ਮੋਹਾਲੀ (ਮਨੀਸ਼ ਸ਼ੰਕਰ)ਭਾਰਤ ਨਿਊਜ਼ਲਾਈਨ:-ਮੋਹਾਲੀ ਫੇਸ 1 ਪੁਲਿਸ ਵੱਲੋਂ ਦੋ ਬੈਟਰੀ ਚੋਰਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ ਜੋਂ ਲੋਕਾਂ ਦੇ ਘਰਾਂ ਵਿਚੋਂ ਇਨਵਰਟਰ ਦੀਆਂ ਬੈਟਰੀਆਂ ਚੋਰੀ ਕਰ ਕੇ ਅੱਗੇ ਵੇਚਦੇ ਸਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਥਾਣਾ ਫੇਸ 1 ਇੰਚਾਰਜ ਸੁਮਿਤ ਮੌਰ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋ ਵਿਅਕਤੀ ਬੈਟਰੀਆਂ ਵੇਚਣ ਦੀ ਫਿਰਕ ਵਿੱਚ ਪਿੰਡ ਸ਼ਾਹੀ ਮਾਜਰਾ ਦੇ ਨਜ਼ਦੀਕ ਘੁੰਮ ਰਹੇ ਹਨ। ਜੋ ਲੋਕਾਂ ਦੇ ਘਰਾਂ ਵਿਚੋਂ ਬੈਟਰੀਆਂ ਚੋਰੀ ਕਰਦੇ ਹਨ। ਜਿਨ੍ਹਾਂ ਨੂੰ ਪੁਲਿਸ ਪਾਰਟੀ ਵੱਲੋਂ ਮੁਹਾਲੀ ਦੇ ਪਿੰਡ ਸ਼ਾਹੀਮਾਜਰਾ ਤੋਂ ਬੈਟਰੀਆਂ ਸਮੇਤ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਸੋਰਵ ਸ਼ਰਮਾ ਅਤੇ ਅਜੇ ਕੁਮਾਰ ਹਾਲ ਨਿਵਾਸੀ ਪਿੰਡ ਕੁੰਭੜਾ ਦੇ ਤੌਰ ਤੇ ਹੋਈ ਹੈ। ਜਿਨ੍ਹਾਂ ਖਿਲਾਫ ਆਈ ਪੀ ਸੀ 380,454 ਦੇ ਤਹਿਤ ਮੁਕੱਦਮਾ ਦਰਜ ਕਰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਜਿੱਥੇ ਮਾਣਯੋਗ ਅਦਾਲਤ ਤੋਂ ਇਹਨਾਂ ਆਰੋਪੀਆਂ ਦਾ ਰਿਮਾਂਡ ਹਾਸਲ ਕਰ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਰਿਮਾਂਡ ਦੌਰਾਨ ਇਹਨਾਂ ਅਰੋਪਿਆ ਤੋਂ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।