
ਮੋਹਾਲੀ (ਮਨੀਸ਼ ਸ਼ੰਕਰ)ਭਾਰਤ ਨਿਊਜ਼ਲਾਈਨ:-ਪੰਜਾਬ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਮੁਹਾਲੀ ਨੂੰ ਮਿਲੀ ਵੱਡੀ ਕਾਮਯਾਬੀ ਗੁਪਤ ਸੂਚਨਾ ਦੇ ਆਧਾਰ ਤੇ ਜੈਪਾਲ ਭੁੱਲਰ ਗੈਂਗ ਦੇ ਦੋ ਗੁਰਗੇ ਹਥਿਆਰਾਂ ਸਮੇਤ ਕਾਬੂ। ਗ੍ਰਿਫਤਾਰ ਕੀਤੇ ਗਏ ਆਰੋਪੀਆਂ ਦੀ ਪਹਿਚਾਣ ਰਣਜੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ ਅਤੇ ਉਕਤ ਆਰੋਪੀਆਂ ਦਾ ਤੀਸਰਾ ਸਾਥੀ ਮੇਜਰ ਸਿੰਘ ਜੋ ਅਜੇ ਫਰਾਰ ਚੱਲ ਰਿਹਾ ਹੈ ਦੀ ਤਲਾਸ਼ ਵਿਚ ਛਾਪੇਮਾਰੀ ਜਾਰੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਟੇਟ ਸਪੈਸ਼ਲ ਆਪਰੇਸ਼ਨ ਸੈਲ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਇਹ ਉੱਕਤ ਤਿੰਨੇ ਆਰੋਪੀ ਮੁਹਾਲੀ ਵਿੱਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ਵਿੱਚ ਸਨ। ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵੱਲੋਂ ਦੋਹਾਂ ਆਰੋਪੀਆਂ ਨੂੰ ਮੋਹਾਲੀ ਅਦਾਲਤ ਵਿੱਚ ਪੇਸ਼ ਕਰ ਚਾਰ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ।