ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:-“ਆਜਾਦੀ ਦਾ ਅੰਮ੍ਰਿਤ ਮਹਾਂਉਤਸਵ”  ਹਰ ਘਰ ਤਿਰੰਗਾ ਮੁਹਿੰਮ  ਦੇ ਤਹਿਤ ਅੱਜ ਮੋਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅੱਜ ਮੋਹਾਲੀ ਨਗਰ ਨਿਗਮ ਦੇ ਸਟਾਫ ਨੂੰ ਤਿਰੰਗੇ ਝੰਡੇ ਭੇਟ ਕੀਤੇ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ,  ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕਮਿਸ਼ਨਰ ਨਵਜੋਤ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।ਇਸ ਮੌਕੇ ਬੋਲਦਿਆਂ ਮੇਜਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਹਰ ਘਰ ਤਿਰੰਗਾ ਮੁਹਿੰਮ ਦਾ ਮੁੱਖ ਮਕਸਦ ਭਾਰਤ ਦੀ ਆਜ਼ਾਦੀ ਦੇ 75ਵੇਂ ਸਾਲ ਦੇ ਮੌਕੇ ਤੇ ਆਜ਼ਾਦੀ ਦੇ ਜਸ਼ਨਾਂ ਦੀ ਘੜੀ ਅਧੀਨ ਭਾਰਤ ਦੇ ਨਾਗਰਿਕਾਂ ਨੂੰ ਘਰ-ਘਰ ਤੇ ਰਾਸ਼ਟਰੀ ਝੰਡਾ ਲਹਿਰਾਉਣ ਲਈ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮਕਸਦ  ਲੋਕਾਂ ਦੇ ਦਿਲਾਂ ਵਿੱਚ ਦੇਸ਼ ਭਗਤੀ ਪੈਦਾ ਕਰਨਾ ਅਤੇ ਆਜਾਦੀ ਲਈ ਸ਼ਹੀਦ ਹੋਏ ਸੂਰਵੀਰਾਂ ਪ੍ਰਤੀ ਸ਼ਰਧਾਭਾਵ ਪੈਦਾ ਕਰਨਾ ਹੈ। ਉਨ੍ਹਾਂ ਮੁਹਾਲੀ ਦੇ ਸਮੂਹ ਵਸਨੀਕਾਂ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਘਰਾਂ ਤੇ ਰਾਸ਼ਟਰੀ ਤਿਰੰਗਾ ਝੰਡਾ ਲਗਾਉਣ  ਤਾਂ ਜੋ ਇਹ ਮੁਹਿੰਮ ਪੂਰੀ ਤਰ੍ਹਾਂ ਸਫਲ ਹੋ ਸਕੇ।ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧਵਾਂ ਵਾਤਾਵਰਣ ਦੀ ਸੁਰੱਖਿਆ ਅਤੇ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਮਾਲੀ ਸ਼ਹਿਰ ਦੇ ਵਸਨੀਕਾਂ ਨੂੰ ਅਪੀਲ ਕੀਤੀ। ਇਸ ਦੇ ਨਾਲ ਨਾਲ ਉਨ੍ਹਾਂ ਨੇ ਵਿਸ਼ੇਸ਼ ਤੌਰ ਤੇ ਪੌਲੀਥੀਨ ਦੇ ਲਿਫ਼ਾਫਿਆਂ ਨੂੰ ਪੂਰੀ ਤਰ੍ਹਾਂ ਬੰਦ ਕਰਨ ਦੀ ਅਪੀਲ ਕਰਦਿਆਂ ਮਾਲਵੇ ਦੇ ਲੋਕਾਂ ਨੇ ਨਗਰ ਨਿਗਮ ਨਾਲ  ਉਨ੍ਹਾਂ ਸਹਿਯੋਗ ਕਰਨ ਦੀ ਬੇਨਤੀ ਕੀਤੀ।ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਰਾਸ਼ਟਰਪਤੀ ਦਾ ਗੀਤ ਪੇਸ਼ ਕੀਤਾ ਗਿਆ। ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਇਸ ਮੌਕੇ ਬੱਚਿਆਂ ਨੂੰ ਤਿਰੰਗੇ ਦੇ ਰੰਗਾਂ ਵਾਲੀਆਂ ਪਤੰਗਾਂ  ਵੀ ਭੇਟ ਕੀਤੀਆਂ। ਇਸ ਮੌਕੇ ਸਮੂਹ ਹਾਜ਼ਰ ਵਿਅਕਤੀਆਂ ਵੱਲੋਂ ਭਾਰਤ ਮਾਤਾ ਦੀ ਜੈ ਦੇ ਨਾਅਰੇ ਲਗਾਏ ਗਏ।ਇਸ ਮੌਕੇ ਦਮਨਦੀਪ ਕੌਰ ਜੁਆਇੰਟ  ਕਮਿਸ਼ਨਰ, ਵਰਿੰਦਰ ਜੈਨ ਸਹਾਇਕ ਕਮਿਸ਼ਨਰ, ਨਰੇਸ਼ ਬੱਤਾ ਐੱਸ ਈ, ਨਗਰ ਨਿਗਮ ਦੇ ਸਾਥੀ ਕੌਂਸਲਰ ਅਤੇ ਸਮੂਹ ਸਟਾਫ ਹਾਜ਼ਰ ਸਨ।

Leave a Reply

Your email address will not be published. Required fields are marked *