ਮੋਹਾਲੀ (ਮਨੀਸ਼ ਸ਼ੰਕਰ)ਭਾਰਤ ਨਿਊਜ਼ਲਾਈਨ:-ਮੋਹਾਲੀ ਦੇ ਇਲਾਕੇ ਵਿੱਚ ਇੱਕ ਵਿਅਕਤੀ ਨੂੰ ਅਗਵਾ ਕਰ ਕੇ ਉਸ ਦੇ ਹੱਥ ਦੀਆਂ ਉਂਗਲਾਂ ਕੱਟਣ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਭੂਪੀ ਰਾਣਾ ਗੈਂਗ ਦੇ ਮੁਲਜ਼ਮਾਂ ਨੂੰ ਮੋਹਾਲੀ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ।ਉਕਤ ਵਾਰਦਾਤ ਕਰਨ ਵਾਲੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਸਬੰਧੀ ਨਿਭਾਈ ਗਈ ਅਹਿਮ ਡਿਊਟੀ ਲਈ ਡਾ: ਸੰਦੀਪ ਕੁਮਾਰ ਗਰਗ ਐਸਐਸਪੀ ਮੋਹਾਲੀ, ਗੁਰਸ਼ੇਰ ਸਿੰਘ ਸੰਧੂ ਡੀ.ਐਸ.ਪੀ.(ਡਿਟੈਕਟਿਵ) ਮੋਹਾਲੀ ਅਤੇ ਇੰਸਪੈਕਟਰ ਸ਼ਿਵ ਕੁਮਾਰ, ਇੰਚਾਰਜ ਸੀ.ਆਈ.ਏ.ਸਟਾਫ ਮੋਹਾਲੀ ਨੂੰ ਸਮੇਤ ਟੀਮ ਅਤੇ ਜ਼ਿਲ੍ਹਾ ਪੁਲਿਸ ਵੱਲੋਂ ਕੀਤੀਆਂ ਗਈਆਂ ਹੋਰ ਅਹਿਮ ਪ੍ਰਾਪਤੀਆਂ ਨੂੰ ਦੇਖਦਿਆਂ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਵੱਲੋਂ ਅੱਜ ਕਰਮਚਾਰੀ ਪ੍ਰਸ਼ੰਸਾ ਦਿਵਸ ਮੌਕੇ ਡੀ.ਜੀ.ਪੀ.ਸ਼ਲਾਘਾ ਡਿਸਕ ਨਾਲ ਸਨਮਾਨਿਤ ਕੀਤਾ ਗਿਆ।ਉਹਨਾਂ ਵਲੋਂ ਜ਼ਿਲ੍ਹਾ ਪੁਲਿਸ ਦੀ ਹੌਸਲਾ ਅਫਜ਼ਾਈ ਕਰਦੇ ਹੋਏ ਭਵਿੱਖ ਵਿੱਚ ਵੀ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਸਮਰਪਿਤ ਭਾਵਨਾ ਨਾਲ ਡਿਊਟੀ ਕਰਨ ਲਈ ਪ੍ਰੇਰਿਤ ਕੀਤਾ ਗਿਆ।