ਮੋਹਾਲੀ (ਮਨੀਸ਼ ਸ਼ੰਕਰ)ਭਾਰਤ ਨਿਊਜ਼ਲਾਈਨ:-ਪੰਜਾਬ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਜਿਲਾ ਮੋਹਾਲੀ ਦੇ ਥਾਣਾ ਹੰਡੇਸਰਾ ਪੁਲਿਸ ਨੂੰ ਐਸਐਚਓ ਸ਼ਿਵ ਦੀਪ ਸਿੰਘ ਬਰਾੜ ਦੀ ਅਗਵਾਈ ਵਿਚ ਸਹਾਇਕ ਥਾਣੇਦਾਰ ਜੀਵਣ ਸਿੰਘ ਵੱਲੋਂ ਅਗਲਾ ਚੌਂਕ ਤੇ ਲਗਾਏ ਗਏ ਵਿਸ਼ੇਸ਼ ਨਾਕੇ ਦੌਰਾਨ ਉਸ ਵਕਤ ਵੱਡੀ ਕਾਮਯਾਬੀ ਮਿਲੀ ਜਦੋਂ ਇਕ ਨੌਜਵਾਨ ਜਿਸ ਦੀ ਪਹਿਚਾਣ ਜਾਵੇਦ ਵਾਸੀ ਬਦਾਯੂੰ ਉਤਰਪਰਦੇਸ਼ ਵਜੋਂ ਹੋਈ ਹੈ ਨੂੰ ਅੱਧਾ ਕਿਲੋ ਅਫੀਮ ਸਮੇਤ ਗ੍ਰਿਫਤਾਰ ਕਰ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ। ਜਿਥੇ ਅਦਾਲਤ ਵੱਲੋਂ ਆਰੋਪੀ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ਤੇ ਭੇਜਣ ਦੇ ਹੁਕਮ ਸੁਣਾਏ।

Leave a Reply

Your email address will not be published. Required fields are marked *