ਚੰਡੀਗੜ੍ (ਬਿਊਰੋ) ਭਾਰਤ ਨਿਊਜ਼ਲਾਈਨ:- ਕਥਿਤ ਤੌਰ ਤੇ ਰਿਸ਼ਵਤ ਮੰਗਣ ਦੇ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਦੇ ਵਲੋਂ 2 ਜ਼ਿਲ੍ਹਿਆਂ ਗੁਰਦਾਸਪੁਰ ਤੇ ਪਠਾਨਕੋਟ ਦੀ ਡਰੱਗ ਇੰਸਪੈਕਟਰ ਬਬਲੀਨ ਕੌਰ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।
ਜਾਣਕਾਰੀ ਦੇ ਮੁਤਾਬਕ, ਬਬਲੀਨ ਕੌਰ ਅਤੇ ਦਰਜਾ ਚਾਰ ਕਰਮਚਾਰੀ ਉਤੇ ਮੈਡੀਕਲ ਸਟੋਰ ਸੰਚਾਲਕ ਨੂੰ ਲਾਇਸੈਂਸ ਜਾਰੀ ਕਰਨ ਦੇ ਬਦਲੇ ਰਿਸ਼ਵਤ ਮੰਗਣ ਦਾ ਦੋਸ਼ ਹੈ।
ਫਿਲਹਾਲ ਵਿਜੀਲੈਂਸ ਦੇ ਵਲੋਂ ਦੋਵਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਪੁਲਿਸ ਨੇ ਉਨ੍ਹਾਂ ਖਿਲਾਫ਼ ਮਾਮਲਾ ਵੀ ਦਰਜ ਕਰ ਲਿਆ ਹੈ।