ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪੀ, ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ
ਚੰਡੀਗੜ੍ਹ (ਬਿਊਰੋ) ਭਾਰਤ ਨਿਊਜ਼ਲਾਈਨ:-
ਸੂਬੇ ਦੇ ਕੁਝ ਵਿਧਾਇਕਾਂ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਅੱਜ ਪੁਲਿਸ ਥਾਣਾ ਸਟੇਟ ਕਰਾਈਮ, ਐਸ.ਏ.ਐਸ.ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ, 1988 ਦੀ ਧਾਰਾ 8 ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 171-ਬੀ ਅਤੇ 120-ਬੀ ਦੇ ਤਹਿਤ ਪਹਿਲੀ ਸੂਚਨਾ ਰਿਪੋਰਟ (ਐਫਆਈਆਰ) ਦਰਜ ਕੀਤੀ ਗਈ ਹੈ।

ਪੰਜਾਬ ਪੁਲੀਸ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੁਲੀਸ ਨੇ ਮੁੱਢਲੇ ਤੌਰ ’ਤੇ ਐਫਆਈਆਰ ਦਰਜ ਕਰ ਲਈ ਹੈ ਅਤੇ ਸਟੈਂਡਰਡ ਗਾਈਡਲਾਈਨਜ਼ ਅਨੁਸਾਰ ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਗਈ ਹੈ।

Leave a Reply

Your email address will not be published. Required fields are marked *