ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:-ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਮੋਹਾਲੀ ਪੁਲਿਸ ਵੱਲੋਂ ਵਿੱਢੀ ਗਈ ਵਿਸ਼ੇਸ਼ ਮੁਹਿੰਮ ਦੋਰਾਨ ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤੇ ਆਈ ਪੀ ਐਸ ਵਿਵੇਕਸ਼ੀਲ ਸੋਨੀ ਦੁਆਰਾ ਜ਼ਿਲ੍ਹਾ ਮੋਹਾਲੀ ਵਿਖੇ ਚਲਾਏ ਜਾ ਰਹੇ ਵਿਸ਼ੇਸ਼ ਸਰਚ ਅਭਿਆਨ ਦੌਰਾਨ ਮੋਹਾਲੀ ਪੁਲੀਸ ਨੂੰ ਵੱਡੀ ਕਾਮਯਾਬੀਆਂ ਹਾਸਲ ਹੋ ਰਹੀਆਂ ਹਨ। ਬੀਤੇ ਦਿਨ ਥਾਣਾ ਬਲੌਂਗੀ ਪੁਲਿਸ ਵੱਲੋਂ ਦੋ ਗੈਂਗਸਟਰਾਂ ਨੂੰ ਉਹਨਾਂ ਦੇ ਪਿਤਾ ਸਹਿਤ 137 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਹੋਈ ਸੀ। ਐਸੇ ਲੜੀ ਤਹਿਤ ਅੱਜ ਇੰਸਪੈਕਟਰ ਸੁਮਿਤ ਮੋਰ ਦੀ ਅਗਵਾਈ ਵਿਚ ਮੋਹਾਲੀ ਦੇ ਫੇਜ਼ 6 ਵਿਚ ਚਲਾਏ ਜਾ ਰਹੇ ਵਿਸ਼ੇਸ਼ ਸਰਚ ਅਭਿਆਨ ਦੌਰਾਨ 2019 ‘ਚ ਚੋਰੀ ਦੇ ਮੁਕੱਦਮੇ ਨੰ 183 ਵਿਚ ਦੋ ਭਗੌੜੇ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਹੋਈ ਹੈ। ਜਿਨ੍ਹਾਂ ਦੀ ਪਹਿਚਾਣ ਅਨਿਲ ਕੁਮਾਰ ਅਤੇ ਗੁੱਡੂ ਦੇ ਰੂਪ ਵਿਚ ਹੋਈ ਹੈ। ਇਸ ਵਿਸ਼ੇਸ਼ ਮੁਹਿੰਮ ਦੌਰਾਨ ਥਾਣਾ ਫੇਜ਼-8 ਦੀ ਪੁਲਿਸ ਵੱਲੋਂ ਗੁਪਤ ਸੂਚਨਾ ਦੇ ਆਧਾਰ ਤੇ ਮੋਹਾਲੀ ਦੇ ਸੇਕਟਰ 68 ਸਥਿਤ ਸਿਟੀ ਪਾਰਕ ਵਿੱਚੋਂ ਦੋ ਨੌਜਵਾਨਾਂ ਨੂੰ ਅਸਲੇ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਹੋਈ ਹੈ। ਪੁਲਿਸ ਅਧਿਕਾਰੀਆਂ ਅਨੂਸਾਰ ਇਹ ਦੋਨੋ ਵਿਅਕਤੀ ਮੋਹਾਲੀ ਦੇ ਪਿੰਡ ਕੁੰਭੜਾ ਵਿੱਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਸਨ ਜਿਨ੍ਹਾਂ ਨੂੰ ਮੌਕੇ ਤੋਂ ਗ੍ਰਿਫਤਾਰ ਕਰ ਲਿਆ ਗਿਆ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਹਿਚਾਣ ਅਜੇ ਵਾਸੀ ਯੂ ਪੀ ਅਤੇ ਅਨਿਲ ਵਾਸੀ ਤਰਨਤਾਰਨ ਦੇ ਰੂਪ ਵਿਚ ਹੋਈ ਹੈ ਨੂੰ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ ਕਰ 14 ਦਿਨ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ।