
ਮੋਹਾਲੀ (ਮਨੀਸ਼ ਸ਼ੰਕਰ)ਭਾਰਤ ਨਿਊਜ਼ਲਾਈਨ:-ਮੋਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀ ਸਿੱਧੂ ਦੇ ਫੇਜ਼-7 ਵਿਚ ਵਾਰਡ ਨੰਬਰ 10 ਵਿਚ 1 ਕਰੋੜ ਦੀ ਲਾਗਤ ਨਾਲ ਸੜਕਾਂ ਉਥੇ ਪ੍ਰੀਮਿਕਸ ਪਾਉਣ ਦਾ ਕੰਮ ਆਰੰਭ ਕਰਵਾਇਆ ਗਿਆ। ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੇ ਨਾਲ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਿਸ਼ੇਸ਼ ਤੌਰ ਤੇ ਹਾਜਰ ਸਨ।
ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਸਰਦੀਆਂ ਦਾ ਮੌਸਮ ਖਤਮ ਹੋਣ ਦੇ ਨਾਲ ਹੀ ਮੁਹਾਲੀ ਵਿੱਚ ਖਾਸ ਤੌਰ ਤੇ ਸੜਕਾਂ ਉਤੇ ਪ੍ਰੀਮਿਕਸ ਪਾਉਣ ਦੇ ਕੰਮ ਜੰਗੀ ਪੱਧਰ ਤੇ ਸ਼ੁਰੂ ਹੋ ਜਾਣਗੇ। ਉਨ੍ਹਾਂ ਕਿਹਾ ਕਿ ਮੋਹਾਲੀ ਵਿੱਚ ਵਿਕਾਸ ਕਾਰਜ ਪਹਿਲਾਂ ਵੀ ਪੂਰੀ ਪਾਰਦਰਸ਼ਤਾ ਨਾਲ ਚੱਲਦੇ ਰਹੇ ਹਨ ਅਤੇ ਅੱਗੇ ਵੀ ਇਸੇ ਤਰ੍ਹਾਂ ਚੱਲਦੇ ਰਹਿਣਗੇ। ਉਹਨਾਂ ਇਸ ਮੌਕੇ ਮੋਹਾਲੀ ਦੇ ਸਮੂੰਹ ਕੌਂਸਲਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵੱਖ-ਵੱਖ ਕੌਂਸਲਰ ਆਪੋ ਆਪਣੇ ਵਾਰਡਾਂ ਵਿਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਪੂਰੀ ਨਜ਼ਰਸਾਨੀ ਕਰਦੇ ਹਨ ਜਿਸ ਨਾਲ ਵਿਕਾਸ ਕਾਰਜ ਸਮੇਂ ਸਿਰ ਸੰਪੱਨ ਵੀ ਹੁੰਦੇ ਹਨ ਅਤੇ ਇਨ੍ਹਾਂ ਦੀ ਕੁਆਲਟੀ ਦੀ ਵਧੀਆ ਰਹਿੰਦੀ ਹੈ।
ਉਨ੍ਹਾਂ ਕਿਹਾ ਕਿ ਪੂਰੇ ਮੁਹਾਲੀ ਦੇ ਸਮੁੱਚੇ ਵਾਰਡਾਂ ਵਿਚ ਵਿਤਕਰਾ ਰਹਿਤ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਵਿਕਾਸ ਕਾਰਜਾਂ ਵਿੱਚ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹੀ ਨਹੀਂ ਸਮੁੱਚੇ ਵਾਰਡਾਂ ਵਿੱਚ ਵਿਕਾਸ ਕਾਰਜਾਂ ਲਈ ਕੌਂਸਲਰਾਂ ਦੇ ਸਲਾਹ-ਮਸ਼ਵਰੇ ਅਨੁਸਾਰ ਹੀ ਐਸਟੀਮੇਟ ਤਿਆਰ ਕੀਤੇ ਜਾਂਦੇ ਹਨ ਅਤੇ ਲੋੜ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।ਇਸ ਮੌਕੇ ਸੁਖਦੇਵ ਸਿੰਘ ਕਾਹਲੋਂ, ਗਗਨ ਧਾਲੀਵਾਲ, ਜਸਦੀਪ ਸਿੰਘ, ਅਮਰਬੀਰ ਸਿੰਘ ਬਾਵਾ, ਕਬੀਰ ਸਿੰਘ ਸੱਚਦੇਵਾ, ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਬਾਲ ਚੰਦ, ਅਮਰਪਾਲ ਸਿੰਘ, ਕੋਹਲੀ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।