ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:-ਅੱਜ ਮੋਹਾਲੀ ਦੇ ਫੇਜ਼-8 ਗੁਰਦੁਆਰਾ ਅੰਬ ਸਾਹਿਬ ਦੇ ਬਾਹਰ ਪੈਰੀ-ਫੈਰੀ ਮਿਲਕਮੇਨ ਯੂਨੀਅਨ ਵੱਲੋਂ ਮਹੀਨਾਵਾਰ ਮੀਟਿੰਗ ਦੌਰਾਨ ਇਹ ਮਤਾ ਪਾਇਆ ਗਿਆ ਕਿ ਜੋ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਬਰਬਾਦ ਹੋਈਆਂ ਹਨ। ਉਹਨਾਂ ਦੇ ਉਚਿਤ ਮੁਆਵਜ਼ੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਬੇਮੌਸਮੀ ਬਰਸਾਤ ਕਾਰਨ ਜੋ ਨੁਕਸਾਨ ਕਿਸਾਨਾਂ ਦਾ ਹੋਇਆ ਹੈ ਉਨ੍ਹਾਂ ਦੀਆਂ ਜਲਦ ਤੋਂ ਜਲਦ ਗਿਰਦਾਵਰੀਆਂ ਕਰਾ ਕੇ ਕਿਸਾਨਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿੱਤਾ ਜਾਵੇ। ਯੂਨੀਅਨ ਦੇ ਪ੍ਰਧਾਨ ਅਜਾਇਬ ਸਿੰਘ ਵਲੋਂ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪਿਛਲੀ ਸਰਕਾਰ ਸਮੇਂ ਮੋਸਮੀ ਆਪਦਾ ਕਾਰਨ ਜੋ ਨੁਕਸਾਨ ਹੋਈਆਂ ਸੀ। ਜਿਸ ਦਾ ਸਬੰਧਤ ਅਧਿਕਾਰੀਆਂ ਵੱਲੋਂ ਗਰਦਾਵਰੀਆਂ ਕੀਤੀਆਂ ਗਈਆਂ ਸਨ ਲੇਕਿਨ ਉਹ ਗੁਰਦਾਵਰੀ ਕਾਗ਼ਜਾਂ ਤੱਕ ਹੀ ਸੀਮਤ ਰਹਿ ਗਈਆਂ ਸਨ। ਕਿਰਪਾ ਕਰਕੇ ਇਸ ਵਾਰ ਬਣਦਾ ਮੁਆਵਜਾ ਰਾਸ਼ੀ ਕਿਸਾਨਾਂ ਨੂੰ ਜਲਦ ਤੋਂ ਜਲਦ ਦਿੱਤੀ ਜਾਵੇ ਤਾਂ ਜੋ ਕਿਸਾਨ ਆਰਥਿਕ ਤੰਗੀ ਨਾਲ ਜੂਝ ਰਹੇ ਹਨ ਉਨ੍ਹਾਂ ਨੂੰ ਕੁਝ ਰਾਹਤ ਮਿਲ ਸਕੇ। ਇਸ ਵੇਲੇ ਇਸ ਮੀਟਿੰਗ ਵਿੱਚ ਸਰਪ੍ਰਸਤ ਹਾਕਮ ਸਿੰਘ, ਚੇਅਰਮੈਨ ਸੁਖਵਿੰਦਰ ਸਿੰਘ ਬਲਵੰਤ ਸਿੰਘ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਅਤੇ ਭਾਰੀ ਗਿਣਤੀ ਵਿੱਚ ਟਰਾਈ ਸਿਟੀ ਦੇ ਦੋਜੀ ਸ਼ਾਮਲ ਹੋਏ।