
ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:-ਮੋਹਾਲੀ ਵਿਖੇ ਰਸੂਖਦਾਰਾ ਦੇ ਹੌਂਸਲੇ ਇੰਨੇ ਬੁਲੰਦ ਹਨ ਕਿ ਕਾਨੂੰਨ ਵਿਵਸਥਾ ਨੂੰ ਛਿੱਕੇ ਤੇ ਟੰਗ ਆਪਣੀ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਸਬੰਧਤ ਅਧਿਕਾਰੀਆਂ ਦੇ ਹੈੱਡ ਕੁਆਟਰ ਤੇ ਕੁਝ ਕਦਮਾਂ ਦੀ ਦੂਰੀ ਤੇ ਅੰਜ਼ਾਮ ਦੇ ਰਹੇ ਹਨ। ਲੇਕਿਨ ਸਬੰਧਤ ਅਧਿਕਾਰੀ ਅਜਿਹੀ ਗਤਿਵਿਧੀਆਂ ਨੂੰ ਵੇਖ ਕੇ ਵੀ ਅਣਦੇਖਾ ਕਰ ਦਿੰਦੇ ਹਨ। ਅਜਿਹੀ ਹੀ ਘਟਨਾ ਮੋਹਾਲੀ ਦੇ ਸੈਕਟਰ 69 ਸਿਰਫ ਇੱਕ ਨਿੱਜੀ ਮਿਲ ਦੇ ਮਿਲਕ ਵੱਲੋਂ ਅੰਜਾਮ ਦਿੱਤੀ ਜਾ ਰਹੀ ਹੈ। ਕਾਨੂੰਨ ਵਿਵਸਥਾ ਦੀਆਂ ਧੱਜੀਆਂ ਉਡਾਉਂਦੇ ਹੋਏ ਨਿਜੀ mall ਵੱਲੋਂ ਸਰੇਆਮ ਅੰਤਰਰਾਸ਼ਟਰੀ ਏਅਰਪੋਰਟ ਰੋਡ ਤੇ ਨਗਰ ਨਿਗਮ ਮੋਹਾਲੀ ਦੇ ਦਫ਼ਤਰ ਤੋਂ ਕੁਝ ਹੀ ਕਦਮਾਂ ਦੀ ਦੂਰੀ ਤੇ ਮਾਲ ਦੇ ਬਾਹਰ ਵੱਡੀਆਂ ਵੱਡੀਆਂ ਸਕਰੀਨਾਂ ਲਗਾ ਇਸ਼ਤਿਹਾਰਬਾਜ਼ੀ ਕੀਤੀ ਜਾ ਰਹੀ ਹੈ ਜਿਸ ਕਾਰਨ ਨਗਰ ਨਿਗਮ ਮੋਹਾਲੀ ਨੂੰ ਐਡਵਟਾਈਜ਼ਮੈਂਟ ਪਾਲਸੀ ਦੇ ਕਰੋੜਾਂ ਰੁਪਏ ਦਾ ਘਾਟਾ ਪੈ ਰਿਹਾ ਹੈ। ਲੇਕਿਨ ਇਸ ਸਭ ਦੇ ਬਾਵਜੂਦ ਵੀ ਨਗਰ ਨਿਗਮ ਮੋਹਾਲੀ ਵੱਲੋਂ ਨਿਜੀ ਮੌਲ ਤੇ ਕਿਸੇ ਪ੍ਰਕਾਰ ਦੀ ਕਾਰਵਾਈ ਨੂੰ ਅਮਲ ਵਿਚ ਨਹੀਂ ਲਿਆਂਦਾ ਜਾ ਰਿਹਾ ਹੈ। ਹਾਲਾਂਕਿ ਇਸ ਸਬੰਧੀ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਵੀ ਆਦੇਸ਼ ਜਾਰੀ ਕੀਤੇ ਗਏ ਹਨ ਕਿ ਕਿਸੇ ਵੀ ਪ੍ਰਕਾਰ ਦੀ ਇਸ਼ਤਿਹਾਰਬਾਜ਼ੀ ਸੜਕਾਂ ਤੇ ਨਹੀਂ ਕੀਤੀ ਜਾ ਸਕਦੀ। ਲੇਕਿਨ ਨਗਰ ਨਿਗਮ ਦੇ ਅਧਿਕਾਰੀਆਂ ਦੀ ਨਜ਼ਰ ਆਪਣੇ ਹੀ ਮੁਹੱਲੇ ਤੋਂ ਕੁਝ ਕਦਮਾਂ ਦੀ ਦੂਰੀ ਤੇ ਨਹੀਂ ਪੈ ਰਹੀ ਤਾਂ ਉਹ ਪੂਰੇ ਸ਼ਹਿਰ ਤੇ ਨਜ਼ਰ ਕਿਸ ਤਰ੍ਹਾਂ ਰੱਖ ਸਕਦੇ ਹਨ ਜੋ ਕਿ ਉਨ੍ਹਾਂ ਦੀ ਕਾਰਗੁਜ਼ਾਰੀ ਤੇ ਵਡਾ ਸਵਾਲਿਆ ਨਿਸ਼ਾਨ ਖੜ੍ਹਾ ਕਰਦਾ ਹੈ।
ਕਿ ਕਹਿਣਾ ਹੈ ਨਗਰ ਨਿਗਮ ਮੋਹਾਲੀ ਦੇ ਮੇਅਰ ਦਾ ਇਸ ਸਬੰਧੀ..!
ਜਦੋਂ ਇਸ ਸੰਬੰਧੀ ਨਗਰ ਨਿਗਮ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਨਿਜੀ ਮਾਲ ਦੇ ਮਾਲਕ ਨੂੰ ਇਸ ਸਬੰਧੀ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਜੇਕਰ ਉਸ ਵੱਲੋਂ ਇਸ ਨੂੰ ਠੇਸ ਨੂੰ ਸੀਰੀਅਸ ਨਹੀਂ ਲਿਆ ਗਿਆ ਤਾਂ ਉਸ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਜਲਦ ਹੀ ਅਮਲ ਵਿੱਚ ਲਿਆਂਦੀ ਜਾਵੇਗੀ।