ਮੋਹਾਲੀ (ਮਨੀਸ਼ ਸ਼ੰਕਰ)ਭਾਰਤ ਨਿਊਜ਼ਲਾਈ:- ਰਿਆਤ ਬਾਹਰਾ ਯੂਨੀਵਰਸਿਟੀ ਵੱਲੋਂ ਵੀਰਵਾਰ ਨੂੰ ਵੱਖ-ਵੱਖ ਕਾਲਜਾਂ ਦੇ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ 500 ਤੋਂ ਵੱਧ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ । ਇਸ ਦੌਰਾਨ ਕਨਵੋਕੇਸ਼ਨ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਦਿਆਰਥੀਆਂ ਨੂੰ ਆਪਣੇ ਗਿਆਨ ਅਤੇ ਹੁਨਰ ਨੂੰ ਸਮਰਪਣ ਅਤੇ ਦਿ੍ੜਤਾ ਨਾਲ ਸਮਾਜ ਦੀ ਸੇਵਾ ਅਤੇ ਬਿਹਤਰੀ ਲਈ ਵਰਤਣ ਲਈ ਪ੍ਰੇਰਿਤ ਕੀਤਾ। ਉਨਾਂ ਨੇ ਡਿਗਰੀਆਂ ਪ੍ਰਾਪਤ ਕਰਨ ਵਾਲੇ ਸਮੂਹ ਵਿਦਿਆਰਥੀਆਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ । ਸਖ਼ਤ ਮਿਹਨਤ ਅਤੇ ਅਣਥੱਕ ਸਮਰਪਣ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਉਨਾਂ ਵਿਸ਼ਵਾਸ਼ ਪ੍ਰਗਟਾਇਆ ਕਿ ਰਿਆਤ ਬਾਹਰਾ ਯੂਨੀਵਰਸਿਟੀ ਵਿੱਚ ਪ੍ਰਾਪਤ ਸਿੱਖਿਆ ਵਿਦਿਆਰਥੀਆਂ ਨੂੰ ਅੱਜ ਦੇ ਸਮੇਂ ਦੀ ਲੋੜ ਅਨੁਸਾਰ ਦੁਨੀਆਂ ਦਾ ਸਾਹਮਣਾ ਕਰਨ ਦੇ ਯੋਗ ਬਣਾਇਆ ਹੈ । ਰਿਆਤ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਅਤੇ ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਗੁਰਵਿੰਦਰ ਸਿੰਘ ਬਾਹਰਾ ਨੇ ਇਸ ਮੌਕੇ ’ਤੇ ਬੋਲਦਿਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਜੀਵਨ ਵਿੱਚ ਸਫਲਤਾ ਦੀ ਕਾਮਨਾ ਕੀਤੀ । ਆਪਣੇ ਸੰਬੋਧਨ ਵਿੱਚ ਵਾਈਸ-ਚਾਂਸਲਰ ਡਾ. ਪਰਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸਕਿੱਲ ਇੰਡੀਆ, ਮੇਕ ਇੰਨ ਇੰਡੀਆ ਅਤੇ ਡਿਜੀਟਲ ਇੰਡੀਆ ਦੇ ਸੁਪਨਮਈ ਪ੍ਰੋਜੈਕਟਾਂ ਵਿੱਚ ਸਰਗਰਮ ਭਾਗੀਦਾਰ ਬਣਨ ਦਾ ਸੱਦਾ ਦਿੱਤਾ। ਉਨਾਂ ਕਿਹਾ ਕਿ ਇਹ ਇੱਕ ਵਿਦਿਆਰਥੀ ਦੇ ਜੀਵਨ ਦਾ ਯਾਦਗਾਰੀ ਦਿਨ ਹੁੰਦਾ ਹੈ ਜਦੋਂ ਉਸ ਨੂੰ ਡਿਗਰੀ ਪ੍ਰਦਾਨ ਕੀਤੀ ਜਾਂਦੀ ਹੈ । ਉਨਾਂ ਕਿਹਾ ਕਿ ਸਿੱਖਿਆ ਦਾ ਅੰਤਿਮ ਟੀਚਾ ਬੁੱਧੀ ਦੇ ਉੱਚ ਪੱਧਰ ਦੀ ਪ੍ਰਾਪਤੀ ਹੈ ਅਤੇ ਰਿਆਤ ਬਾਹਰਾ ਯੂਨੀਵਰਸਿਟੀ ਨੂੰ ਇਸ ਸਮਾਜਿਕ ਤਬਦੀਲੀ ਨੂੰ ਲਿਆਉਣ ਵਿੱਚ ਇੱਕ ਉੱਚ ਪ੍ਰੇਰਕ ਹੋਣ ’ਤੇ ਮਾਣ ਹੈ । ਇਸ ਮੌਕੇ ਹੋਰਨਾਂ ਤੋਂ ਇਲਾਵਾ ਮਨਜੀਤ ਸਿੰਘ ਬਿਲਾਸਪੁਰ (ਵਿਧਾਇਕ), ਸਾਹਿਲਾ ਬਾਹਰਾ ਵਾਈਸ ਪ੍ਰਧਾਨ ਅਕਾਦਮਿਕਸ, ਰਵਿੰਦਰ ਸਿੰਘ ਐਸ.ਡੀ.ਐਮ (ਖਰੜ) ਅਤੇ ਰਿਆਤ ਬਾਹਰਾ ਯੂਨੀਵਰਸਿਟੀ ਦੇ ਸੀਨੀਅਰ ਅਹੁਦੇਦਾਰ ਵੀ ਹਾਜ਼ਰ ਸਨ ।

Leave a Reply

Your email address will not be published. Required fields are marked *