ਮੁਹਾਲੀ (ਮਨੀਸ਼ ਸ਼ੰਕਰ)ਭਾਰਤ ਨਿਊਜ਼ਲਾਈਨ:-ਮੁਹਾਲੀ ਦੇ ਵਸਨੀਕ ਅਤੇ ਉੱਘੇ ਆਗੂ ਬੀਬੀ ਲਖਵਿੰਦਰ ਕੌਰ ਗਰਚਾ, ਸਾਬਕਾ ਓਐਸਡੀ, ਮੁੱਖ ਮੰਤਰੀ ਪੰਜਾਬ, ਨੂੰ ਭਾਰਤੀ ਜਨਤਾ ਪਾਰਟੀ ਦਾ ਪੰਜਾਬ ਦਾ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ਤੇ ਉਨ੍ਹਾਂ ਦੇ ਸਮਰਥਕਾਂ ਵਿਚ ਇਹ ਭਾਰੀ ਖੁਸ਼ੀ ਦੀ ਲਹਿਰ ਹੈ। ਜ਼ਿਕਰਯੋਗ ਹੈ ਕਿ ਬੀਬੀ ਲਖਵਿੰਦਰ ਕੌਰ ਗਰਚਾ ਧਾਕੜ ਮਹਿਲਾ ਆਗੂਆਂ ਵਿੱਚ ਗਿਣੇ ਜਾਂਦੇ ਹਨ ਜੋ ਕੁਝ ਸਮਾਂ ਪਹਿਲਾਂ ਕਾਂਗਰਸ ਪਾਰਟੀ ਨੂੰ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ।ਇਥੇ ਇਹ ਵੀ ਜ਼ਿਕਰਯੋਗ ਹੈ ਕਿ ਬੀਬੀ ਗਰਚਾ ਪੰਜਾਬ ਵਿੱਚ ਪਹਿਲੀ ਕਤਾਰ ਦੇ ਮਹਿਲਾ ਆਗੂ ਰਹੇ ਹਨ। ਮੋਹਾਲੀ ਵਿਚ ਨਗਰ ਕੌਂਸਲ ਦੇ ਕੌਂਸਲਰ ਵਜੋਂ ਆਪਣੀ ਸਿਆਸੀ ਪਾਰਟੀ ਅਰੰਭ ਕਰਨ ਵਾਲੇ ਬੀਬੀ ਗਰਚਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਵਜੋਂ ਦਫਤਰ ਸਕੱਤਰ ਦਾ ਅਹੁਦਾ ਸੰਭਾਲਿਆ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਬਨਾਉਣ ਵਿਚ ਅਹਿਮ ਭੂਮਿਕਾ ਅਦਾ ਕੀਤੀ। ਬੀਬੀ ਗਰਚਾ ਪਹਿਲੇ ਮਹਿਲਾ ਆਗੂ ਸਨ ਜਿਨ੍ਹਾਂ ਨੂੰ ਮੁੱਖ ਮੰਤਰੀ ਨੇ ਆਪਣਾ ਓਐਸਡੀ ਨਿਯੁਕਤ ਕੀਤਾ।ਇਸ ਨਿਯੁਕਤੀ ਤੋਂ ਬਾਅਦ ਗੱਲਬਾਤ ਕਰਦਿਆਂ ਬੀਬੀ ਗਰਚਾ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਪ੍ਰਧਾਨ ਜੇਪੀ ਨੱਢਾ, ਗਜੇਂਦਰ ਸ਼ੇਖਾਵਤ ਕੈਬਨਿਟ ਮੰਤਰੀ ਅਤੇ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਉਹਨਾਂ ਉਤੇ ਵਿਸ਼ਵਾਸ਼ ਕਰਦੇ ਹੋਏ ਪੰਜਾਬ ਦੀ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ ਉਸ ਉੱਤੇ ਖਰਾ ਉਤਰਨ ਲਈ ਉਹ ਹਰ ਉਪਰਾਲਾ ਕਰਨਗੇ। ਉਨ੍ਹਾਂ ਕਿਹਾ ਕਿ ਮਿਸ਼ਨ 2014 ਪੰਜਾਬ ਦੀਆਂ ਸਮੁੱਚੀਆਂ ਸੀਟਾਂ ਉੱਤੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਲਈ ਪਾਰਟੀ ਵਰਕਰਾਂ ਨੂੰ ਲਾਮਬੰਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਲਕਾ ਅਨੰਦਪੁਰ ਸਾਹਿਬ ਤੋਂ ਪਾਰਟੀ ਵੱਲੋਂ ਖੜ੍ਹੇ ਕੀਤੇ ਜਾਣ ਵਾਲੇ ਉਮੀਦਵਾਰ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਲੋਕ ਸਭਾ ਵਿੱਚ ਭੇਜਿਆ ਜਾਵੇਗਾ।

Leave a Reply

Your email address will not be published. Required fields are marked *