ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:-ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਅੱਜ ਹੋਈ ਮੀਟਿੰਗ ਵਿੱਚ ਜਿੱਥ ਵੱਖ ਵੱਖ ਥਾਵਾਂ ਤੇ ਕਰਵਾਏ ਜਾਣ ਵਾਲੇ 4 ਕਰੋੜ ਰੁਪਏ ਦੇ ਕੰਮਾਂ ਦੇ ਵਰਕ ਆਰਡਰ ਜਾਰੀ ਕੀਤੇ ਗਏ ਹਨ ਉੱਥੇ ਲਗਭਗ 5 ਕਰੋੜ ਰੁਪਏ ਦੇ ਨਵੇਂ ਕੰਮਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ|ਇਹਨਾਂ ਵਿੱਚ ਜਨਸਿਹਤ ਵਿਭਾਗ ਦੇ ਲਗਭਗ 60 ਲੱਖ ਰੁਪਏ ਦੇ ਕੰਮ ਵੀ ਸ਼ਾਮਿਲ ਹਨ ਜਿਹਨਾਂ ਵਿੱਚ ਮੁੱਖ ਤੌਰ ਤੇ ਸੀਵਰੇਜ ਲਾਈਨਾਂ ਦੀ ਮੁਰੰਮਤ ਅਤੇ ਮੁੜ ਉਸਾਰੀ ਅਤੇ ਰੋਡ ਗਲੀਆਂ ਦੀ ਸਫਾਈ ਦੇ ਕੰਮ ਹਨ|
ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਵਿੱਚ ਸ਼ਹਿਰ ਦੀ ਸਫਾਈ ਵਿਵਸਥਾ ਵਿੱਚ ਸੁਧਾਰ ਲਈ ਸਾਰੀਆਂ ਜੋਨਾਂ ਵਿੱਚ ਮੈਨੁਅਲ ਸਵੀਪਿੰਗ ਦਾ ਕੰਮ ਠੇਕੇ ਤੇ ਦੇਣ ਸੰਬੰਧੀ ਵਰਕ ਆਰਡਰ ਜਾਰੀ ਕਰ ਦਿੱਤੇ ਗਏ ਹਨ ਅਤੇ ਛੇਤੀ ਹੀ ਇਹ ਕੰਮ ਆਰੰਭ ਹੋ ਜਾਵੇਗਾ| ਇਸਤੋਂ ਇਲਾਵਾ ਸ਼ਹਿਰ ਵਿੱਚ ਬਣੇ ਜਨਤਕ ਪਵਖਾਨਿਟਾਂ ਦੀ ਲੋੜੀਂਦੀ ਮੁਰੰਮਤ ਦੇ ਕੰਮ ਦੇ ਵਰਕ ਆਰਡਰ ਵੀ ਜਾਰੀ ਕੀਤੇ ਗਏ ਹਨ|
ਮੀਟਿੰਗ ਵਿੱਚ ਗਮਾਡਾ ਵਲੋਂ ਪਿਛਲੇ ਸਮੇਂ ਦੌਰਾਨ ਰੇਹੜੀ ਫੜੀ ਵਾਲਿਆਂ ਵਾਸਤੇ ਸਟ੍ਰੀਟ ਵੈਂਡਿਗ ਜੋਨ ਬਣਾਉਣ ਲਈ ਨਗਰ ਨਿਗਮ ਨੂੰ ਸੌਂਪੀਆਂ ਗਈਆਂ ਚਾਰ ਸਾਈਟਾਂ ਨੂੰ ਵਿਕਸਿਤ ਕਰਨ ਦਾ ਕੰਮ ਪਾਸ ਕਰ ਦਿੱਤਾ ਗਿਆ ਹੈ ਅਤੇ ਇਸਦੇ ਨਾਲ ਹੀ ਸ਼ਹਿਰ ਦੇ ਵੱਖ ਵੱਖ ਵਾਰਡਾਂ ਦੇ ਵਿਕਾਸ ਕਾਰਜਾਂ ਦੇ ਮਤਿਆਂ ਨੂੰ ਵੀ ਮੰਜੂਰੀ ਦਿੱਤੀ ਗਈ ਹੈ|
ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਨਗਰ ਨਿਗਮ ਵਲੋਂ  ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਪਾਰਦਰਸ਼ੀ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਬਿਨਾ ਕਿਸੇ ਪੱਖਪਾਤ ਦੇ ਸਾਰੇ ਵਾਰਡਾਂ ਦੇ ਕੰਮ ਕੀਤੇ ਜਾ ਰਹੇ ਹਨ| ਮੀਟਿੰਗ ਵਿੱਚ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਜਾਇੰਟ ਕਮਿਸ਼ਨਰ ਸ਼੍ਰੀਮਤੀ ਕਿਰਨ ਜੈਨ, ਅਸਿਸਟੈਂਟ ਕਮਿਸ਼ਨਰ ਹਰਪ੍ਰੀਤ ਸਿੰਘ, ਗੈਰ ਸਰਕਾਰੀ ਮੈਂਬਰ ਜਸਬੀਰ ਸਿੰਘ ਮਣਕੂ ਅਤੇ ਅਨੁਰਾਧਾ ਆਨੰਦ, ਨਗਰ ਨਿਗਮ ਦੇ ਐਸ ਈ ਨਰੇਸ਼ ਬੱਤਾ, ਸਾਰੇ ਵਿਭਾਗਾਂ ਦੇ ਐਕਸੀਅਨ, ਐਸ ਡੀ ਓ ਅਤੇ ਹੋਰ ਅਧਿਕਾਰੀ ਹਾਜਿਰ ਸਨ|

Leave a Reply

Your email address will not be published. Required fields are marked *