ਮੋਹਾਲੀ (ਮਨੀਸ਼ ਸ਼ੰਕਰ)ਭਾਰਤ ਨਿਊਜ਼ਲਾਈਨ:- ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਪਾਰਟੀ ਵੱਲੋਂ ਅੱਜ ਆਪਣੀ ਹੀ ਪਾਰਟੀ ਦੇ ਸਿਹਤ ਮੰਤਰੀ ਡਾਕਟਰ ਵਿਜੈ ਸਿੰਗਲਾ ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗਣ ਤੋਂ ਬਾਅਦ ਕਾਰਵਾਈ ਕਰਦੇ ਹੋਏ ਮੰਤਰੀ ਮੰਡਲ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਇਸ ਗੱਲ ਦੀ ਜਾਣਕਾਰੀ ਭਗਵੰਤ ਸਿੰਘ ਮਾਨ ਮੁਖ ਮੰਤਰੀ ਪੰਜਾਬ ਵੱਲੋਂ ਇੱਕ ਵੀਡੀਓ ਸੰਦੇਸ਼ ਜਾਰੀ ਕਰ ਦਿੱਤੀ। ਭਗਵੰਤ ਸਿੰਘ ਮਾਨ ਵੱਲੋਂ ਕਿਹਾ ਗਿਆ ਕਿ ਸਿਹਤ ਮੰਤਰੀ ਦੇ ਕਬੂਲਨਾਮੇ ਤੋਂ ਬਾਅਦ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ ਅਤੇ ਮੈ ਆਪਣੀ ਹੀ ਪਾਰਟੀ ਦੇ ਸਿਹਤ ਮੰਤਰੀ ਤੇ ਸੰਬੰਧਿਤ ਅਧਿਕਾਰੀਆਂ ਵੱਲੋਂ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕਰਦਾ ਹਾਂ।

Leave a Reply

Your email address will not be published. Required fields are marked *