
ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:- ਟਰਾਈਸਿਟੀ ਦਾ ਸ਼ਹਿਰ ਹੋਣ ਦੇ ਬਾਵਜੂਦ ਵੀ ਨਰਕ ਭਰੀ ਜ਼ਿੰਦਗੀ ਜਿਊਣ ਨੂੰ ਮਜਬੂਰ ਹਨ ਮੁਹਾਲੀ ਵਾਸੀ। ਮੁਹਾਲੀ ਦੇ ਨਾਲ ਲੱਗਦੇ ਪਿੰਡ ਬੜਮਾਜਰਾ ਗ੍ਰੀਨ ਇੰਨਕਲੇਵ ਦੇ ਨੋਟ ਪਿਛਲੇ ਤਿੰਨ ਦਿਨਾਂ ਤੋਂ ਬਿਜਲੀ ਨਾਂ ਹੋਣ ਕਾਰਨ ਨਰਕ ਭਰੀ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ ਹਨ। ਬਿਜਲੀ ਨਾ ਆਉਣ ਕਾਰਨ ਤੰਗ ਆਏ ਪਰਿਵਾਰਾਂ ਵੱਲੋਂ ਆਪਣੇ ਛੋਟੇ ਛੋਟੇ ਬੱਚਿਆਂ ਨੂੰ ਨਾਲ ਲੈ ਕੇ ਮੁੱਖ ਸੜਕ ਉੱਤੇ ਜਾਮ ਲਗਾ ਦਿੱਤਾ ਗਿਆ। ਇਸ ਮੌਕੇ ਬਿਜਲੀ ਵਿਭਾਗ ਦੀ ਮਾੜੀ ਕਾਰਗੁਜ਼ਾਰੀ ਤੋਂ ਤੰਗ ਆਏ ਲੋਕਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਪਰਿਵਾਰਾਂ ਨੇ ਕਿਹਾ ਕਿ ਕਹਿਣ ਨੂੰ ਤਾਂ ਅਸੀਂ ਟਰਾਈ ਸਿਟੀ ਦੇ ਹਿੱਸੇ ਵਿੱਚ ਰਹਿੰਦੇ ਹਾਂ ਪ੍ਰੰਤੂ ਪਿਛਲੇ ਤਿੰਨ ਦਿਨਾਂ ਤੋਂ ਬਿਜਲੀ ਨਾ ਹੋਣ ਕਾਰਨ ਮਜਬੂਰ। ਉਹਨਾਂ ਕਿਹਾ ਕਿ ਪੰਜਾਬ ਵਿਚ ਨਵੀਂ ਸਰਕਾਰ ਬਣਨ ਤੋਂ ਪਹਿਲਾਂ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਲੋਕਾਂ ਨਾਲ ਬਿਜਲੀ 24 ਘੰਟੇ ਅਤੇ ਹਰ ਮਹੀਨੇ 300 ਯੁਨਿਟ ਬਿਜਲੀ ਦੇਣ ਦਾ ਵਾਅਦਾ ਨਹੀਂ ਗਰੰਟੀਆਂ ਦਿੱਤੀਆਂ ਗਈਆਂ ਸੀ ਪ੍ਰੰਤੂ ਸਰਕਾਰ ਬਣਿਆਂ ਨੂੰ ਦੋ ਮਹੀਨੇ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ ਸਿਰ ਤੇ ਸਰਕਾਰ ਆਪਣੇ ਵਾਅਦਿਆਂ ਤੋਂ ਮੁੱਕਰਦੀ ਨਜ਼ਰ ਆ ਰਹੀ ਹੈ ਕਿਉਕਿ ਅਸੀ ਲੋਕ ਪੈਸੇ ਦੇ ਕੇ ਬਿਜਲੀ ਲੈਣਾ ਤਿਆਰ ਹਾਂ ਪ੍ਰੰਤੂ ਪੰਜਾਬ ਸਰਕਾਰ ਪੈਸੇ ਲੈ ਕੇ ਵੀ ਬਿਜਲੀ ਮੁਹਈਆ ਕਰਵਾਉਣ ਵਿਚ ਅਸਫ਼ਲ ਨਜ਼ਰ ਆ ਰਹੀ ਹੈ। ਬਿਜਲੀ ਨਾ ਆਉਣ ਕਾਰਨ ਉਨ੍ਹਾਂ ਦੇ ਬੱਚੇ ਪਿਛਲੇ ਤਿੰਨ ਦਿਨਾਂ ਤੋਂ ਹਾਲੋ ਬੇਹਾਲ ਹੋ ਰਹੇ ਹਨ। ਪੀੜਤ ਪਰਿਵਾਰਾਂ ਵੱਲੋਂ ਕਿਹਾ ਗਿਆ ਕਿ ਜਦੋਂ ਉਨ੍ਹਾਂ ਵੱਲੋਂ ਬਿਜਲੀ ਵਿਭਾਗ ਦੇ ਕਰਮਚਾਰੀਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਗਰਮੀ ਬਹੁਤ ਹੈ ਸਾਡੇ ਦਿਨ ਥੋੜੇ ਆ ਸਾਡੇ ਸਿਰ ਦਰਦ ਹੋ ਰਹੀ ਹੈ ਜਦੋਂ ਗਰਮੀ ਘਟੇਗੀ ਉਦੋਂ ਅਸੀਂ ਬਿਜਲੀ ਦੀ ਤਾਰ ਆਵਾਂਗੇ। ਜਦੋਂ ਇਸ ਸਾਰੀ ਘਟਨਾ ਸੰਬੰਧੀ ਪੱਖ ਜਾਨਣ ਲਈ ਬਿਜਲੀ ਵਿਭਾਗ ਦੇ ਐਸ ਡੀ ਓ ਗੋਰਵ ਕੰਬੋਜ ਅਤੇ ਐਕਸੀਅਨ ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਵੱਲੋਂ ਫੋਨ ਤੱਕ ਨਾ ਮੁਨਾਸਬ ਨਹੀਂ ਸਮਝਿਆ ਗਿਆ।