ਮੋਹਾਲੀ(ਬਿਊਰੋ)ਭਾਰਤ ਨਿਊਜ਼ਲਾਈਨ:- ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੋਹਾਲੀ ਦਾ ਆਬਜ਼ਰਵਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਜ਼ਿਲੇ ਦੇ ਤਿੰਨੋ ਹਲਕਿਆਂ ਖਰੜ, ਮੋਹਾਲੀ ਤੇ ਡੇਰਾਬੱਸੀ ਦੇ ਵਰਕਰਾਂ ਤੇ ਆਗੂਆਂ ਦੀ ਗੁਰੂਦੁਆਰਾ ਅੰਬ ਸਾਹਿਬ ਮੋਹਾਲੀ ਵਿਖੇ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਕੋਈ ਪਾਰਟੀ ਪੰਜਾਬ ਦੇ ਹਿੱਤਾਂ ਤੇ ਪਹਿਰਾ ਦਿੰਦੇ ਹੋਏ ਪੰਜਾਬ ਵਿਰੋਧੀਆਂ ਦਾ ਡੱਟ ਕੇ ਮੁਕਾਬਲਾ ਕਰਦੀ ਹੈ ਤੇ ਪੰਜਾਬ ਦੇ ਹਿੱਤਾਂ ਦੀ ਰਖਵਾਲੀ ਕਰਦੀ ਹੈ ਉਹ ਸਿਰਫ਼ ਤੇ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਹੈ। ਜਿਸ ਨੂੰ ਹਮੇਸ਼ਾ ਕਮਜ਼ੋਰ ਕਰਨ ਲਈ ਵੱਖ ਵੱਖ ਰਾਜਸ਼ੀ ਪਾਰਟੀਆਂ ਕੂੜ ਪ੍ਰਚਾਰ ਕਰਨ ਵਿੱਚ ਜੁਟੀਆਂ ਰਹਿੰਦੀਆਂ ਹਨ। ਜਿਹਨਾਂ ਤੋਂ ਪੰਜਾਬ ਵਾਸੀਆਂ ਨੂੰ ਸੁਚੇਤ ਰਹਿਣ ਵਧੇਰੇ ਜ਼ਰੂਰਤ ਹੈ। ਇਸ ਮੀਟਿੰਗ ਨੂੰ ਸਾਬਕਾ ਲੋਕ ਸਭਾ ਮੈਂਬਰ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਵਿਧਾਇਕ ਐਨ ਕੇ ਸ਼ਰਮਾ, ਹਲਕਾ ਇੰਚਾਰਜ ਮੋਹਾਲੀ ਪਰਮਿੰਦਰ ਸਿੰਘ ਸੋਹਾਣਾ, ਹਲਕਾ ਇੰਚਾਰਜ ਖਰੜ ਰਣਜੀਤ ਸਿੰਘ ਢਿੱਲੋਂ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਸ਼੍ਰੋਮਣੀ ਕਮੇਟੀ ਮੈਂਬਰ ਅਜਮੇਰ ਸਿੰਘ ਖੇੜਾ, ਜ਼ਿਲ੍ਹਾ ਪ੍ਰਧਾਨ ਸ਼ਹਿਰੀ ਕਮਲਜੀਤ ਸਿੰਘ ਰੂਬੀ, ਜ਼ਿਲ੍ਹਾ ਪ੍ਰਧਾਨ ਦਿਹਾਤੀ ਚਰਨਜੀਤ ਸਿੰਘ ਕਾਲੇਵਾਲ ਨੇ ਵੀ ਸੰਬੋਧਨ ਕੀਤਾ। ਰਾਜੂ ਖੰਨਾ ਨੇ ਅੱਗੇ ਕਿਹਾ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਕੇ ਸੱਤਾ ਤੇ ਕਾਬਜ਼ ਆਮ ਆਦਮੀ ਪਾਰਟੀ ਨੂੰ ਪਹਿਚਾਨਣ ਦੀ ਲੋੜ ਹੈ। ਕਿਉਕਿ ਆਪ ਸਰਕਾਰ ਵੱਲੋਂ ਚੋਣਾ ਸਮੇਂ ਜੋ ਝੂਠ ਬੋਲੇ ਉਹ ਪੰਜਾਬ ਦੇ ਲੋਕਾਂ ਦੇ ਸਾਹਮਣੇ ਹਨ। ਕਿਉਕਿ ਭਗਵੰਤ ਮਾਨ ਸਰਕਾਰ ਹਰ ਫਰੰਟ ਤੇ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਪੰਜਾਬ ਦਾ ਹਰ ਵਰਗ ਤੇ ਮੁਲਾਜ਼ਮ ਪੰਜਾਬ ਵਿਰੋਧੀ ਨੀਤੀਆਂ ਤੋਂ ਤੰਗ ਆ ਕੇ ਸੜਕਾਂ ਤੇ ਪ੍ਰਦਰਸ਼ਨ ਕਰਨ ਲਈ ਮਜਬੂਰ ਹੈ। ਉਹਨਾਂ ਕਿਹਾ ਕਿ ਜੇਕਰ ਕਾਨੂੰਨ ਵਿਵਸਥਾ ਦੀ ਗੱਲ ਕੀਤੀ ਜਾਵੇ ਤਾ ਪੰਜਾਬ ਇਸ ਸਮੇਂ ਯੂ ਪੀ,ਤੇ ਬਿਹਾਰ ਤੋਂ ਵੀ ਅੱਗੇ ਲੰਘ ਚੁੱਕਾ ਹੈ।