ਹਨ ਲੇਕਿਨ ਸਬੰਧਤ ਅਧਿਕਾਰੀਆਂ ਦੇ ਕੰਨਾਂ ਤੇ ਜੂੰ ਤਕ ਨਹੀਂ ਰੇਂਗ ਰਹੀ। ਮੌਕੇ ਤੇ ਮੌਜੂਦ ਪਿੰਡ ਵਾਸੀਆਂ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਹਰ ਮਹੀਨੇ 300 ਯੁਨਿਟ ਬਿਜਲੀ ਮੁਫਤ ਦੇ ਵਾਅਦੇ ਕੀਤੇ ਗਏ ਸਨ, ਪਰ ਬਿਜਲੀ ਮੁਫ਼ਤ ਤਾਂ ਕੀ ਦੇਣੀ ਉਨ੍ਹਾਂ ਵੱਲੋਂ ਪੈਸੇ ਲੈ ਕੇ ਵੀ ਬਿਜਲੀ ਦੀ ਸਪਲਾਈ ਨਿਰੰਤਰ ਜਾਰੀ ਨਹੀਂ ਹੈ। ਸਬੰਧਤ ਅਧਿਕਾਰੀ ਪਿੰਡ ਵਾਸੀਆਂ ਨਾਲ ਬਦਸਲੂਕੀ ਨਾਲ ਪੇਸ਼ ਆਉਂਦੇ ਹਨ। ਜਿਵੇਂ ਕਿ ਉਨ੍ਹਾਂ ਨੇ ਬਿਜਲੀ ਵਿਭਾਗ ਦਾ ਕੋਈ ਕਰਜ਼ਾ ਦੇਣਾ ਹੋਵੇ। ਪਿੰਡ ਵਾਸੀਆਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਜੇਕਰ ਅੱਜ ਸ਼ਾਮ 6 ਵਜੇ ਤੱਕ ਬਿਜਲੀ ਦੀ ਸਪਲਾਈ ਬਹਾਲ ਨਾ ਕੀਤੀ ਗਈ ਤਾਂ ਉਹਨਾ ਵੱਲੋਂ ਸੜਕਾਂ ਤੇ ਉਤਰ ਕੇ ਸੜਕ ਜਾਮ ਕਰ ਪ੍ਰਦਰਸ਼ਨ ਕੀਤਾ ਜਾਵੇਗਾ। ਜਦੋਂ ਇਸ ਸੰਬੰਧੀ ਅਧਿਕਾਰੀਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਅਸੀਂ ਮੌਕੇ ਤੇ ਜਾ ਕੇ ਝੱਟ ਕਰਾਂਗੇ ਕੀ ਹੈ। ਦੂਸਰੇ ਪਾਸੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਅੱਜ ਸਵੇਰ ਨੂੰ ਬਿਜਲੀ ਵਿਭਾਗ ਦੇ ਲਾਈਨਮੈਨ ਆਏ ਸਨ ਅਤੇ ਉਨ੍ਹਾਂ ਨੂੰ ਕਹਿ ਰਹੇ ਸਨ ਕਿ ਧੁੱਪ ਬਹੁਤ ਤੇਜ਼ ਹੈ ਸਾਡਾ ਸਿਰ ਪਿੜ ਹੁੰਦਾ ਹੈ ਅਸੀਂ ਗਰਮੀ ਵਿਚ ਕੰਮ ਨਹੀਂ ਕਰ ਸਕਦੇ ਜਿਸ ਤੇ ਪਿੰਡ ਵਾਸੀਆਂ ਦਾ ਗੁੱਸਾ ਹੋਰ ਭੜਕ ਉੱਠਿਆ ਤੇ ਉਹ ਕਹਿਣ ਲੱਗੇ ਕਿ ਅਸੀਂ ਬਦਲਾਵ ਦਾ ਨਤੀਜਾ ਭੁਗਤ ਰਹੇ ਹਾਂ ਕਿਉਂਕਿ ਅਸੀਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਝੂਠਿਆਂ ਗਰੰਟੀਆਂ ਵਿੱਚ ਫਸ ਗਏ ਹਾਂ ਤਾ ਕਰਕੇ ਸਾਨੂੰ ਆਪਣੀਆਂ ਗ਼ਲਤੀਆਂ ਕਾਰਨ ਪੰਜ ਸਾਲ ਹੁਣ ਭੁਗਤਣਾ ਪੈਣਾ ਹੈ।