ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:-ਵਿਵੇਕ ਸ਼ੀਲ ਸੋਨੀ, ਐਸਐਸਪੀ ਮੋਹਾਲੀ ਨੇ ਦੱਸਿਆ ਕਿ ਮੋਹਾਲੀ ਪੁਲਿਸ ਵੱਲੋ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਗੈਂਗਸਟਰਾ ਅਤੇ ਮਾੜੇ ਅਨਸਰਾ ਵਿਰੁੱਧ ਚਲਾਈ ਮੁਹਿੰਮ ਦੋਰਾਨ ਅਮਨਦੀਪ ਸਿੰਘ ਬਰਾੜ, ਕਪਤਾਨ ਪੁਲਿਸ ਅਤੇ ਗੁਰਸ਼ੇਰ ਸਿੰਘ ਉਪ ਕਪਤਾਨ ਪੁਲਿਸ ਦੀ ਰਿਹਨੁਮਾਈ ਹੇਠ ਇੰਸ. ਸ਼ਿਵ ਕੁਮਾਰ ਇੰਚਾਰਜ ਸੀ.ਆਈ.ਏ ਸਟਾਫ ਮੋਹਾਲੀ ਵੱਲੋ ਮਿਤੀ 28-10-2022 ਨੂੰ ਦੋਰਾਨੇ ਨਾਕਾਬੰਦੀ ਭੁਰੂ ਚੌਂਕ, ਖਰੜ ਤੋ ਗੈਂਗਸਟਰ ਦਿਲਪ੍ਰੀਤ ਸਿੰਘ ਉੱਰਫ ਬਾਬਾ ਅਤੇ ਜਸਪਾਲ ਸਿੰਘ ਉੱਰਫ ਜੱਸੀ ਦੀ ਗੈਂਗ ਦੇ ਮੈਬਰ ਪਰਮਜੀਤ ਸਿੰਘ ਉਰਫ ਪੰਮਾ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਬਿੰਜੋ, ਥਾਣਾ ਮਾਹਿਲਪੁਰ, ਜਿਲ੍ਹਾ ਹੁਸ਼ਿਆਰਪੁਰ ਨੂੰ ਸਮੇਤ ਹਾਂਡਾ ਸਿਟੀ ਕਾਰ ਨੰਬਰ ਐਚ.ਆਰ-51-ਏ.ਡੀ-3867 ਰੰਗ ਚਿੱਟਾ ਗ੍ਰਿਫਤਾਰ ਕਰਕੇ ਉਸ ਪਾਸੋ ਹੇਠ ਲਿਖੇ ਹਥਿਆਰ ਬ੍ਰਾਮਦ ਕੀਤੇ ਗਏ ਹਨ।
ਮੁਕੱਦਮਾ ਨੰਬਰ 309 ਮਿਤੀ 28.10.2022 ਅ\ਧ 25-54-59 ਆਰਮਜ ਐਕਟ, ਥਾਣਾ ਸਿਟੀ ਖਰੜ੍ਹ, ਐਸ.ਏ.ਐਸ ਨਗਰ ਵਿਚ
ਪਰਮਜੀਤ ਸਿੰਘ ਉਰਫ ਪੰਮਾ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਬਿੰਜੋ, ਥਾਣਾ ਮਾਹਿਲਪੁਰ, ਜਿਲ੍ਹਾ ਹੁਸ਼ਿਆਰਪੁਰ [ਉਮਰ ਕਰੀਬ 38 ਸਾਲ]
ਬ੍ਰਾਮਦਗੀ
1) ਪਿਸਟਲ .32.30 ਬੋਰ ਦੇਸੀ 05
2) ਰੋਦ ਜਿੰਦਾਂ 32 ਬੋਰ 15
3) ਹਾਂਡਾ ਸਿਟੀ ਕਾਰ ਨੰਬਰ: ਐਚ.ਆਰ-51-ਏ.ਡੀ-3867 ਰੰਗ ਚਿੱਟਾ
ਕ੍ਰਿਮੀਨਲ ਹਿਸਟਰੀ:-ਦੋਸ਼ੀ ਪਰਮਜੀਤ ਸਿੰਘ ਉਰਫ ਪੰਮਾ ਦੇ ਖਿਲਾਫ ਵੱਖ ਵੱਖ ਧਰਾਵਾ ਤਹਿਤ ਹੁਣ ਤੱਕ ਕਰੀਬ 18 ਮੁਕੱਦਮੇ ਪੰਜਾਬ ਦੇ ਵੱਖ ਵੱਖ ਥਾਣਿਆ ਵਿੱਚ ਦਰਜ ਹਨ ਅਤੇ ਦੋਸ਼ੀ ਸਾਲ 2014 ਤੋ ਗੈਂਗਸਟਰ ਦਿਲਪ੍ਰੀਤ ਸਿੰਘ ਉਰਫ ਬਾਬਾ ਅਤੇ ਜਸਪਾਲ ਸਿੰਘ ਉਰਫ ਜੱਸੀ ਦੀ ਗੈਂਗ ਦਾ ਐਕਟਿਵ ਮੈਂਬਰ ਚੱਲਿਆ ਆ ਰਿਹਾ ਹੈ, ਜੋ ਇਸ ਨੇ ਹੁਣ ਇਹ ਹਥਿਆਰ ਆਪਣੇ ਵਿਰੋਧੀ ਗੈਂਗ ਦੇ ਮੈਂਬਰਾ ਨਾਲ ਗੈਂਗਵਾਰ ਕਰਨ ਲਈ ਲਿਆਦੇ ਸਨ।ਦੋਸ਼ੀ ਨੂੰ ਅੱਜ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ। ਜਿਸ ਪਾਸੋ ਹੋਰ ਵੀ ਅਹਿਮ ਖੂਲਾਸੇ ਹੋਣ ਦੀ ਉਮੀਦ ਹੈ।