ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:-ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਮੁਹਾਲੀ ਨੂੰ ਉਸ ਵਕਤ ਵੱਡੀ ਕਾਮਯਾਬੀ ਮਿਲੀ ਜਦੋਂ ਵਿਦੇਸ਼ ਵਿੱਚ ਬੈਠੇ ਅੰਮ੍ਰਿਤਪਾਲ ਸਿੰਘ ਜੋ ਕਿ ਅਤਵਾਦੀ ਲਖਬੀਰ ਸਿੰਘ ਲੰਡਾ ਅਤੇ ਗੈਂਗਸਟਰ ਗੋਲਡੀ ਬਰਾੜ ਦਾ ਖਾਸ ਐਸੋਸੀਏਟ ਹੈ ਦੇ ਦੋ ਖਾਸ ਗੁਰਗੇ ਸਪੈਸ਼ਲ ਇਨਪੁਟ ਦੇ ਆਧਾਰ ਤੇ ਕੀਤਾ ਅਸਲੇ ਸਮੇਤ ਕਾਬੂ ਕਿਤੇ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਗਿਰਫਤਾਰ ਕੀਤੇ ਗਏ ਆਰੋਪੀਆਂ ਦੀ ਪਹਿਚਾਣ ਨਿਸ਼ਾਨ ਸਿੰਘ ਅਤੇ ਯੁਵਰਾਜ ਸਿੰਘ ਵਜੋਂ ਹੋਈ ਹੈ। ਜਿਨ੍ਹਾਂ ਨੂੰ ਮੁਹਾਲੀ ਵਿੱਚ ਇੱਕ ਹਿੰਦੂ ਨੇਤਾ ਨੂੰ ਮਾਰਨ ਲਈ ਟਾਰਗੇਟ ਦਿੱਤਾ ਗਿਆ ਸੀ। ਇਹ ਦੋਨੋਂ ਆਰੋਪੀਆਂ ਨੂੰ ਸਪੈਸ਼ਲ ਆਪਰੇਸ਼ਨ ਸੈੱਲ ਵੱਲੋਂ ਮੋਹਾਲੀ ਅਦਾਲਤ ਵਿੱਚ ਕੀਤਾ ਗਿਆ ਪੇਸ਼। ਜਿਥੇ ਅਦਾਲਤ ਨੇ ਉਕਤ ਅਰੋਪੀਆਂ ਨੂੰ ਤਿੰਨ ਦਿਨਾਂ ਦੇ ਰਿਮਾਂਡ ਤੇ ਭੇਜਣ ਦੇ ਹੁਕਮ ਸੁਣਾਏ।