
ਮੋਹਾਲੀ(ਬਿਊਰੋ) ਭਾਰਤ ਨਿਊਜ਼ਲਾਈਨ:- ਪੰਜਾਬ ਪੁਲੀਸ ਵੱਲੋਂ ਵਿੱਢੀ ਗਈ ਨਸ਼ਿਆਂ,ਗੈਂਗਸਟਰ ਅਤੇ ਮਾੜੇ ਅਨਸਰਾਂ ਖ਼ਿਲਾਫ਼ ਮੁਹਿੰਮ ਦੇ ਤਹਿਤ ਅੱਜ ਮੋਹਾਲੀ ਪੁਲਿਸ ਨੂੰ ਉਸ ਵਕਤ ਵੱਡੀ ਕਾਮਯਾਬੀ ਮਿਲੀ ਜਦੋਂ ਦੋ ਵਿਅਕਤੀਆਂ ਨੂੰ ਦੇਸੀ ਕੱਟਾ ਅਤੇ ਦੋ 315 ਬੋਰ ਦੇ ਜਿੰਦਾ ਕਾਰਤੂਸਾਂ ਨਾਲ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ ਐਸ ਪੀ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਮੁਹਾਲੀ ਦੇ ਪੁਲਿਸ ਥਾਣਾ ਫੇਜ਼ 11 ਲੋਕਾਂ ਨੂੰ ਬਲਦੀ ਦੇ ਇੰਚਾਰਜ ਇੰਸਪੈਕਟਰ ਗਗਨਦੀਪ ਵੱਲੋਂ ਕਾਰਵਾਈ ਕਰਦੇ ਹੋਏ ਦੋ ਵਿਅਕਤੀ ਜਿਨਾਂ ਦੀ ਪਹਿਚਾਣ ਬੰਟੀ ਕੁਮਾਰ ਅਤੇ ਬਲਵਿੰਦਰ ਸਿੰਘ ਵਜੋਂ ਹੋਈ ਹੈ ਨੂੰ ਇਕ ਦੇਸੀ ਕੱਟਾ ਅਤੇ 315 ਬੋਰ ਦੇ ਦੋ ਜਿੰਦਾ ਕਾਰਤੂਸਾਂ ਨਾਲ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਿਨ੍ਹਾਂ ਨੂੰ ਮੁਹਾਲੀ ਅਦਾਲਤ ਵਿਚ ਪੇਸ਼ ਕਰ ਦੋ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ।