
ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:-ਮਾੜੇ ਅਨਸਰਾਂ ਤੇ ਕਾਬੂ ਪਾਉਣ ਲਈ ਮੋਹਾਲੀ ਪੁਲਿਸ ਵੱਲੋਂ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਬੋਹੜ ਪੁਲਿਸ ਵੱਲੋਂ ਲਗਾਤਾਰ ਸ਼ਹਿਰ ਵਿਚ ਸਰਚ ਅਭਿਆਨ ਚਲਾਏ ਜਾ ਰਹੇ ਹਨ। ਇਸੇ ਲੜੀ ਤਹਿਤ ਔਦਾ ਸੰਭਾਲਣ ਉਪਰੰਤ ਨਵੇਂ ਆਏ ਡੀਐਸਪੀ ਹਰਸਿਮਰਨ ਸਿੰਘ ਬਲ ਵੱਲੋਂ ਬੀਤੀ ਦੇਰ ਸ਼ਾਮ ਮੋਹਾਲੀ ਦੇ ਰੇਲਵੇ ਸਟੇਸ਼ਨ ਤੇ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ ਜਿਥੇ ਉਨ੍ਹਾਂ ਨਾਲ ਬੰਬ ਨਿਰੋਧਕ ਦਸਤੇ ਅਤੇ ਸਪੈਸ਼ਲ ਡਾਗ ਸੂਕੈਰਡ ਨੂੰ ਨਾਲ ਲੈ ਕੇ ਰੇਲਵੇ ਸਟੇਸ਼ਨ ਅਤੇ ਆਸ ਪਾਸ ਦੇ ਇਲਾਕਿਆਂ ਵਿਚ ਆਉਣ ਜਾਣ ਵਾਲੇ ਸ਼ੱਕੀ ਵਿਅਕਤੀਆਂ ਦੀ ਵਿਸ਼ੇਸ਼ ਤਲਾਸ਼ੀ ਲਈ ਗਈ।