Skip to content
ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:-ਅੱਜ ਹਲਕਾ ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਆਪਣੇ ਸਮਰਥਕਾਂ ਨਾਲ਼ ਨਗਰ ਨਿਗਮ ਮੋਹਾਲੀ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ। ਮੀਟਿੰਗ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਵੱਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਸਾਂਝੇ ਕਰਦੇ ਹੋਏ ਕਿਹਾ ਕਿ ਸ਼ਹਿਰ ਵਿਚ 15 ਕਰੋੜ ਰੁਪਏ ਦੀ ਲਾਗਤ ਨਾਲ ਸੀਸੀਟੀਵੀ ਕੈਮਰੇ ਲਗਾਏ ਜਾ ਰਹੇ ਹਨ। ਅਤੇ ਸ਼ਹਿਰ ਦੀ ਸੜਕਾਂ ਦੀ ਮੁਰੰਮਤ ਦਾ ਕੰਮ ਜਲਦ ਹੀ ਸ਼ੁਰੂ ਹੋਣ ਜਾ ਰਿਹਾ ਹੈ। ਹਾਲਾਂਕਿ ਸੜਕਾਂ ਦੀ ਮੁਰੰਮਤ ਸਬੰਧੀ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵੱਲੋਂ ਬੀਤੇ ਕੁਝ ਦਿਨ ਪਹਿਲਾਂ ਹੀ ਇਨ੍ਹਾਂ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ ਸੀ। ਇੰਝ ਜਾਪਦਾ ਹੈ ਕਿ ਨਗਰ ਨਿਗਮ ਮੋਹਾਲੀ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਕਰੈਡਿਟ ਵਾਰ ਸ਼ੁਰੂ ਹੁੰਦੀ ਹੋਈ ਦਿਖਾਈ ਦੇ ਰਹੀ ਹੈ। ਲੇਕਿਨ ਇਸ ਸਭ ਦੇ ਉਲਟ ਵਿਧਾਇਕ ਦੇ ਕਾਰਜਕਾਲ ਦੌਰਾਨ ਦੂਸਰੇ ਦੌਰੇ ਤੋਂ ਬਾਅਦ ਨਗਰ ਨਿਗਮ ਮੋਹਾਲੀ ਵਿਚ ਤੈਨਾਤ ਆਊਟਸੋਰਸ ਦੇ ਮੁਲਾਜ਼ਮਾਂ ਨੂੰ ਅੱਜ ਡਿਊਟੀ ਤੇ ਆਉਣ ਤੋਂ ਮਨ੍ਹਾ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਫਾਇਰ ਬਰਗੇਡ ਵਿੱਚ ਆਊਟਸੋਰਸ ਵੱਲੋਂ ਨੌਕਰੀ ਕਰਦੇ ਹੋਏ ਫਾਇਰਮੈਨਾ ਨੂੰ ਅੱਜ ਨੌਕਰੀ ਤੇ ਹਾਜ਼ਰ ਨਹੀਂ ਹੋਣ ਦਿੱਤਾ ਗਿਆ। ਜਿਸ ਦੇ ਰੋਸ ਵਜੋਂ ਫਾਇਰਮੈਨ ਵੱਲੋਂ ਫਾਇਰ ਬਰਗੇਡ ਦੇ ਬਾਹਰ ਖੜ੍ਹੇ ਹੋ ਕੇ ਰੋਸ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ। ਹਾਲਾਂਕਿ ਜਦੋਂ ਇਸ ਸਬੰਧੀ ਸਬੰਧਤ ਅਧਿਕਾਰੀਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਜਥੇਦਾਰ ਦੇ ਵੱਲੋਂ ਇਹ ਵਿਅਕਤੀ ਨੌਕਰੀ ਤੇ ਰੱਖੇ ਗਏ ਸਨ ਉਸ ਦਾ ਕਾਂਟਰੈਕਟ ਪੂਰਾ ਹੋ ਚੁੱਕਾ ਹੈ।