ਨਿੱਤ ਦਿਨ ਦਿਹਾੜੇ ਗੋਲੀਆ ਚੱਲਣੀਆ,ਕਤਲ ਹੋਣੇ,ਲੁੱਟਾ ਖੋਹਾ ਦੀਆਂ ਵਾਰਦਾਤਾਂ ਵਿੱਚ ਵਾਧਾ ਹੋ ਰਿਹਾ ਹੈ।ਤੇ ਭਗਵੰਤ ਮਾਨ ਤੇ ਕੇਜਰੀਵਾਲ ਗੁਜਰਾਤ ਦੇ ਹਿਮਾਚਲ ਦੀਆ ਚੋਣਾ ਜਿੱਤਣ ਲਈ ਪੰਜਾਬ ਦੇ ਕਰੌੜਾ ਰੁਪਏ ਇਹਨਾਂ ਚੋਣਾ ਵਿੱਚ ਵਰਤ ਰਹੇ ਹਨ। ਰਾਜੂ ਖੰਨਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਤੋ ਜ਼ਿਲ੍ਹਾ ਮੋਹਾਲੀ ਦੇ ਵਰਕਰਾਂ ਤੇ ਆਗੂਆਂ ਨੂੰ ਜਿਥੇ ਵਿਸਥਾਰ ਵਿੱਚ ਜਾਣੂ ਕਰਵਾਇਆ ਉਥੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਹੇਠਲੇ ਪੱਧਰ ਤੇ ਬੂਥ ਲੈਵਲ ਤੇ ਕਮੇਟੀਆਂ ਜਲਦ ਤੋਂ ਜਲਦ ਬਣਾਉਣ ਦੀ ਜਿਥੇ ਵਰਕਰਾਂ ਤੇ ਆਗੂਆਂ ਨੂੰ ਅਪੀਲ ਕੀਤੀ। ਉਥੇ 7 ਅਕਤੂਬਰ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਕੀਤੇ ਜਾਣ ਵਾਲੇ ਖ਼ਾਲਸਾ ਮਾਰਚ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਤਖਤ ਸ੍ਰੀ ਦਮਦਮਾ ਸਾਹਿਬ ਤੇ ਤਖਤ ਸ੍ਰੀ ਆਨੰਦਪੁਰ ਸਾਹਿਬ ਵਿਖੇ 9 ਵਜੇ ਆਪਣੇ ਆਪਣੇ ਵਾਹਨਾਂ ਤੇ ਪੁੱਜਣ ਦੀ ਬੇਨਤੀ ਵੀ ਕੀਤੀ ਤਾ ਜੋ ਇਹ ਖਾਲਸਾ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਿਖੇ ਸਹੀ ਸਮੇ ਤੇ ਪੁੱਜ ਸਕੇ।ਇਸ ਮੀਟਿੰਗ ਵਿੱਚ ਸੀਨੀਅਰ ਆਗੂ ਜਥੇਦਾਰ ਉਜਾਗਰ ਸਿੰਘ ਬਡਾਲੀ, ਸੀਨੀਅਰ ਯੂਥ ਆਗੂ ਰਵਿੰਦਰ ਸਿੰਘ ਖੇੜਾ, ਯੂਥ ਆਗੂ ਮਨਜੀਤ ਸਿੰਘ ਮਲਕਪੁਰ, ਯੂਥ ਆਗੂ ਅਮਿਤ ਸਿੰਘ ਰਾਠੀ, ਬੀਬੀ ਸਤਵੰਤ ਕੌਰ ਜੌਹਲ,ਯੂਥ ਆਗੂ ਸਰਬਜੀਤ ਸਿੰਘ ਝਿੰਜਰ, ਯੂਥ ਆਗੂ ਅਜੇਪਾਲ ਸਿੰਘ ਮਿੱਡੂਖੇੜਾ, ਇਕਬਾਲ ਸਿੰਘ ਪ੍ਰਿਸ,ਸਿਮਰਨ ਢਿੱਲੋਂ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਜ਼ਿਲੇ ਦੇ ਵਰਕਰ ਤੇ ਆਗੂ ਮੌਜੂਦ ਸਨ।

Leave a Reply

Your email address will not be published. Required fields are marked *