ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:- ਸਵਤੰਤਰਤਾ ਦਿਵਸ ਮੌਕੇ ਫੇਜ਼ 6 ਸਥਿਤ ਨਿੱਜੀ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਇੰਟਰ-ਸਕੂਲ ਡਰਾਇੰਗ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਵੱਖ-ਵੱਖ ਉਮਰ ਦੇ ਬੱਚਿਆਂ ਵਿੱਚ ਕਰਵਾਏ ਗਏ ਮੁਕਾਬਲਿਆਂ ਵਿੱਚ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੇ 255 ਵਿਦਿਆਰਥੀਆਂ ਨੇ ਭਾਗ ਲਿਆ। ਇਸ ਦੌਰਾਨ ਵਿਦਿਆਰਥੀਆਂ ਨੇ ਖ਼ੂਬਸੂਰਤ ਪੇਂਟਿੰਗਾਂ ਰਾਹੀਂ ਦੇਸ਼ ਪ੍ਰਤੀ ਆਪਣੇ ਪਿਆਰ ਦੀਆਂ ਭਾਵਨਾਵਾਂ ਦਾ ਖੁੱਲ੍ਹ ਕੇ ਪ੍ਰਗਟਾਵਾ ਕੀਤਾ।ਆਰਟਿਸਟ ਰਵਿੰਦਰ ਕੁਮਾਰ ਅਤੇ ਗੁਰੂ ਗੋਬਿੰਦ ਸਿੰਘ ਕਾਲਜ ਦੀ ਸੇਵਾਮੁਕਤ ਵਾਈਸ ਪ੍ਰਿੰਸੀਪਲ ਹਰਪ੍ਰੀਤ ਕੌਰ ਨੇ ਮੁਕਾਬਲੇ ਦੀ ਜੱਜਮੈਂਟ ਕੀਤੀ। ਇੰਟਰ ਸਕੂਲ ਪੇਂਟਿੰਗ ਮੁਕਾਬਲਿਆਂ ਵਿੱਚ ਲਾਰੇਂਸ ਪਬਲਿਕ ਸਕੂਲ ਦੀ 9ਵੀਂ ਕਲਾਸ ਦੀ ਵਿਦਿਆਰਥਣ ਰਿਧਮਪ੍ਰੀਤ ਕੌਰ ਨੇ ਬਾਜ਼ੀ ਮਾਰੀ ਅਤੇ 255 ਵਿਦਿਆਰਥੀਆਂ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ। ਜਿਸ ਤੋਂ ਬਾਅਦ ਸਕੂਲ ਦੇ ਚੇਅਰਮੈਨ ਡੇਵਿਡ ਮੈਸੇ ਅਤੇ ਪ੍ਰਿੰਸੀਪਲ ਪੂਨਮ ਅਹੂਜਾ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।

Leave a Reply

Your email address will not be published. Required fields are marked *