ਮੋਹਾਲੀ (ਬਿਊਰੋ) ਭਾਰਤ ਨਿਊਜ਼ਲਾਈਨ:-ਮੋਹਾਲੀ ਫੇਸ 11 ਪੁਲਸ ਵੱਲੋਂ ਇਕ ਵਿਅਕਤੀ ਨੂੰ ਚੰਡੀਗੜ੍ਹ ਵਿਕਣਯੋਗ ਸ਼ਰਾਬ ਦੀਆਂ ਵੱਖ ਵੱਖ ਮਾਰਕਾ ਦੀਆਂ ਛੇ ਪੇਟੀਆਂ ਸਮੇਤ ਕਾਬੂ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਗਈ ਹੈ। ਜਿਸ ਪਾਸੋਂ ਪੁਲਸ ਨੂੰ ਇੱਕ ਦੇਸੀ ਕੱਟਾ 12 ਬੋਰ ਵੀ ਬਰਾਮਦ ਹੋਇਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਐਸ ਐਚ ਓ ਥਾਣਾ 11 ਗਗਨਦੀਪ ਸਿੰਘ ਨੇ ਦੱਸਿਆ ਕਿ ਮਾਣਯੋਗ ਐਸਐਸਪੀ ਵਿਵੇਕਸ਼ੀਲ ਸੋਨੀ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਡੀ ਐਸ ਪੀ ਸਿਟੀ 2 ਹਰਸਿਮਰਨ ਸਿੰਘ ਬੱਲ ਦੀ ਅਗਵਾਈ ਵਿੱਚ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਦੇ ਤਹਿਤ ਹੋਲਦਾਰ ਬਲਜੀਤ ਸਿੰਘ ਪੁਲਸ ਪਾਰਟੀ ਸਮੇਤ ਫੇਸ 11 ਵਿਖੇ ਮੌਜੂਦ ਸੀ, ਤਾਂ ਕਿਸੇ ਮੁਖਬਰ ਵੱਲੋਂ ਇਤਲਾਹ ਮਿਲੀ ਸੀ ਕਿ ਇੱਕ ਵਿਅਕਤੀ ਜਗਤਪੁਰਾ ਦੇ ਨੇੜੇ ਨਜਾਇਜ਼ ਸ਼ਰਾਬ ਵੇਚ ਰਿਹਾ ਹੈ। ਜੋ ਚੰਡੀਗੜ੍ਹ ਵਿੱਚ ਵਿਕਣਯੋਗ ਹੈ। ਜਿਸ ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਵੱਲੋਂ ਰੇਡ ਕੀਤੀ ਗਈ। ਰੇਡ ਦੌਰਾਨ ਮੌਕੇ ਤੋਂ ਪੁਲਿਸ ਨੂੰ ਆਸ਼ੂ ਕੁਮਾਰ ਨਿਵਾਸੀ ਪਿੰਡ ਜਗਤਪੁਰਾ ਨੂੰ ਅੰਗਰੇਜ਼ੀ ਤੇ ਦੇਸੀ ਸ਼ਰਾਬ ਦੀਆਂ ਕੁੱਲ ਛੇ ਪੇਟੀਆਂ ਸਮੇਤ ਗਿਰਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਗਿਰਫ਼ਤਾਰ ਕੀਤੇ ਗਏ ਵਿਅਕਤੀ ਖਿਲਾਫ ਥਾਣਾ ਫੇਸ 11 ਵਿਖੇ 61-1-14 ਆਬਕਾਰੀ ਐਕਟ ਦੇ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਜਿਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ। ਗਿਰਫ਼ਤਾਰ ਕੀਤੇ ਗਏ ਵਿਅਕਤੀ ਤੋਂ ਦੌਰਾਨੇ ਰਿਮਾਂਡ ਦੇਸੀ ਕੱਟਾ .12 ਬੋਰ ਬਰਾਮਦ ਕਰਵਾਇਆ ਗਿਆ ਹੈ ਅਤੇ ਮੁੱਢਲੀ ਪੁੱਛਗਿੱਛ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਗਿਰਫ਼ਤਾਰ ਕੀਤਾ ਗਿਆ ਵਿਅਕਤੀ ਇਸ ਤੋਂ ਪਹਿਲਾਂ ਵੀ ਮੋਹਾਲੀ ਫੇਸ 11 ਦੇ ਏਰੀਏ ਵਿੱਚ ਚੰਡੀਗੜ੍ਹ ਮਾਰਕਾ ਸ਼ਰਾਬ ਵੇਚਦਾ ਹੈ ਅਤੇ ਬਾਕੀ ਹੋਰ ਤਫਤੀਸ਼ ਜਾਰੀ ਹੈ।
Byte-S.I.Gagandeep Singh
Shorts PS Phase-11

Leave a Reply

Your email address will not be published. Required fields are marked *